Saturday, July 4, 2026

ਸ੍ਰੀ ਮਹਾਵੀਰ ਜੈਨ ਮਾਡਲ ਸਕੂਲ ਪੱਟੀ ਵਿਖੇ ਅਧਿਆਪਕ ਦਿਵਸ ਮਨਾਇਆ

PPN0508201513

ਪੱਟੀ, 5 ਸਤੰਬਰ (ਅਵਤਾਰ ਸਿੰਘ ਢਿੱਲੋ, ਰਣਜੀਤ ਸਿੰਘ ਮਾਹਲਾ) – ਸ੍ਰੀ ਮਹਾਵੀਰ ਜੈਨ ਮਾਡਲ ਸਕੂਲ ਪੱਟੀ ਵਿਖੇ ਪ੍ਰਿੰਸੀਪਲ ਮੈਡਮ ਸਰਬਜੀਤ ਕੌਰ ਦੀ ਅਗਵਾਈ ਵਿੱਚ ਅਧਿਆਪਕ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ‘ਤੇ ਸਕੂਲ ਦੇ ਅਧਿਆਪਕਾਂ ਵੱਲੋਂ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸਾਧਨਾ ਮੈਡਮ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀੇ।ਇਸ ਮੌਕੇ ਬੋਲਦਿਆਂ ਪ੍ਰਿੰਸੀਪਲ ਮੈਡਮ ਸਰਬਜੀਤ ਕੌਰ ਨੇ ਕਿਹਾ ਕਿ ਅਧਿਆਪਕ ਦਿਵਸ ਭਾਰਤ ਦੇ ਦੂਜੇ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ।ਉਨ੍ਹਾਂ ਕਿਹਾ ਕਿ ਅਧਿਆਪਕ ਇੱਕ ਮੋਮਬੱਤੀ ਦੇ ਵਾਂਗ ਹੁੰਦਾ ਹੈ, ਜੋ ਖੁਦ ਸੜਕੇ ਵੀ ਦੂਜਿਆਂ ਨੂੰ ਰੌਸ਼ਨੀ ਪ੍ਰਦਾਨ ਕਰਦੀ ਹੈ । ਇਸ ਮੌਕੇ ਮੈਡਮ ਸਾਧਨਾ ਜੈਨ ਨੇ ਕਿਹਾ ਕਿ ਅਧਿਆਪਕ ਅਜਿਹਾ ਹੋਣਾ ਚਾਹੀਦਾ ਹੈ ਜਿਸ ਵਿੱਚ ਉਹ ਗੁਣ ਮੌਜੂਦ ਹੋਣ ਜੋ ਉਹ ਆਪਣੇ ਵਿਦਿਆਰਥੀਆਂ ਵਿੱਚ ਦੇਖਣਾ ਚਾਹੁੰਦਾ ਹੈ ।ਮੈਡਮ ਜੋਤੀ ਨੇ ਅਧਿਆਪਕ ਦਿਵਸ ਅਤੇ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੇ ਜੀਵਨ ‘ਤੇ ਵਿਸਥਾਰ ਸਹਿਤ ਚਾਨਣਾ ਪਾਇਆ। ਸਮਾਗਮ ਦੌਰਾਨ ਮੰਚ ਦਾ ਸੰਚਾਲਨ ਮੈਡਮ ਰੁਪਿੰਦਰ ਕੌਰ ਵੱਲੋਂ ਸੁਚੱਜੇ ਢੰਗ ਨਾਲ ਕੀਤਾ ਗਿਆ।ਇਸ ਮੌਕੇ ‘ਤੇ ਮੈਡਮ ਬਲਜੀਤ ਕੌਰ, ਮੋਨਾ ਜੈਨ, ਜੋਤੀ ਬਾਲਾ, ਕੋਮਲਜੀਤ ਕੌਰ, ਸੁਮਨ ਬਾਲਾ, ਮੰਜੂ ਜੈਨ ਤੋਂ ਇਲਾਵਾ ਸਮੂਹ ਸਟਾਫ਼ ਹਾਜ਼ਰ ਸੀ।

Check Also

ਸਵ. ਜਤਿੰਦਰ ਬਰਾੜ ਦਾ ਲਿਖਿਆ ਅਤੇ ਕੇਵਲ ਧਾਲੀਵਾਲ ਨਿਰਦੇਸ਼ਿਤ ਕੀਤਾ ਨਾਟਕ ‘ਕੁਦੇਸਣ’ ਦਾ ਸਫ਼ਲ ਮੰਚਣ

ਅੰਮ੍ਰਿਤਸਰ, 3 ਜੁਲਾਈ (ਦੀਪ ਦਵਿੰਦਰ ਸਿੰਘ ) – ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮ੍ਰਿਤਸਰ ਅਤੇ ਵਿਰਸਾ …

Leave a Reply