
ਸੰਦੌੜ, 2 ਸਤੰਬਰ (ਹਰਮਿੰਦਰ ਸਿੰਘ ਭੱਟ) – ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਛੇਵੀਂ ਅਤੇ ਵਾਹਿਗੁਰੂ ਪ੍ਰਚਾਰ ਸੇਵਾ ਦਲ ਦੇ ਮੁੱਖ ਸੇਵਾਦਾਰ ਬਾਬਾ ਮਨਪ੍ਰੀਤ ਸਿੰਘ ਖਾਲਸਾ ਜੀ ਦੀ ਸਰਪ੍ਰਸਤੀ ਹੇਠ ਪਿੰਡ ਅਲੀਪੁਰ ਖਾਲਸਾ ਵਿਖੇ ਨਸਿਆਂ ਦੀ ਦਲਦਲ ਵਿਚ ਧਸ ਰਹੀ ਅਜੋਕੀ ਨੋਜੁਆਨੀ ਨੂੰ ਗੁਰਸਿਖੀ ਜੀਵਨ ਲਈ ਪ੍ਰੇਰਿਤ ਕਰਨ ਹਿੱਤ ਸ਼ਾਨ ਏ ਖਾਲਸਾ ਗੱਤਕਾ ਦਲ ਕਾਂਝਲ਼ਾ ਵੱਲੋਂ ਗੱਤਕੇ, ਦਸਤਾਰ, ਦੁਮਾਲੇ ਅਤੇ ਗੁਰਬਾਣੀ ਕੀਰਤਨ ਦੀ ਸਿਖਲਾਈ ਦਾ ਕੈਂਪ ਆਯੋਜਿਤ ਕਰਵਾਇਆ ਗਿਆ।ਇਸ ਵਿੱਚ ਸਰਬ ਧਰਮਾਂ ਦੇ ਸਾਂਝੇ ਧਰਮ ਗੁਰਸਿਖੀ ਜੀਵਨ ਵਿਚ ਸਵੈ ਰਖਿਆ ਲਈ ਵਰਤੀਆਂ ਜਾਣ ਵਾਲੀਆਂ ਕਲਾਵਾਂ ਦਾ ਹੈਰਾਨੀਜਣਕ ਪ੍ਰਦਰਸਨ ਸਾਨਦਾਰ ਤਰੀਕੇ ਨਾਲ ਕੀਤਾ ਗਿਆ ਅਤੇ ਬੱਚਿਆਂ ਨੂੰ ਗੱਤਕੇ ਦੀ ਸਿਖਲਾਈ ਦਿੱਤੀ ਗਈ ਅਤੇ ਹਿੱਸਾ ਲੈਣ ਵਾਲੇ ਸਾਰੇ ਬੱਚਿਆਂ ਨੂੰ ਵਿਸ਼ੇਸ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਉਸਤਾਦ ਭਾਈ ਕੁਲਵੰਤ ਸਿੰਘ ਕਾਂਝਲ਼ਾ ਨੇ ਦੱਸਿਆ ਕਿ ਉਹਨਾਂ ਦੀ ਟੀਮ ਵੱਲੋਂ ਬੁਰਜ ਕਲਾਰਾਂ, ਬਡਰੁੱਖਾਂ, ਬਦਰਾ, ਮਹਿਲ ਖੁਰਦ, ਈਨਾ ਬਾਜਵਾ ਆਦਿ ਪਿੰਡਾਂ ਵਿੱਚ ਕੈਂਪ ਲਗਾ ਕੇ ਉਹਨਾਂ ਦੀ ਟੀਮ ਦੇ ਭਾਈ ਲਖਵੀਰ ਸਿੰਘ ਮੰਡੀ ਕਲਾਂ, ਭਾਈ ਗੁਰਵਿੰਦਰ ਸਿੰਘ ਹੇੜੀਕੇ, ਭਾਈ ਸੁਖਵਿੰਦਰ ਸਿੰਘ ਮਾਂਗੇਵਾਲ਼, ਭਾਈ ਮਹਿੰਦਰ ਸਿੰਘ ਮਨੂੰ, ਭਾਈ ਜਗਜੀਤ ਸਿੰਘ ਹੇੜੀਕੇ, ਭਾਈ ਮਨਜੀਤ ਸਿੰਘ ਰਾਗੀ, ਭਾਈ ਜਰਨੈਲ ਸਿੰਘ, ਭਾਈ ਜਗਦੀਪ ਸਿੰਘ, ਭਾਈ ਪਲਵਿੰਦਰ ਸਿੰਘ ਪਿੰਦਰ, ਭਾਈ ਕੁਲਦੀਪ ਸਿੰਘ ਆਦਿ ਨੇ ਗੱਤਕੇ ਦੀ ਸਿਖਲਾਈ ਦੇ ਨਾਲ਼-ਨਾਲ਼ ਦਸਤਾਰ ਸਜਾਉਣ ਦੀ ਸਿਖਲਾਈ ਵੀ ਦਿੱਤੀ ਗਈ ਹੈ। ਭਾਈ ਤਲਵਿੰਦਰ ਸਿੰਘ ਚਹਿਲ, ਭਾਈ ਅਜੀਤ ਸਿੰਘ ਖਾਲਸਾ, ਜਗਤਾਰ ਸਿੰਘ, ਬਾਬੂ ਸਿੰਘ, ਆਤਮਾ ਸਿੰਘ, ਭੋਲਾ ਸਿੰਘ ਆਦਿ ਵਿਅਕਤੀਆਂ ਨੇ ਇਸ ਕੈਂਪ ਵਿੱਚ ਵਿਸ਼ੇਸ਼ ਭੂਮਿਕਾ ਨਿਭਾਈ।
Check Also
ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ …
Punjab Post Daily Online Newspaper & Print Media