ਜੰਡਿਆਲਾ ਗੁਰੂ, 3 ਸਤੰਬਰ (ਜਸਵਿੰਦਰ ਸਿੰਘ ਜੱਸੀ, ਵਰਿੰਦਰ ਸਿੰਘ) – ਸੀ. ਆਈ. ਐੱਸ. ਸੀ. ਈ ਦੀ ਉੱਤਰੀ ਖੇਤਰ ਦੀ ਐਥਲੈਟਿਕ ਮੀਟ ਸੇਕਰਡ ਹਾਰਟ ਕਾਨਵੈਂਟ ਸਕੂਲ, ਜਮਾਲਪੁਰ, ਲੁਧਿਆਣਾ ਵਿਖੇ 29 ਅਗਸਤ, 2015 ਨੂੰ ਆਯੋਜਿਤ ਕੀਤੀ ਗਈ। ਆਈ. ਸੀ. ਐੱਸ. ਈ. ਦੇ ਉੱਤਰੀ ਖੇਤਰ ਦੇ ਕਈ ਸਕੂਲਾਂ ਨੇ ਇਸ ਵਿੱਚ ਭਾਗ ਲਿਆ।ਇੰਟਰਨੈਸ਼ਨਲ ਫ਼ਤਿਹ ਅਕੈਡਮੀ, ਜੰਡਿਆਲਾ ਗੁਰੂ ਦੇ ਹੋਣਹਾਰ ਖਿਡਾਰੀਆਂ ਰਮਨਦੀਪ ਸਿੰਘ, ਬਿਕਰਮਜੀਤ ਸਿੰਘ, ਅਮਨਦੀਪ ਸਿੰਘ ਤੇ ਜਗਪ੍ਰੀਤ ਸਿੰਘ ਨੇ 4100 ਮੀਟਰ ਰਿਲੇਅ ਦੌੜ ਵਿੱਚ ਹਿੱਸਾ ਲਿਆ ਤੇ ਸੋਨੇ ਦਾ ਤਗਮਾ ਹਾਸਲ ਕੀਤਾ। ਅਮਨਦੀਪ ਸਿੰਘ ਨੇ ਅੜਿੱਕਾ ਦੌੜ ਵਿੱਚ ਭਾਗ ਲੈਂਦੇ ਹੋਏ ਕਾਂਸੀ ਦਾ ਮੈਡਲ ਹਾਸਲ ਕੀਤਾ। ਖਿਡਾਰੀਆਂ ਦੀ ਵਧੀਆ ਕਾਰਗੁਜ਼ਾਰੀ ਤੇ ਉਹਨਾਂ ਦੀਆਂ ਉਪਲੱਬਧੀਆਂ, ਇੰਟਰਨੈਸ਼ਨਲ ਫ਼ਤਿਹ ਅਕੈਡਮੀ ਦਾ ਖੇਡਾਂ ਨੂੰ ਸਮਰਪਿਤ ਹੋਣ ਦਾ ਪ੍ਰਮਾਣ ਹੈ।
ਇਹਨਾਂ ਹੋਣਹਾਰ ਖਿਡਾਰੀਆਂ ਦੀ ਬੇਹਤਰੀਨ ਕਾਰਗੁਜ਼ਾਰੀ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿਉਂਕਿ ਇਹ ਵਿਦਿਆਰਥੀ ਹੁਣ ਰਾਸ਼ਟਰੀ ਪੱਧਰ ‘ਤੇ ਪੰਜਾਬ ਦੀ ਨੁਮਾਇੰਦਗੀ ਕਰਨਗੇ।ਇੰਟਰਨੈਸ਼ਨਲ ਫ਼ਤਿਹ ਅਕੈਡਮੀ ਦੇ ਚੇਅਰਮੈਨ ਸ. ਜਗਬੀਰ ਸਿੰਘ, ਪਿ੍ਰੰਸੀਪਲ ਸ੍ਰੀਮਤੀ ਰਮਨਪ੍ਰੀਤ ਕੌਰ ਤੇ ਪ੍ਰਬੰਧਕ ਕਮੇਟੀ ਦੇ ਮੈਂਬਰਾ ਨੇ ਇਹਨਾਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਉਹਨਾਂ ਦੇ ਬੇਹਤਰ ਭਵਿੱਖ ਦੀ ਕਾਮਨਾ ਕੀਤੀ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …