Thursday, September 24, 2026

ਭਾਈ ਪਰਮਜੀਤ ਸਿੰਘ ਕੈਰੇ ਨੂੰ ਕੀਤਾ ਗਿਆ ਸਨਮਾਨਿਤ

PPN0508201503

ਸੰਦੌੜ, 5 ਸਤੰਬਰ (ਹਰਮਿੰਦਰ ਸਿੰਘ ਭੱਟ) – ਸਿੱਖੀ ਦੇ ਪ੍ਰਚਾਰ ਤੇ ਪਾਸਾਰ ਲਈ ਤਨ, ਮਨ, ਧਨ ਨਾਲ ਅਹਿਮ ਯੋਗਦਾਨ ਪਾ ਰਹੇ ਭਾਈ ਪਰਮਜੀਤ ਸਿੰਘ ਕੈਰੇ ਦਾ ਵਾਹਿਗੁਰੂ ਪ੍ਰਚਾਰ ਸੇਵਾ ਦਲ ਦੇ ਮੁੱਖ ਸੇਵਾਦਾਰ ਵੀਰ ਮਨਪ੍ਰੀਤ ਸਿੰਘ ਖ਼ਾਲਸਾ ਵਾਲਿਆਂ ਨੇ ਵਿਸ਼ੇਸ਼ ਤੌਰ ਤੇ ਗੁਰਦੁਆਰਾ ਗੁਰੂਸਰ ਪਾਤਿਸ਼ਾਹੀ ਛੇਵੀਂ ਅਲੀਪੁਰ ਖ਼ਾਲਸਾ ਵਿਖੇ ਸਨਮਾਨ ਕੀਤਾ ਗਿਆ। ਇਸ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਸੇਵਾ ਦਲ ਦੇ ਮੁੱਖ ਬੁਲਾਰੇ ਭਾਈ ਜਗਜੀਤ ਸਿੰਘ ਹੇੜੀ ਕੇ ਨੇ ਦੱਸਿਆ ਕਿ ਭਾਈ ਪਰਮਜੀਤ ਸਿੰਘ ਕੈਰੇ ਨੇ ਨਸ਼ਿਆਂ ਦੀ ਦਲਦਲ ਵਿਚ ਧਸ ਰਹੀ ਅਜੋਕੀ ਨੌਜਵਾਨੀ ਨੂੰ ਗੁਰਸਿੱਖੀ ਜੀਵਨ ਜਿਊਣ ਲਈ ਪ੍ਰੇਰਿਤ ਕਰਨ ਹਿਤ ਹਰੇਕ ਛੋਟੇ ਵੱਡੇ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਦੇ ਧਾਰਮਿਕ ਜਾਂ ਸਮਾਜਿਕ ਅਸਥਾਨਾਂ ‘ਤੇ ਸਮਾਗਮ ਕਰਵਾਏ ਜਾਂਦੇ ਹਨ ਅਤੇ ਸਿੱਖੀ ਗੁਰ ਇਤਿਹਾਸ ਅਤੇ ਦੇਸ਼ ਦੀ ਆਜ਼ਾਦੀ ਅਤੇ ਅਣਖਾਂ ਲਈ ਸ਼ਹੀਦ ਹੋਏ ਸ਼ਹੀਦ ਸਿੰਘਾਂ ਦੀਆਂ ਜੀਵਨੀਆਂ ਨੂੰ ਸੁਣਾ ਕੇ ਸ਼ਲਾਘਾਯੋਗ ਕਾਰਜ ਕਰ ਕੇ ਵੱਖਰਾ ਅਸਥਾਨ ਬਣਾਇਆ ਹੈ ਅਤੇ ਬਾਪੂ ਸੂਰਤ ਸਿੰਘ ਜੀ ਦੇ ਸੰਘਰਸ਼ ਵਿਚ ਅਹਿਮ ਯੋਗਦਾਨ ਨਿਭਾਅ ਕੇ ਸੰਘਰਸ਼ ਨੂੰ ਸਫਲ ਕਰਨਾ ਦਾ ਯਤਨ ਕੀਤਾ ਹੈ।ਇਸ ਮੌਕੇ ਅੰਮ੍ਰਿਤਪਾਲ ਸਿੰਘ ਜੋਧਪੁਰ, ਕੁਲਵੰਤ ਸਿੰਘ ਤਲਵਾਰ, ਜਗਜੀਤ ਸਿੰਘ ਹੇੜੀਕੇ, ਗੁਰਵਿੰਦਰ ਸਿੰਘ ਹੇੜੀਕੇ, ਕੁਲਦੀਪ ਸਿੰਘ ਮਹਿਮਦਪੁਰ, ਜਗਦੀਪ ਸਿੰਘ ਅਲੀਪੁਰ, ਜਰਨੈਲ ਸਿੰਘ ਅਲੀਪੁਰ, ਲਖਵੀਰ ਸਿੰਘ ਮੰਡੀ ਕਲਾਂ ਤੋ ਇਲਾਵਾ ਜਥੇ ਦੇ ਸਿੰਘ ਹਾਜ਼ਰ ਸਨ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply