ਨਵੀਂ ਦਿੱਲੀ, 2 ਸਤੰਬਰ (ਅੰਮ੍ਰਿਤ ਲਾਲ ਮੰਨਣ) – ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਪੰਜਾਬੀ ਬਾਗ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਵੱਲੋਂ ਬੜੀ ਸ਼ਰਧਾ ਅਤੇ ਪਿਆਰ ਨਾਲ ਮਨਾਇਆ ਗਿਆ। ਮੁੱਖ ਮਹਿਮਾਨ ਦੇ ਤੌਰ ਤੇ ਹੱਲਕੇ ਦੇ ਨਿਗਮ ਪਾਰਸ਼ਦ ਬੀਬੀ ਸਤਵਿੰਦਰ ਕੌਰ ਸਿਰਸਾ ਨੇ ਹਾਜ਼ਰੀ ਭਰਦੇ ਹੋਏ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।
ਸਹਿਜ ਪਾਠ ਦੀ ਸਮਾਪਤੀ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਸ਼ਬਦ ਕੀਰਤਨ, ਕਵਿਤਾਵਾਂ, ਗੁਰ ਇਤਿਹਾਸ, ਤੇ ਢਾਡੀ ਪ੍ਰਸੰਗਾਂ ਰਾਹੀਂ ਗੁਰੂ ਸਾਹਿਬ ਦੀ ਮਹਿਮਾ ਦਾ ਗਾਇਨ ਕੀਤਾ ਗਿਆ। ਇਸ ਮੌਕੇ ਤੇ ਦਸ਼ਵੀਂ ਅਤੇ ਬਾਰ੍ਹਵੀਂ ਜਮਾਤ ਵਿੱਚ ਅਵੱਲ ਰਹਿਣ ਵਾਲੇ ਵਿਦਿਆਰਥੀਆਂ ਅਤੇ 100 ਫੀਸ਼ਦੀ ਨਤੀਜੇ ਲਿਆਉਣ ਵਾਲੇ ਅਧਿਆਪਕਾਂ ਨੂੰ ਸਕੂਲ ਵੱਲੋਂ ਸਿਰੋਪਾਉ, ਟ੍ਰਾਫੀ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।
ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਕੂਲ ਦੇ ਮੈਨੇਜਰ ਮਹਿੰਦਰਪਾਲ ਸਿੰਘ ਚੱਢਾ ਨੇ ਗੁਰੂ ਸਾਹਿਬ ਦੇ ਪਾਏ ਪੂਰਣਿਆਂ ਤੇ ਚਲਣ ਲਈ ਬੱਚਿਆਂ ਨੂੰ ਪ੍ਰੇਰਨਾਂ ਕੀਤੀ। ਚੱਢਾ ਨੇ ਕਿਹਾ ਕਿ ਕੌਮ ਦੇ ਵਿਦਿਅਕ ਅਦਾਰੇ ਕਿਤਾਬੀ ਸਿੱਖਿਆ ਦੇ ਨਾਲ ਪੰਥਕ ਸਿੱਖਿਆ ਦੇ ਪ੍ਰਚਾਰ ਅਤੇ ਪ੍ਰਸਾਰ ਦੇ ਵੱਡੇ ਕੇਂਦਰ ਹਨ ਇਸ ਲਈ ਇਨ੍ਹਾਂ ਵਿਦਿਅਕ ਅਦਾਰਿਆਂ ਤੋਂ ਪੜ੍ਹਕੇ ਸਮਾਜ ਅਤੇ ਕੌਮ ਵਿੱਚ ਵਡਾ ਯੋਗਦਾਨ ਪਾਉਣ ਵਾਲੇ ਬੱਚੇ ਸਕੂਲ ਅਤੇ ਸਮਾਜ ਦਾ ਨਾਂ ਰੌਸ਼ਨ ਕਰਦੇ ਹਨ। ਸਕੂਲ ਦੇ ਚੇਅਰਮੈਨ ਰਵੇਲ ਸਿੰਘ ਅਤੇ ਪ੍ਰਿੰਸੀਪਲ ਕਮਲਪ੍ਰੀਤ ਕੌਰ ਵੱਲੋਂ ਸਭ ਦਾ ਧੰਨਵਾਦ ਕੀਤਾ ਗਿਆ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media