Friday, September 25, 2026

ਸ਼ਹਿਰੀ ਸੀਨੀ: ਮੀਤ ਪ੍ਰਧਾਨ ਬਣੇ ਕੰਵਰਬੀਰ ਸਿੰਘ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਪਰਿਵਾਰ ਸਮੇਤ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ

PPN0409201504

ਅੰਮ੍ਰਿਤਸਰ, 4 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਅਕਾਲੀ ਦਲ (ਬਾਦਲ) ਅੰਮ੍ਰਿਤਸਰ ਸ਼ਹਿਰੀ ਦੇ ਨਵ-ਨਿਯੁੱਕਤ ਸੀਨੀਅਰ ਮੀਤ ਪ੍ਰਧਾਨ ਤੇ ਜੇਲ੍ਹ ਬੋਰਡ ਮੈਂਬਰ ਸz: ਕੰਵਰਬੀਰ ਸਿੰਘ (ਅੰਮ੍ਰਿਤਸਰ) ਨੇ ਅੱਜ ਆਪਣੇ ਪਰਿਵਾਰ ਅਤੇ ਸਾਥੀਆਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਧੰਨ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦਾ ਸ਼ੁਕਰਾਨਾ ਕੀਤਾ।
ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਗੁਰੂ ਚਰਨਾਂ ਵਿੱਚ ਅਰਦਾਸ ਕਰਨ ਲਈ ਆਏ ਹਨ ਕਿ ਮਹਾਰਾਜ ਉਨ੍ਹਾਂ ਨੂੰ ਪੂਰੀ ਮਿਹਨਤ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਸੇਵਾ ਕਰਨ ਦਾ ਬਲ ਬਖਸ਼ਣ ।ਕੰਵਰਬੀਰ ਸਿੰਘ ਨੇ ਕਿਹਾ ਕਿ ਕੈਬਨਿਟ ਮੰਤਰੀ ਸ: ਬਿਕਰਮ ਸਿੰਘ ਮਜੀਠੀਆ, ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਤੇ ਪੇਡਾ ਦੇ ਚੇਅਰਮੈਨ ਸ: ਉਪਕਾਰ ਸਿੰਘ ਸੰਧੂ, ਅਕਾਲੀ ਕੌਂਸਲਰ ਦਲ ਦੇ ਨੇਤਾ ਸ: ਸੁਰਿੰਦਰ ਸਿੰਘ ਸੁਲਤਾਨਵਿੰਡ ਸਮੇਤ ਸਮੁੱਚੀ ਅਕਾਲੀ ਲੀਡਰਸ਼ਿਪ ਵੱਲੋਂ ਜੋ ਉਨ੍ਹਾਂ ‘ਤੇ ਵਿਸ਼ਵਾਸ਼ ਕਰਕੇ ਸੇਵਾ ਸੌਂਪੀ ਹੈ, ਉਸ ‘ਤੇ ਖਰ੍ਹਾ ਉਤਰਨਗੇ।ਇਸ ਮੌਕੇ ਉਨ੍ਹਾਂ ਦੇ ਪਰਿਵਾਰ ਮੈਂਬਰਾਂ ਤੋਂ ਇਲਾਵਾ ਗੁਰਮਨਜੀਤ ਸਿੰਘ ਅੰਮ੍ਰਿਤਸਰ, ਸੰਦੀਪ ਸਿੰਘ ਖਾਲਸਾ, ਜਗਮੋਹਨ ਸਿੰਘ ਸ਼ਾਂਤ, ਰਾਜਵਿੰਦਰ ਸਿੰਘ, ਮਨਜੀਤ ਸਿੰਘ ਵੀ ਨਾਲ ਹਾਜ਼ਰ ਸਨ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply