Friday, September 25, 2026

ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦਾ ਸੰਗਤਾਂ ਵੱਲੋਂ ਭਰਵਾਂ ਸਵਾਗਤ

PPN0409201503ਬਟਾਲਾ, 4 ਸਤੰਬਰ (ਨਰਿੰਦਰ ਸਿੰਘ ਬਰਨਾਲ)- ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਲੰਘੀ ਦੇਰ ਸ਼ਾਮ ਇੱਥੇ ਪੁੱਜਿਆਂ, ਜਿੱਥੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼੍ਰੀ ਆਨੰਦਪੁਰ ਸਾਹਿਬ ਲਈ ਚੱਲੇ ਨਗਰ ਕੀਰਤਨ ਡੇਰਾ ਬਾਬਾ ਨਾਨਕ, ਕਲਾਨੌਰ, ਬਟਾਲਾ ਰਾਹੀਂ ਸੰਗਤਾਂ ਨੂੰ ਦਰਸ਼ਨ ਦੀਦਾਰ ਦਿੰਦਾ ਹੋਇਆ ਰਾਤਰੀ ਵਿਸ਼ਰਾਮ ਲਈ ਗੁਰਦੁਆਰਾ ਦਮਦਮਾ ਸਾਹਿਬ ਸ਼੍ਰੀ ਹਰਗੋਬਿੰਦਪੁਰ ਵਿਖੇ ਪਹੁੰਚਿਆ। ਨਗਰ ਕੀਰਤਨ ਦਾ ਬਟਾਲਾ ਦੇ ਉਮਰਪੁਰਾ ਵਿਖੇ ਪੁੱਜਣ ‘ਤੇ ਵੱਖ-ਵੱਖ ਥਾਵਾਂ ਤੋਂ ਪੁੱਜੀਆਂ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ। ਗੁਰਦੁਆਰਾ ਦਮਦਮਾ ਸਾਹਿਬ ਅੱਜ ਸਵੇਰੇ ਸ਼੍ਰੀ ਆਨੰਦਪੁਰ ਸਾਹਿਬ ਨੂੰ ਰਵਾਨਾ ਇਲਾਕੇ ਦੀਆਂ ਸੰਗਤਾਂ ਮੁੱਖ ਸੰਸਦੀ ਸਕੱਤਰ ਸ. ਦੇਸਰਾਜ ਸਿੰਘ ਧੁੱਗਾ ਦੀ ਹਾਜ਼ਰੀ ‘ਚ ਹੋਇਆ।
ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਮੁੱਖ ਸੰਸਦੀ ਸਕੱਤਰ ਸ. ਦੇਸਰਾਜ ਸਿੰਘ ਧੁੱਗਾ ਨੇ ਬਾਬਾ ਜੀਵਨ ਸਿੰਘ ਅਤੇ ਉਨਾਂ ਦੇ ਪਰਿਵਾਰ ਦੀ ਨੌਵੇਂ ਗੁਰੂ ਅਤੇ ਦਸਵੇਂ ਗੁਰੂ ਦੇ ਹਰ ਬਿਖੜੇ ਪੈਂਡੇ ‘ਤੇ ਸਾਥ ਦੇਣ ਦੀ ਵਡਿਆਈ ਕੀਤੀ ਅਤੇ ਕਿਹਾ ਕਿ ਦਿੱਲੀ ਦੇ ਚਾਂਦਨੀ ਚੌਂਕ ਤੋਂ ਗੁਰੂ ਤੇਗ ਬਹਾਦਰ ਜੀ ਦਾ ਪਵਿੱਤਰ ਸੀਸ ਲੈ ਕੇ ਆਨੰਦਪੁਰ ਸਾਹਿਬ ਲਿਆਉਣਾ ਛੋਟੀ ਗੱਲ ਨਹੀਂ ਸੀ। ਉਨ੍ਹਾਂ ਨਗਰ ਕੀਰਤਨ ਦੇ ਸਰਪ੍ਰਸਤ ਜਸਵੰਤ ਸਿੰਘ ਚੰਡੀਗੜ੍ਹ ਦੇ ਯਤਨਾਂ ਦੀ ਜਿਥੇ ਸ਼ਲਾਘਾ ਕੀਤੀ, ਉਥੇ ਅਗਲੇ ਵਰ੍ਹੇ ਨਗਰ ਕੀਰਤਨ ਦੀ ਵੱਧ-ਚੜ ਕੇ ਸੇਵਾ ਕਰਨ ਦਾ ਪ੍ਰਣ ਕੀਤਾ।
