Friday, September 25, 2026

ਸ਼੍ਰੀ ਗੁਰੂ ਹਰਿਕ੍ਰਿਸ਼ਨ ਸੀ.ਸਕੈ. ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ

PPN0409201509

ਅੰਮ੍ਰਿਤਸਰ, 4 ਸਤੰਬਰ (ਗੁਰਚਰਨ ਸਿੰਘ)- ਸ਼੍ਰੀ ਗੁਰੂ ਹਰਿਕ੍ਰਿਸ਼ਨ ਸੀ.ਸਕੈ. ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ, ਵਿਖੇ ਅਧਿਆਪਕ ਦਿਵਸ ਬੜੇ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ ।ਪ੍ਰੋਗਰਾਮ ਦੀ ਸ਼ੁਰੂਆਤ ਪ੍ਰਮਾਤਮਾ ਦਾ ਨਾਮ ਲੈਂਦਿਆ ਸ਼ਬਦ ਨਾਲ ਕੀਤੀ ਗਈ । ਉਪਰੰਤ ਸਕੂਲ ਦੀ ਪ੍ਰਿੰਸੀਪਲ ਮੈਡਮ ਸ੍ਰੀ ਮਤੀ ਦਪਿੰਦਰ ਕੌਰ ਜੀ ਨੇ ਮੁੱਖ ਮਹਿਮਾਨਾਂ ਸ੍ਰ:ਰਾਜਮਹਿੰਦਰ ਸਿੰਘ ਜੀ ਮਜੀਠਾ, ਇੰਜੀ. ਜਸਪਾਲ ਸਿੰਘ ਜੀ ਅਤੇ ਇੰਜੀ. ਨਵਦੀਪ ਸਿੰਘ ਜੀ ਦਾ ਫੁੱਲਾਂ ਦੇ ਗੁਲਦਸਤੇ ਨਾਲ ਸਵਾਗਤ ਕੀਤਾ ਅਤੇ ਬੱਚਿਆਂ ਦੇ ਭਵਿੱਖ ਨੂੰ ਸੁਧਾਰਨ ਵਿੱਚ ਅਧਿਆਪਕਾ ਦੇ ਯੋਗਦਾਨ ਬਾਰੇ ਦੱਸਿਆ । ਇਸ ਮੌਕ ਤੇ ਅਧਿਆਪਕਾ ਨੇ ਗੀਤ, ਕਵਿਤਾ, ਡਾਂਸ ਤੇ ਵੱਖ ਵੱਖ ਗੇਮਾਂ ਨਾਲ ਭਰਭੂਰ ਮਨੋਰੰਜਨ ਕੀਤਾ ਤੇ ਸਕੂਲ ਦੇ ਸੰਗੀਤ ਅਧਿਆਪਕਾ ਨੇ ਆਪਣੇ ਸੰਗੀਤ ਨਾਲ ਸਭ ਨੂੰ ਮੰਤਰ ਮੁਗਧ ਕਰ ਦਿੱਤਾ । ਸਕੂਲ ਦੇ ਮੈਂਬਰ ਇੰਚਾਰਜ ਤੇ ਪ੍ਰਿੰਸੀਪਲ ਮੈਡਮ ਵੱਲੋਂ ਇਸ ਮੌਕੇ ਤੇ ਅਧਿਆਪਕਾ ਨੂੰ ਵਿੱਦਿਆ ਦੇ ਖੇਤਰ ਵਿੱਚ ਉਨ੍ਹਾ ਦੇ ਬਹੁਮੁੱਲੇ ਯੋਗਦਾਨ ਲਈ ਸਨਮਾਨਿਤ ਵੀ ਕੀਤਾ ਗਿਆ ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply