ਅੰਮ੍ਰਿਤਸਰ, 6 ਸਤੰਬਰ (ਸੁਖਬੀਰ ਸਿੰਘ) ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਰੋਜਾਨਾਂ ਦਰਸ਼ਨਾਂ ਲਈ ਆਉਣ ਵਾਲੀਆਂ ਸੰਗਤਾਂ ਦੀ ਆਮਦ ਨੂੰ ਮੁੱਖ ਰੱਖਦੇ ਹੋਏ ਅਤੇ ਖਾਸ ਕਰ ਐਤਵਾਰ ਵਾਲੇ ਦਿਨ ਸ਼ਹਿਰ ਵਾਸੀਆਂ ਅਤੇ ਵੱਖ ਵੱਖ ਪਿੰਡਾਂ ਤੋਂ ਵੱਡੀ ਗਿਣਤੀ ‘ਚ ਨਤਮਸਤਕ ਹੋਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਟ੍ਰੈਫਿਕ ਵਿਵਸਥਾ ਨੂੰ ਸੂਚਾਰੂ ਢੰਗ ਨਾਲ ਚਲਾਉਣ ਵਾਸਤੇ ਇੰਚਾਰਜ ਅਖੰਡ ਪਾਠੀਆਂ ਜਥੇਦਾਰ ਲਾਲ ਸਿੰਘ ਦੇ ਵਿਸ਼ੇਸ਼ ਉਪਰਾਲੇ ਸਦਕਾ ਅਤੇ ਗੁ: ਸ਼ਹੀਦ ਗੰਜ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਦੀ ਯੋਗ ਅਗਵਾਈ ਹੇਠ ਅਤੇ ਵੱਖ ਵੱਖ ਸੰਸਥਾਵਾਂ ਦੇ ਸਹਿਯੋਗ ਨਾਲ ਅੱਜ ਚੋਂਕ ਚਾਟੀਵਿੰਡ ਗੇਟ ਤੋਂ ਲੈ ਕੇ ਗੁਰੂ ਰਾਮਦਾਸ ਹਸਪਤਾਲ ਤੱਕ ਵਨ-ਵੇਅ ਰੋਡ ਨੂੰ ਦੋ ਭਾਗਾਂ ਵਿੱਚ ਵੰਡ ਕੇ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ। ਗੱਲਬਾਤ ਦੋਰਾਨ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਅਤੇ ਜੱਥੇਦਾਰ ਲਾਲ ਸਿੰਘ ਨੇ ਦੱਸਿਆ ਕਿ ਵਨ-ਵੇ ਰੋਡ ਨੂੰ ਦੋ ਭਾਗਾਂ ਵਿੱਚ ਵੰਡਣ ਦਾ ਮੁੱਖ ਮਕਸਦ ਹੈ ਕਿ ਜੋ ਵੀ ਸੰਗਤਾਂ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਬਾਬਾ ਦੀਪ ਸਿੰਘ ਜੀ ਵਿਖੇ ਆਪਣੇ ਵਾਹਨਾਂ ਸਮੇਤ ਨਤਮਸਤਕ ਹੋਣ ਲਈ ਆਉਂਦੀਆਂ ਹਨ ਉਹ ਚਾਟੀਵਿੰਡ ਚੋਂਕ ਤੋਂ ਖੱਬੇ ਹੱਥ ਆਉਣਗੀਆਂ ਅਤੇ ਗੁਰਦੁਆਰਾ ਸਾਹਿਬ ਵਿਖੇ ਸ਼ੋ੍ਰਮਣੀ ਕਮੇਟੀ ਵੱਲੋਂ ਬਣਾਈ ਪਾਰਕਿੰਗ ਵਿੱਚ ਆਪਣੇ ਵਾਹਨ ਖੜੇ ਕਰ ਸਕਣ ਅਤੇ ਆਪਣੇ ਕੰਮਾਂ ਕਾਰਾਂ ਨੂੰ ਜਾਣ ਵਾਲੀ ਆਮ ਪਬਲਿਕ ਸੱਜੇ ਹੱਥ ਜਾਵੇਗੀ।ਇਸ ਨਾਲ ਇੱਕ ਤਾਂ ਟ੍ਰੈਫਿਕ ਵਿਵਸਥਾ ਵਿੱਚ ਵਿਘਨ ਨਹੀ ਪਵੇਗਾ ਦੂਸਰਾ ਵਾਹਨ ਚੋਰੀ ਹੋਣ ਦਾ ਕੋਈ ਡਰ ਵੀ ਨਹੀ ਰਹੇਗਾ।ਉਨ੍ਹਾਂ ਕਿਹਾ ਕਿ ਇਹ ਉਪਰਾਲਾ ਹਰ ਐਤਵਾਰ ਵੱਖ ਵੱਖ ਸਭਾ, ਸੁਸਾਇਟੀਆਂ, ਜੱਥੇਬੰਦੀਆਂ ਦੇ ਸਹਿਯੋਗ ਨਾਲ ਕੀਤਾ ਜਾਵੇਗਾ ਅਤੇ ਸੰਗਤਾਂ ਵੱਧ ਤੋਂ ਵੱਧ ਇਸ ਉਪਰਾਲੇ ਨੂੰ ਹੋਰ ਸਚੁਾਰੂ ਢੰਗ ਨਾਲ ਚਲਾਉਣ ਲਈ ਸਹਿਯੋਗ ਦੇਣ।ਉਨਾਂ ਨੇ ਸਮੂਹ ਸੰਗਤਾਂ, ਨੋਜਵਾਨਾ ਅਤੇ ਟ੍ਰੈਫਿਕ ਮੁਲਾਜਮਾ ਦਾ ਵੀ ਸਹਿਯੋਗ ਦੇਣ ਲਈ ਧੰਨਵਾਦ ਵੀ ਕੀਤਾ।ਇਸ ਮੋਕੇ ਕੁਲਵਿੰਦਰ ਸਿੰਘ, ਜਗਜੀਤ ਸਿੰਘ ਖਾਲਸਾ, ਜਗਜੀਤ ਸਿੰਘ ਬਾਜਵਾ, ਗੁਰਪੀ੍ਰਤ ਸਿੰਘ ਗੋਪੀ, ਤਰਵਿੰਦਰ ਸਿੰਘ ਮੋਨੂੰ, ਗੁਰਮੁੱਖ ਸਿੰਘ, ਪੰਜਾਬ ਸਿੰਘ, ਸਿਮਰਨਜੀਤ ਸਿੰਘ ਅਤੇ ਵੱਡੀ ਗਿਣਤੀ ਵਿੱਚ ਨੋਜਵਾਨ ਹਾਜਰ ਸਨ।
Check Also
ਸਰਬਜੋਤ ਸਿੰਘ ਧੰਜਲ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਬਣਾਏ ਜਾਣ ‘ਤੇ ਵਰਕਰ ਖੁਸ਼
ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀਆਂ …
Punjab Post Daily Online Newspaper & Print Media