ਹਰਦੀਪ ਸਿੰਘ ਖੁਜਾਲਾ ਅਤੇ ਸੰਤੋਖ ਸਿੰਘ ਕਾਜ਼ਮਪੁਰ ਨੇ ਦੱਸਿਆਂ ਕਿ ਰਿਆੜਕੀ ਖਿੱਤੇ ਵਿੱਚ ਪਹਿਲੀ ਵਾਰੀ ਪੁੱਜੇ ਇਸ ਨਗਰ ਕੀਤਰਨ ਵਿੱਚ ਸ਼ਾਮਲ ਹੋਣ ਲਈ ਪਿੰਡਾਂ, ਕਸਬਿਆਂ ਤੋਂ ਸੰਗਤਾਂ ਵੱਖ-ਵੱਖ ਸਾਧਨਾਂ ‘ਤੇ ਸ਼ਾਮਲ ਹੋਈਆਂ। ਸ਼੍ਰੀ ਹਰਗੋਬਿੰਦਪੁਰ ਵਿਖੇ ਦੋ ਕਿਲੋਮੀਟਰ ਤੱਕ ਪੈਦਲ ਯਾਤਰਾ ਕੀਤੀ ਗਈ ਅਤੇ ਫਿਰ ਸ਼੍ਰੀ ਆਨੰਦਪੁਰ ਸਾਹਿਬ ਨੂੰ ਚਾਲੇ ਪਾਏ ਗਏ।
ਲੰਘੀ ਦੇਰ ਸ਼ਾਮ ਕਲਾਨੌਰ ਕਸਬੇ ਵਿੱਚ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਅਮਰੀਕ ਸਿੰਘ ਦੀ ਅਗਵਾਈ ਵਿੱਚ ਸੰਗਤਾਂ ਨੇ ਨਗਰ ਕੀਰਤਨ ਦਾ ਸਵਾਗਤ ਕੀਤਾ ਅਤੇ ਸੰਗਤਾਂ ਵੱਲੋਂ ਪੰਜ ਪਿਆਰਿਆਂ ਨੂੰ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ ਗਿਆ। ਇਸੇ ਤਰ੍ਹਾਂ ਗੁਰਦੁਆਰਾ ਹੋਠੀਆਂ ਸਾਹਿਬ ਵਿਖੇ ਅਕਾਲੀ ਦਲ ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ, ਬਟਾਲਾ ਵਿਖੇ ਵਿੰਗ ਦੇ ਸੂਬਾਈ ਆਗੂ ਮੰਗਲ ਸਿੰਘ ਬਟਾਲਾ, ਸੁਖਜਿੰਦਰ ਸਿੰਘ ਸੁੱਖ ਉਮਰਪੁਰਾ, ਤਰਸੇਮ ਸਿੰਘ ਫੂਲਕੇ, ਸਾਬਕਾ ਐਕਸਾਈਜ਼ ਕਮਿਸ਼ਨਰ ਪੀਸੀ ਪਿਆਸਾ ਸਮੇਤ ਹੋਰ ਮੋਹਤਬਰ ਆਗੂਆਂ ਨੇ ਭਰਵਾਂ ਸਵਾਗਤ ਕੀਤਾ। ਨਗਰ ਕੀਰਤਨ ਦੇ ਮਾਰਗ ‘ਚ ਸੰਗਤਾਂ ਵੱਲੋਂ ਜਗ੍ਹਾ-ਜਗ੍ਹਾ ਗੁਰੂ ਕੇ ਅਤੁੱਟ ਲੰਗਰ ਵਰਤਾਏ ਗਏ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply