ਅੰਮ੍ਰਿਤਸਰ, 2 ਸਤੰਬਰ (ਜਗਦੀਪ ਸਿੰਘ ਸੱਗੂ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ‘ਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਅਤੇ ਮਾਲ ਰੋਡ ਸਕੂਲ ਦੇ ਕਾਨੂੰਨੀ ਸਾਖਰਤਾ ਕੱਲਬ ਵਲੋਂ ਵਿਦਿਆਰਥੀਆਂ ‘ਚ ਕਾਨੂੰਨ ਪ੍ਰਤੀ ਜਾਗਰੂਕਤਾ ਲਿਆਉਣ ਦੇ ਮਕਸਦ ਤਹਿਤ ‘ਮੁਫਤ ਕਾਨੂੰਨ ਜਾਗਰੂਕਤਾ’ ਸੈਮੀਨਾਰ ਆਯੋਜਿਤ ਕੀਤਾ ਗਿਆ। ਇਸ ਸੈਮੀਨਾਰ ਵਿਚ ਮੁਖ ਮਹਿਮਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਐਡਵੋਕੇਟ ਸ੍ਰੀਮਤੀ ਕਿਰਪਾਲ ਕੌਰ ਨੇ ਕਿਹਾ ਕਿ ਅੋਰਤਾਂ ਨੂੰ ਆਪਣੇ ਹੱਕਾਂ ਅਤੇ ਸਨਮਾਨ ਪ੍ਰਤੀ ਸੁਚੇਤ ਹੋਣ ਦੀ ਲੋੜ ਹੈ ਤਾਂ ਜੋ ਉਹ ਸਮਾਜ ਦਾ ਅਹਿਮ ਹਿੱਸਾ ਹੋਣ ਦੇ ਨਾਤੇ ਆਪਣਾ ਬਣਦਾ ਸਥਾਨ ਪ੍ਰਾਪਤ ਕਰ ਸਕਣ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਕਾਨੂੰਨੀ ਹੱਕਾਂ ਅਤੇ ਫਰਜਾਂ ਤੋਂ ਜਰੂਰ ਜਾਣੂ ਹੋਣਾ ਚਾਹੀਦਾ ਹੈ ਅਤੇ ਰਾਸ਼ਟਰ ਪ੍ਰਤੀ ਆਪਣੇ ਫ਼ਰਜਾਂ ਨੂੰ ਨਿਭਾਉਣਾ ਚਾਹੀਦਾ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜਿਹੜੇ ਵਿਅਕਤੀ ਪੈਸੇ ਕਾਰਨ ਜਾਂ ਕਿਸੇ ਹੋਰ ਕਾਰਨ ਕਾਨੂੰਨੀ ਸਹਾਇਤਾ ਨਹੀ ਲੈ ਸਕਦੇ ਉਨ੍ਹਾਂ ਨੂੰ ਅਥਾਰਟੀ ਵਲੋਂ ਮੁਫ਼ਤ ਕਾਨੂੰਨੀ ਸਹਾਇਤਾ ਦਿੱਤੀ ਜਾਂਦੀ ਹੈ।
ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੇ ਐਡਵੋਕੇਟ ਸ੍ਰੀਮਤੀ ਸੁਪਰਿਆ ਨਾਗਪਾਲ ਨੇ ਕਿਹਾ ਕਿ ਭਾਰਤ ਦਾ ਕਾਨੂੰਨ ਸਾਰਿਆਂ ਨੂੰ ਬਰਾਬਰ ਦਾ ਹੱਕ ਦਿੰਦਾ ਹੈ ਅਤੇ ਹਰ ਵਿਅਕਤੀ ਚਾਹੇ ਉਹ ਕਿਸੇ ਧਰਮ, ਜਾਤ ਜਾਂ ਵਰਗ ਨਾਲ ਸਬੰਧਿਤ ਹੋਵੇ ਕਾਨੂੰਨ ਅਨੁਸਾਰ ਬਰਾਬਰ ਅਧਿਕਾਰ ਰਖਦਾ ਹੈ।ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਨੇ ਮੁਖ ਮਹਿਮਾਨ ਨੂੰ ਜੀ ਆਇਆਂ ਆਖਦਿਆਂ ਵਿਦਿਆਰਥਣਾਂ ਨੂੰ ਚੰਗੇ ਸ਼ਹਿਰੀ ਬਣਨ ਅਤੇ ਕਾਨੂੰਨ ਦੀ ਪਾਲਣਾ ਕਰਨ ਲਈ ਪ੍ਰੇਰਿਆ। ਸਕੂਲ ਦੇ ਕਾਨੂਨੀ ਸਾਖਰਤਾ ਕਲੱਬ ਦੀ ਇੰਚਾਰਜ ਮੈਡਮ ਰਮਨ ਕਾਲੀਆ ਨੇ ਧੰਨਵਾਦ ਕੀਤਾ।
ਇਸ ਮੌਕੇ ਮਾਲ ਰੋਡ ਸਕੂਲ ਦੀਆਂ ਵਿਦਿਆਰਥਣਾਂ ਦੁਆਰਾ ਭਾਸ਼ਣ ਅਤੇੇ ਲੋਕ ਨਾਚ ਗਿੱਧੇ ਰਾਹੀਂ ਭਰੂਣ ਹੱਤਿਆ ਖ਼ਿਲਾਫ ਕਾਨੁੰਨ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਪ੍ਰੋਗਰਾਮ ਦੇ ਸੁਚਾਰੂ ਸੰਚਾਲਨ ਵਿਚ ਮੈਡਮ ਕਵਲਇੰਦਰ ਕੌਰ, ਮੈਡਮ ਰਵਿੰਦਰ ਕੌਰ, ਮੈਡਮ ਜਤਿੰਦਰ ਕੌਰ, ਮੈਡਮ ਰਸ਼ਮੀ ਬਿੰਦਰਾ, ਮੈਡਮ ਇੰਦਰਮੋਹਨੀ, ਮੈਡਮ ਨੀਲਮ ਭ’ਲਾ, ਮੈਡਮ ਗੁਲਸ਼ਨ ਕੌਰ, ਮੈਡਮ ਰੁਪਿੰਦਰ ਕੌਰ, ਮੈਡਮ ਨਰਿੰਦਰ ਕੌਰ, ਮੈਡਮ ਪਰਮਿੰਦਰ ਕੌਰ, ਮੈਡਮ ਮਨਿੰਦਰ ਕੌਰ ਅਤੇ ਸ੍ਰੀ ਸਿਮਰਜੀਤ ਸਿੰਘ ਬਾਵਾ (ਪੀ. ਅੇਲ.ਵੀ) ਨੇ ਅਹਿਮ ਯੋਗਦਾਨ ਪਾਇਆ।
Check Also
ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ
ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …
Punjab Post Daily Online Newspaper & Print Media