
ਮਾਲੇਰਕੋਟਲਾ (ਸੰਦੌੜ), 3 ਸਤੰਬਰ (ਹਰਮਿੰਦਰ ਸਿੰਘ) -ਮੁੱਖ ਸੰਸਦੀ ਸਕੱਤਰ ਤੇ ਸਥਾਨਕ ਵਿਧਾਇਕ ਬੀਬੀ ਫਰਜ਼ਾਨਾ ਆਲਮ ਨੇ ਇਸਤਰੀ ਅਕਾਲੀ ਦਲ ਨੂੰ ਮਾਲੇਰਕੋਟਲਾ ਹਲਕੇ ਅੰਦਰ ਮਜ਼ਬੂਤ ਕਰਨ ਦੀ ਸ਼ੁਰੂਆਤ ਕਰਦਿਆਂ ਔਰਤਾਂ ਨੂੰ ਲਾਮਬੰਦ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸਤਰੀ ਅਕਾਲੀ ਦਲ ਦੇ ਐਸ.ਸੀ ਵਿੰਗ ਦੀ ਸਰਕਲ ਮਾਲੇਰਕੋਟਲਾ ਪ੍ਰਧਾਨ ਬੀਬੀ ਗੁਰਦੀਪ ਕੌਰ ਨੂੰ ਨਿਯੁੱਕਤ ਕੀਤਾ ਹੈ। ਬੀਬੀ ਫਰਜ਼ਾਨਾ ਆਲਮ ਨੇ ਨਿਯੁੱਕਤੀ ਪੱਤਰ ਦਿੰਦਿਆਂ ਕਿਹਾ ਕਿ ਮਾਲੇਰਕੋਟਲਾ ਹਲਕੇੇ ਦੇ ਹਰ ਪਿੰਡ ਵਾਰਡ ਪੱਧਰ ‘ਤੇ ਇਸਤਰੀ ਅਕਾਲੀ ਦਲ ਦੀਆਂ ਇਕਾਈਆਂ ਸਥਾਪਤ ਕੀਤੀਆਂ ਜਾਣਗੀਆਂ ਅਤੇ ਔਰਤਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਝੰਡੇ ਹੇਠ ਇਕੱਠਾ ਕਰਕੇ ਸ਼੍ਰੋਮਣੀ ਅਕਾਲੀ ਦਲ ਨੂੰ ਹਰ ਪੱਖ ਤੋਂ ਮਜਬੂਤ ਕੀਤਾ ਜਾਵੇਗਾ। ਇਸ ਮੌਕੇ ਨਿਯੁਕਤ ਕੀਤੀ ਪ੍ਰਧਾਨ ਬੀਬੀ ਗੁਰਦੀਪ ਕੌਰ ਨੇ ਬੀਬੀ ਆਲਮ ਨੂੰ ਭਰੋਸਾ ਦਿਵਾਇਆ ਕਿ ਪਾਰਟੀ ਵੱਲੋਂ ਦਿੱਤੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਕੋਂਸਲ ਦੇ ਸਾਬਕਾ ਪ੍ਰਧਾਨ ਰਾਜ ਕਪੂਰ ਪੱਪੂ, ਬੀਬੀ ਭੁਪਿੰਦਰ ਕੌਰ, ਸੁਖਵਿੰਦਰ ਕੌਰ, ਬੀਬੀ ਸਿੰਦੋਂ, ਜੀਵਨ ਲੱਤਾ, ਰਾਜ ਰਾਣੀ, ਪਰਮਜੀਤ ਕੌਰ, ਅਮਰਜੀਤ ਕੌਰ, ਜਸਪਾਲ ਕੌਰ, ਤਰਸੇਮ ਕੌਰ, ਬੀਬੀ ਕਰਨੈਲ ਕੌਰ, ਸੰਕੂਤਲਾ ਦੇਵੀ ਆਦਿ ਵੀ ਹਾਜ਼ਰ ਸਨ।
Check Also
ਮੇਰੀ ਰਸੋਈ’ ਸਕੀਮ ਤਹਿਤ ਵੰਡੀਆਂ ਰਾਸ਼ਨ ਕਿੱਟਾਂ ਨੇ 27 ਲੱਖ ਦਾ ਅੰਕੜਾ ਕੀਤਾ ਪਾਰ – ਡਾ. ਜਸਬੀਰ ਸਿੰਘ
‘ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਨੇ …
Punjab Post Daily Online Newspaper & Print Media