ਨਵੀਂ ਦਿੱਲੀ, 4 ਸਤੰਬਰ (ਅੰਮ੍ਰਿਤ ਲਾਲ ਮੰਨਣ) – ਰਾਣਾ ਪਰਮਜੀਤ ਸਿੰਘ, ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਇਥੇ ਜਾਰੀ ਇੱਕ ਬਿਆਨ ਵਿੱਚ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਅਤੇ ਇੰਦਰਾ ਗਾਂਧੀ ਏਅਰਪੋਰਟ ਦੇ ਡੀ.ਆਈ.ਜੀ ਸੀ.ਆਈ.ਐਸ.ਐਫ ‘ਤੇ ਦੋਸ਼ ਲਾਇਆ ਹੈ ਕਿ ਉਹ ਇੰਦਰਾ ਗਾਂਧੀ ਹਵਾਈ ਅੱਡੇ ਤੇ ਡਿਊਟੀ ਦੇ ਰਹੇ ਅੰਮ੍ਰਿਤਧਾਰੀ ਸਿੱਖ ਸਟਾਫ ਦੇ ਕਕਾਰ ਧਾਰਣ ਕਰਕੇ ਡਿਊਟੀ ਦੇਣ ਦੇ ਰਸਤੇ ਵਿੱਚ ਪੈਦਾ ਕੀਤੀਆਂ ਜਾ ਰਹੀਆਂ ਰੁਕਾਵਟਾਂ ਦੀ ਸਮੱਸਿਆ ਨੂੰ ਹੱਲ ਕਰਨ ਪ੍ਰਤੀ ਗੰਭੀਰ ਨਹੀਂ।ਸ. ਰਾਣਾ ਨੇ ਕਿਹਾ ਕਿ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਨ੍ਹਾਂ ਰੁਕਾਵਟਾਂ ਨੂੰ ਦੂਰ ਕਰਨ ਦਾ ਰਸਤਾ ਤਲਾਸ਼ਣ ਲਈ ਇਨ੍ਹਾਂ ਮੁੱਖੀਆਂ ਨੂੰ ਕਈ ਵਾਰ ਪਤੱਰ ਲਿਖ ਕੇ ਗੁਰਦੁਆਰਾ ਕਮੇਟੀ ਦੇ ਪ੍ਰਤੀਨਿਧੀ ਮੰਡਲ ਨੂੰ ਮੁਲਾਕਾਤ ਦੇ ਸਮਾਂ ਦੇਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਰ ਹੈਰਾਨੀ ਦੀ ਗਲ ਤਾਂ ਇਹ ਹੈ ਕਿ ਮੁਲਾਕਾਤ ਲਈ ਸਮਾਂ ਦੇਣਾ ਤਾਂ ਦੂਰ ਰਿਹਾ ਇਨ੍ਹਾਂ ਮੁੱਖੀਆਂ ਵਲੋਂ ਪੱਤਰਾਂ ਦੀ ਪਹੁੰਚ ਤਕ ਵੀ ਨਹੀਂ ਦਿੱਤੀ ਗਈ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media