Saturday, July 4, 2026

ਮਾਲ ਰੋਡ ਸਕੂਲ ਵਿਖੇ ਅਧਿਆਪਕ ਦਿਵਸ ਦਾ ਆਯੋਜਨ

PPN0508201509

ਅੰਮ੍ਰਿਤਸਰ, 5 ਸਤੰਬਰ (ਜਗਦੀਪ ਸਿੰਘ ਸੱਗੂ) – ਸਥਾਨਕ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਮਾਲ ਰੋਡ, ਵਿਖੇ ਅਧਿਆਪਕ ਦਿਵਸ ਸਟਾਫ਼ ਤੇ ਵਿਦਿਆਰਥੀਆਂ ਦੁਆਰਾ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ। ਇਸ ਮੌਕੇ ‘ਤੇ ਸਕੂਲ ਦੀ ਪਿ੍ਰੰਸੀਪਲ ਸ਼ੀ੍ਰਮਤੀ ਮਨਦੀਪ ਕੌਰ ਅਤੇ ਸਮੂਹ ਸਟਾਫ ਨੇ ਉੇੱਘੇ ਸਿੱਖਿਆ ਸ਼ਾਸਤਰੀ ਡਾ. ਐੱਸ. ਰਾਧਾਕ੍ਰਿਸ਼ਨਨ ਦੀ ਤਸਵੀਰ ਉੱਤੇ ਪੁਸ਼ਪ ਮਾਲਾ ਅਰਪਿਤ ਕੀਤੀ। ਇਸ ਮੌਕੇ ਤੇ ਪ੍ਰਿੰਸੀਪਲ ਮਨਦੀਪ ਕੌਰ ਨੇ ਕਿਹਾ ਕਿ ਅਧਿਆਪਕ ਦੀ ਸੁਰਤੀ ਜਿੰਨੀ ਗੰਭੀਰ ਤੇ ਗਹਿਰਾਈ ਵਾਲੀ ਹੁੰਦੀ ਹੈ, ਉਨੀ ਹੀ ਉਸ ਵਿੱਚ ਜ਼ਿੰਦਗੀ ਨੂੰ ਸਮਝਣ ਤੇ ਬਿਆਨਣ ਦੀ ਸ਼ਕਤੀ ਵਧੇਰੇ ਹੁੰਦੀ ਹੈ।ਉਨ੍ਹਾਂ ਕਿਹਾ ਕਿ ਅਧਿਆਪਕ ਵਰਗ ਨੂੰ ਅੱਜ ਅਧਿਆਪਕ ਦਿਵਸ ਮੌਕੇ ਤੇ ਡਾ. ਰਾਧਾ ਕ੍ਰਿਸ਼ਨਨ ਦੇ ਪੂਰਨਿਆਂ ਤੇ ਚੱਲਣ ਦਾ ਸੰਕਲਪ ਲੈਣਾ ਚਾਹੀਦਾ ਹੈ ਤਾਂ ਕਿ ਦੇਸ਼ ਵਿੱਚੋਂ ਅਨਪੜ੍ਹਤਾ ਨੂੰ ਦੂਰ ਕਰਕੇ ਦੇਸ਼ ਦੇ ਸਰਬਪੱਖੀ ਵਿਕਾਸ ਵਿੱਚ ਯੋਗਦਾਨ ਪਾਇਆ ਜਾ ਸਕੇ।
ਇਸ ਅਵਸਰ ਤੇ ਵਿਦਿਆਰਥੀਆਂ ਨੇ ਪ੍ਰੋਗਰਾਮ ਦਾ ਸੰਚਾਲਨ ਕਰਦੇ ਹੋਏ ਰੰਗਾਰੰਗ ਪ੍ਰੋਗਰਾਮ ਤਹਿਤ ਸ਼ਬਦ, ਗੀਤ, ਸਕਿਟ, ਭਾਸ਼ਨ ਅਤੇ ਫੋਕ ਡਾਂਸ ਪੇਸ਼ ਕੀਤਾ।ਸਾਰੇ ਪ੍ਰੋਗਰਾਮ ਦੇ ਸੰਚਾਲਨ ਵਿਚ ਸ੍ਰਮਿਤੀ ਜਤਿੰਦਰ ਕੌਰ ਅਤੇ ਸ੍ਰੀਮਤੀ ਰਵਿੰਦਰ ਕੌਰ ਅਠਵਾਲ ਨੇ ਅਹਿਮ ਭੂਮਿਕਾ ਨਿਭਾਈ।ਸਮਾਗਮ ਵਿਚ ਸ੍ਰੀਮਤੀ ਸੁਖਰਾਜ ਕੌਰ, ਸ੍ਰੀਮਤੀ ਹਰਪ੍ਰੀਤ ਕੌਰ, ਸ੍ਰੀਮਤੀ ਨਰਿੰਦਰ ਕੋਰ, ਸ੍ਰੀਮਤੀ ਰਸ਼ਮੀ ਬਿੰਦਰਾ, ਸ੍ਰੀਮਤੀ ਹਰਜਿੰਦਰ ਕੌਰ, ਸ੍ਰੀਮਤੀ ਜਸਵਿੰਦਰ ਕੌਰ, ਸ੍ਰੀ ਮਤੀ ਸ਼ਮਿੰਦਰ ਕੌਰ, ਸ੍ਰੀਮਤੀ ਇੰਦਰ ਮੋਹਨੀ, ਸ੍ਰੀਮਤੀ ਕੁਲਜੀਤ ਕੌਰ, ਸ੍ਰੀਮਤੀ ਸਾਰੀਕਾ, ਸ੍ਰੀਮਤੀ ਨੀਨਾ ਕੁਮਾਰੀ ਅਤੇ ਸਕੂਲ ਦਾ ਹੋਰ ਸਟਾਫ ਹਾਜ਼ਰ ਸੀ।

Check Also

ਸਵ. ਜਤਿੰਦਰ ਬਰਾੜ ਦਾ ਲਿਖਿਆ ਅਤੇ ਕੇਵਲ ਧਾਲੀਵਾਲ ਨਿਰਦੇਸ਼ਿਤ ਕੀਤਾ ਨਾਟਕ ‘ਕੁਦੇਸਣ’ ਦਾ ਸਫ਼ਲ ਮੰਚਣ

ਅੰਮ੍ਰਿਤਸਰ, 3 ਜੁਲਾਈ (ਦੀਪ ਦਵਿੰਦਰ ਸਿੰਘ ) – ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮ੍ਰਿਤਸਰ ਅਤੇ ਵਿਰਸਾ …

Leave a Reply