Tuesday, March 10, 2026

ਡਿਪਟੀ ਕਮਿਸ਼ਨਰ ਵਲੋਂ ਘੁਮਾਣ ਡਿਗਰੀ ਕਾਲਜ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ

ਅਗਲੇ ਸਾਲ ਅਪ੍ਰੈਲ ਮਹੀਨੇ ਮੁਕੰਮਲ ਹੋਵੇਗੀ ਕਾਲਜ ਦੀ ਇਮਾਰਤ

PPN0309201503

ਬਟਾਲਾ, 2 ਸਤੰਬਰ (ਨਰਿੰਦਰ ਬਰਨਾਲ) – ਘੁਮਾਣ ਵਿਖੇ ਸ੍ਰੋਮਣੀ ਨਾਮਦੇਵ ਜੀ ਦੀ ਯਾਦ ਵਿੱਚ ਪੰਜਾਬ ਸਰਕਾਰ ਵਲੋਂ ਬਣਾਏ ਜਾ ਰਹੇ ਡਿਗਰੀ ਕਾਲਜ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਅੱਜ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ .ਅਭਿਨਵ ਡ੍ਰਿਖਾ ਅਤੇ ਐੱਸ.ਡੀ. ਐੱਮ ਬਟਾਲਾ ਸ.ਸਕੱਤਰ ਸਿੰਘ ਬੱਲ ਵਲੋਂ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਤਹਿਸੀਲਦਾਰ ਬਟਾਲਾ ਅਰਵਿੰਦਪਾਲ ਸਿੰਘ, ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀ, ਸ੍ਰੋਮਣੀ ਕਮੇਟੀ ਮੈਂਬਰ ਜਥੇਦਾਰ ਕਸ਼ਮੀਰ ਸਿੰਘ ਬਰਿਆਰ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਵਲੋਂ ਮੌਕੇ ਤੇ ਪਹੁੰਚ ਕੇ ਕਾਲਜ ਦੀ ਇਮਾਰਤ ਦੇ ਉਸਾਰੀ ਕਾਰਜਾਂ ਨੂੰ ਦੇਖਿਆ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਕੋਲੋਂ ਜਾਣਕਾਰੀ ਹਾਸਲ ਕੀਤੀ। ਡਿਪਟੀ ਕਮਿਸ਼ਨਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਾਲਜ ਦੀ ਉਸਾਰੀ ਦੌਰਾਨ ਸਰਕਾਰ ਵਲੋਂ ਤਹਿਸ਼ੁਦਾ ਨਿਯਮਾਂ ਅਤੇ ਗੁਣਵਤਾ ਨੂੰ ਪੂਰੀ ਤਰ੍ਹਾਂ ਕਾਇਮ ਰੱਖਿਆ ਜਾਵੇ ਅਤੇ ਨਿਰਮਾਣ ਕਾਰਜਾਂ ਵਿਚ ਕਿਸੇ ਤਰ੍ਹਾਂ ਦੀ ਢਿੱਲ ਨਾ ਵਰਤੀ ਜਾਵੇ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਪ੍ਰਕਾਸ਼ ਸਿੰਘ ਬਾਦਲ ਵਲੋਂ ਇਸ ਡਿਗਰੀ ਕਾਲਜ ਦਾ ਨੀਂਹ ਪੱਥਰ ਰੱਖਿਆ ਗਿਆ ਸੀ ਅਤੇ ਹਲਕੇ ਦੇ ਲੋਕਾਂ ਦੀਆਂ ਇਛਾਵਾਂ ਤਹਿਤ ਇਸ ਕਾਲਜ ਨੂੰ ਨਿਰਧਾਰਤ ਸਮੇਂ ਵਿਚ ਮੁਕੰਮਲ ਕੀਤਾ ਜਾਵੇ।
ਇਸ ਮੌਕੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ.ਅਭਿਨਵ ਤ੍ਰਿਖਾ ਨੇ ਦੱਸਿਆ ਕਿ 12 ਕਰੋੜ ਰੁਪਏ ਦੀ ਲਾਗਤ ਨਾਲ 10 ਏਕੜ ਜ਼ਮੀਨ ਵਿਚ ਇਹ ਡਿਗਰੀ ਕਾਲਜ ਬਣਾਇਆ ਜਾ ਰਿਹਾ ਹੈ ਅਤੇ ਅਪ੍ਰੈਲ 2016 ਤੱਕ ਇਸ ਨੂੰ ਮੁਕੰਮਲ ਕਰਨ ਦਾ ਟੀਚਾ ਹੈ। ਉਨ੍ਹਾਂ ਕਿਹਾ ਕਿ ਅਗਲੇ ਵਿਦਿਅਕ ਵਰ੍ਹੇ ਦੌਰਾਨ ਘੁਮਾਣ ਦੇ ਇਸ ਡਿਗਰੀ ਕਾਲਜ ਵਿਚ ਕਲਾਸਾਂ ਲਗਾਉਣ ਦੀ ਯੋਜਨਾ ਹੈ ਅਤੇ ਇਸ ਪ੍ਰਜੈਕਟ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਕੰਮ ਜੰਗੀ ਪੱਧਰ ‘ਤੇ ਜਾਰੀ ਹਨ।

Check Also

ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ

ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …

Leave a Reply