Saturday, August 8, 2026

ਚਾਰ ਜ਼ਿਲ੍ਹਿਆਂ ਦੀ ਅੰਡਰ 19 ਵੀਕਐਂਡ ਲੀਗ ਅੱਜ ਤੋਂ

ਪਠਾਨਕੋਟ, ਗੁਰਦਾਸਪੁਰ, ਤਰਨ ਤਾਰਨ ਤੇ ਅੰਮ੍ਰਿਤਸਰ ਦੀਆਂ ਟੀਮਾਂ ਵਿਚਾਲੇ ਹੋਣਗੇ ਮੁਕਾਬਲੇ

ਅੰਮ੍ਰਿਤਸਰ, 4 ਸਤੰਬਰ (ਗੁਰਚਰਨ ਸਿੰਘ)- ਖੇਡ ਵਿਭਾਗ ਪੰਜਾਬ ਵੱਲੋਂ ਵਿਖੇ 5 ਸਤੰਬਰ ਤੋਂ ਬਾਸਕਿਟਬਾਲ, ਫੁੱਟਬਾਲ, ਹੈਂਡਬਾਲ ਅਤੇ ਵਾਲੀਬਾਲ ਦੀ ਹਫਤਾ ਚੱਲਣ ਵਾਲੀ ਲੀਗ ਅੰਡਰ 19 ਜੋ ਸਾਲ 1997 ਤੋਂ ਕਰਵਾਈ ਜਾ ਰਹੀ ਹੈ, ਵਿਚ ਪਠਾਨਕੋਟ, ਗੁਰਦਾਸਪੁਰ, ਤਰਨ ਤਾਰਨ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ਦੀਆਂ ਲੜਕੇ ਤੇ ਲੜਕੀਆਂ ਦੀਆਂ ਟੀਮਾਂ ਭਾਗ ਲੈਣਗੀਆਂ।ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਸ੍ਰੀਮਤੀ ਹਰਪਾਲਜੀਤ ਕੌਰ ਨੇ ਦੱਸਿਆ ਕਿ ਫੁੱਟਬਾਲ, ਹੈਂਡਬਾਲ, ਵਾਲੀਬਾਲ ਲੜਕੇ ਤੇ ਲੜਕੀਆਂ ਦੇ ਮੈਚ ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਅੰਮ੍ਰਿਤਸਰ ਵਿਖੇ ਕਰਵਾਏ ਜਾਣਗੇ। ਇਸੇ ਤਰ੍ਹਾਂ ਬਾਸਕਿਟਬਾਲ ਲੜਕਿਆਂ ਦੇ ਮੈਚ ਵੀ ਖਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ ਅੰਮ੍ਰਿਤਸਰ ਵਿਖੇ ਹੀ ਕਰਵਾਏ ਜਾਣਗੇ ਜਦਕਿ ਬਾਸਕਿਟਬਾਲ ਲੜਕੀਆਂ ਦੇ ਮੈਚ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਮਾਲ ਰੋਡ ਵਿਖੇ ਹੋਣਗੇ। ਉਨ੍ਹਾਂ ਦੱਸਿਆ ਕਿ ਭਾਗ ਲੈਣ ਵਾਲੀਆਂ ਟੀਮਾਂ ਨੂੰ ਵਿਭਾਗ ਵੱਲੋਂ ਆਉਣ ਅਤੇ ਜਾਣ ਦਾ ਕਿਰਾਇਆ ਅਤੇ ਰਿਫਰੈਸ਼ਮੈਂਟ ਵਜੋਂ ਰੋਜ਼ਾਨਾ ਦੀ ਨਕਦ ਰਾਸ਼ੀ ਦਿੱਤੀ ਜਾਵੇਗੀ।
