ਸ੍ਰ. ਬਾਦਲ, ਮਜੀਠੀਆ, ਉਪਕਾਰ ਸੰਧੂ, ਸੁਰਿੰਦਰ ਸੁਲਤਾਨਵਿੰਡ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, 3 ਸਤੰਬਰ (ਜਗਦੀਪ ਸਿੰਘ ਸੱਗੂ) – ਸ਼੍ਰੌਮਣੀ ਅਕਾਲੀ ਦਲ ਨੂੰ ਅੱਜ ਉਸ ਵੇਲੇ ਹੋਰ ਮਜ਼ਬੂਤੀ ਮਿਲੀ ਜਦ ਧਾਰਮਿਕ ਤੇ ਰਾਜਨੀਤਕ ਖੇਤਰ ਦੀ ਉੱਘੀ ਸਖਸ਼ੀਅਤ ਆਈ.ਐਸ.ਓ ਦੇ ਸੂਬਾ ਪ੍ਰਧਾਨ ਤੇ ਜੇਲ੍ਹ ਬੋਰਡ ਮੈਂਬਰ ਕੰਵਰਬੀਰ ਸਿੰਘ (ਅੰਮ੍ਰਿਤਸਰ) ਆਪਣੇ ਸੈਂਕੜੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਸ਼ਾਮਿਲ ਹੋ ਗਏ। ਇਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਦੇ ਮੁੱਖ ਦਫਤਰ ਵਿਖੇ ਜਿਲ੍ਹਾ ਅਕਾਲੀ ਜਥੇ ਦੇ ਪ੍ਰਧਾਨ ਤੇ ਪੇਡਾ ਚੇਅਰਮੈਨ ਸ੍ਰ. ਉਪਕਾਰ ਸਿੰਘ ਸੰਧੂ, ਕੌਸਲਰ ਦਲ ਦੇ ਨੇਤਾ ਸੁਰਿੰਦਰ ਸਿੰਘ ਸੁਲਤਾਨਵਿੰਡ, ਕੌਸਲਰ ਸ਼ਮਸ਼ੇਰ ਸਿੰਘ ਸ਼ੇਰਾ, ਕੌਸਲਰ ਅਮਰਜੀਤ ਸਿੰਘ ਭਾਟੀਆ ਤੇ ਸਮੁੱਚੀ ਅਕਾਲੀ ਲੀਡਰਸ਼ਿਪ ਨੇ ਬੜੀ ਗਰਮਜੋਸ਼ੀ ਨਾਲ ‘ਜੀ ਆਇਆਂ ਆਖਿਆ’। ਇਸ ਮੌਕੇ ਪ੍ਰਧਾਨ ਉਪਕਾਰ ਸਿੰਘ ਸੰਧੂ ਤੇ ਅਕਾਲੀ ਆਗੂ ਸੁਰਿੰਦਰ ਸਿੰਘ ਸੁਲਤਾਨਵਿੰਡ ਨੇ ਕਿਹਾ ਕਿ ਕੰਵਰਬੀਰ ਸਿੰਘ ਵੱਲੋਂ ਕੀਤੀਆਂ ਗਈਆਂ ਅਹਿਮ ਸੇਵਾਵਾਂ ਸਦਕਾ ਉਹਨਾਂ ਨੂੰ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਸੀਨੀਅਰ ਲੀਡਰਸ਼ਿਪ ਵੱਲੋਂ ਮਾਣ ਬਖਸ਼ਦਿਆਂ ਅਕਾਲੀ ਦਲ ਸ਼ਹਿਰੀ ਜਥੇ ਦਾ ਸੀਨੀਅਰ ਮੀਤ ਪ੍ਰਧਾਨ ਨਿਯੁੱਕਤ ਕੀਤਾ ਗਿਆ ਹੈ।
ਇਸ ਮੌਕੇ ਨਵ ਨਿਯੁੱਕਤ ਸੀਨੀ: ਮੀਤ ਪ੍ਰਧਾਨ ਕੰਵਰਬੀਰ ਸਿੰਘ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਉਹਨਾਂ ਨੂੰ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਸ਼ਾਮਿਲ ਹੋ ਕੇ ਬੇਹੱਦ ਖੁਸ਼ੀ ਹੋਈ ਹੈ, ਜਿਸ ਦੇ ਲਈ ਜਿਥੇ ਉਹ ਕੈਬਨਿਟ ਮੰਤਰੀ ਸ੍ਰ. ਬਿਕਰਮ ਸਿੰਘ ਮਜੀਠੀਆ, ਅਕਾਲੀ ਦੇ ਜਿਲ੍ਹਾ ਪ੍ਰਧਾਨ ਤੇ ਪੇਡਾ ਚੇਅਰਮੈਨ ਉਪਕਾਰ ਸਿੰਘ ਸੰਧੂ, ਕੌਸਲਰ ਦਲ ਦੇ ਨੇਤਾ ਸੁਰਿੰਦਰ ਸਿੰਘ ਸੁਲਤਾਨਵਿੰਡ ਸਮੇਤ ਸਮੁੱਚੀ ਅਕਾਲੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ, ਉਥੇ ਉਹਨਾਂ ਨੂੰ ਵਿਸ਼ਵਾਸ਼ ਵੀ ਦਿਵਾਉਂਦੇ ਹਨ ਕਿ ਦਿੱਤੀ ਜਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਂਦਿਆਂ ਸ਼ੋ੍ਰਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਕੰਮ ਕਰਨਗੇ। ਇਸ ਮੌਕੇ ਗੁੁਰਮਨਜੀਤ ਸਿੰਘ ਅੰਮ੍ਰਿਤਸਰ, ਬਿਕਰਮ ਸਿੰਘ, ਸੰਦੀਪ ਸਿੰਘ, ਮਨਜੀਤ ਸਿੰਘ, ਸਾਹਿਬ ਸਿੰਘ ਵੇਰਕਾ, ਮਨਿੰਦਰ ਸਿੰਘ, ਹਨੀ ਸਿੰਘ, ਪਦਮ ਸਿੰਘ ਢੀਂਗਰਾ, ਜਗਮੋਹਨ ਸਿੰਘ ਸ਼ਾਂਤ, ਗੁਰਿੰਦਰ ਸਿੰਘ ਸ਼ਾਂਤ ਸਮੇਤ ਸੈਂਕੜੇ ਨੌਜੁਆਨ ਵੀ ਨਾਲ ਹਾਜ਼ਰ ਸਨ।
Punjab Post Daily Online Newspaper & Print Media