ਸੰਦੌੜ, 6 ਸਤੰਬਰ (ਹਰਮਿੰਦਰ ਸਿੰਘ ਭੱਟ) – ਸ੍ਰੀ ਗੁਰੂ ਹਰਗੋਬਿੰਦ ਕਾਨਵੈਂਟ ਸਕੂਲ ਨਥਾਣਾ ਵਿੱਚ ਜਨਮ ਅਸ਼ਟਮੀ ਨੂੰ ਸਮਰਪਿਤ ਇੱਕ ਸਮਾਗਮ ਕਰਵਾਇਆ ਗਿਆ।ਇਸ ਪ੍ਰੋਗਰਾਮ ਦੌਰਾਨ ਸਕੂਲ ਦੇ ਬੱਚਿਆਂ ਨੇ ਭਗਵਾਨ ਕ੍ਰਿਸ਼ਨ ਦੁਆਰਾ ਮਨੁੱਖਤਾ ਦੀ ਭਲਾਈ ਕੀਤੇ ਗਏ ਉਪਕਾਰਾਂ ਦਾ ਜਿਕਰ ਵੀ ਕੀਤਾ ਗਿਆ ਅਤੇ ਸਕੂਲ ਦੇ ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ। ਸਕੂਲ ਦੇ ਐਮ.ਡੀ. ਸੁਖਜਿੰਦਰ ਸਿੰਘ ਅਤੇ ਸਕੂਲ ਦੀ ਪ੍ਰਿੰਸ਼ੀਪਲ ਦਲਜੀਤ ਕੌਰ ਨੇ ਕਿਹਾ ਮਨੁੱਖਤਾ ਨੂੰ ਸੇਧ ਦੇਣ ਵਾਲੇ ਰਹਿਬਰਾਂ ਦੇ ਜਨਮ ਉਤਸਵ ਨੂੰ ਮਨਾਉਣਾ ਅਜੋਕੀ ਪੀੜੀ ਦਾ ਫਰਜ਼ ਬਣਦਾ ਹੈ। ਇਸ ਸਮਾਗਮ ਚ ਆਪਣੀ ਕਲਾ ਦਾ ਇਜ਼ਹਾਰ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਚਿੰਨ੍ਹ ਵੀ ਭੇਟ ਕੀਤੇ ਗਏ।
Check Also
ਸਰਬਜੋਤ ਸਿੰਘ ਧੰਜਲ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਬਣਾਏ ਜਾਣ ‘ਤੇ ਵਰਕਰ ਖੁਸ਼
ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀਆਂ …
Punjab Post Daily Online Newspaper & Print Media