ਲੜਕਿਆਂ ਦੇ ਮੈਚਾਂ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ 5 ਸਤੰਬਰ ਨੂੰ ਬਾਅਦ ਦੁਪਹਿਰ 2.30 ਵਜੇ ਅੰਮ੍ਰਿਤਸਰ ਤੇ ਤਰਨ ਤਾਰਨ ਅਤੇ ਸ਼ਾਮ 4 ਵਜੇ ਗੁਰਦਾਸਪੁਰ ਤੇ ਪਠਾਨਕੋਟ ਵਿਚਾਲੇ ਮੁਕਾਬਲਾ ਹੋਵੇਗਾ। ਇਸੇ ਤਰ੍ਹਾਂ 6 ਸਤੰਬਰ ਨੂੰ ਬਾਅਦ ਦੁਪਹਿਰ 2 ਵਜੇ ਅੰਮ੍ਰਿਤਸਰ ਤੇ ਗੁਰਦਾਸਪੁਰ ਅਤੇ ਸ਼ਾਮ 4 ਵਜੇ ਤਰਨ ਤਾਰਨ ਤੇ ਪਠਾਨਕੋਟ ਦੇ ਮੈਚ ਹੋਣਗੇ ਜਦਕਿ 12 ਸਤੰਬਰ ਨੂੰ ਬਾਅਦ ਦੁਪਹਿਰ 2.30 ਵਜੇ ਅੰਮ੍ਰਿਤਸਰ ਤੇ ਪਠਾਨਕੋਟ ਅਤੇ ਸ਼ਾਮ 4 ਵਜੇ ਤਰਨ ਤਾਰਨ ਤੇ ਗੁਰਦਾਸਪੁਰ ਵਿਚਾਲੇ ਮੁਕਾਬਲਾ ਹੋਵੇਗਾ।
ਇਸੇ ਤਰ੍ਹਾਂ ਲੜਕੀਆਂ ਦੇ ਮੈਚਾਂ ਵਿਚ 5 ਸਤੰਬਰ ਨੂੰ ਸਵੇਰੇ 10 ਵਜੇ ਅੰਮ੍ਰਿਤਸਰ ਤੇ ਤਰਨ ਤਾਰਨ ਅਤੇ ਸਵੇਰੇ 11.30 ਵਜੇ ਗੁਰਦਾਸਪੁਰ ਤੇ ਪਠਾਨਕੋਟ ਵਿਚਾਲੇ ਮੁਕਾਬਲਾ ਹੋਵੇਗਾ ਜਦਕਿ 6 ਸਤੰਬਰ ਨੂੰ ਸਵੇਰੇ 10 ਵਜੇ ਅੰਮ੍ਰਿਤਸਰ ਤੇ ਗੁਰਦਾਸਪੁਰ ਅਤੇ ਸਵੇਰੇ 11.30 ਵਜੇ ਤਰਨ ਤਾਰਨ ਤੇ ਪਠਾਨਕੋਟ ਦੇ ਮੈਚ ਹੋਣਗੇ। ਇਸੇ ਤਰ੍ਹਾਂ 12 ਸਤੰਬਰ ਨੂੰ ਸਵੇਰੇ 10 ਵਜੇ ਅੰਮ੍ਰਿਤਸਰ ਤੇ ਪਠਾਨਕੋਟ ਅਤੇ ਸਵੇਰੇ 11.30 ਵਜੇ ਤਰਨ ਤਾਰਨ ਤੇ ਗੁਰਦਾਸਪੁਰ ਦੀਆਂ ਟੀਮਾਂ ਭਿੜਨਗੀਆਂ।

Check Also

ਭਗਵੰਤ ਮਾਨ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਬਿਹਤਰ ਸਵੱਛਤਾ ਸੇਵਾਵਾਂ ਯਕੀਨੀ ਬਣਾਉਣ ਲਈ 60 ਐਮ.ਐਲ.ਡੀ ਸੀਵਰੇਜ ਟ੍ਰੀਟਮੈਂਟ ਪਲਾਂਟ ਨੂੰ ਮਨਜ਼ੂਰੀ

ਚੰਡੀਗੜ੍ਹ, 6ਅਗਸਤ:(ਪੰਜਾਬ ਪੋਸਟ ਬਿਊਰੋ) – ਸਾਲਾਂ ਤੋਂ ਅੰਮ੍ਰਿਤਸਰ ਦਾ ਸੀਵਰੇਜ ਸਿਸਟਮ ਇਸ ਪਵਿੱਤਰ ਸ਼ਹਿਰ ਦੀਆਂ …

Leave a Reply