Thursday, July 16, 2026

ਕੌਸਲਰ ਮਨਮੋਹਨ ਸਿੰਘ ਟੀਟੂ ਵਲੋਂ ਟਿਊਬਵੈਲ ਦਾ ਉਦਘਾਟਨ

ਪੰਜਾਬ ਸਰਕਾਰ ਅੰਦਰੂਨੀ ਸ਼ਹਿਰ ਦੇ ਵਿਕਾਸ ਲਈ ਵਚਨਬੱਧ – ਟੀਟੂ

PPN0609201514ਅੰਮ੍ਰਿਤਸਰ, 6 ਸਤੰਬਰ (ਗੁਰਚਰਨ ਸਿੰਘ) – ਅੰਮ੍ਰਿਤਸਰ ਨਗਰ ਨਿਗਮ ਦੀ ਵਾਰਡ 42 ਵਿਚ ਪੈਂਦੀ ਗਲੀ ਟਿੰਡ ਸ਼ਾਹ ਗੇਟ ਭਗਤਾਂ ਵਾਲਾ ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਲੱਗੇ ਟਿਊਬਵੈਲ ਦਾ ਉਧਘਾਟਨ ਕੌਂਸਲਰ ਮਨਮੋਹਨ ਸਿੰਘ ਟੀਟੂ ਵਲੋਂ ਕੀਤਾ। ਇਸ ਮੌਕੇ ਸ: ਮਨਮੋਹਨ ਸਿੰਘ ਟੀਟੂ ਨੇ ਦੱਸਿਆ ਕਿ ਅੰਦਰੂਨੀ ਸ਼ਹਿਰ ਵਿਚ ਪੀਣ ਵਾਲੇ ਸਾਫ ਪਾਣੀ, ਗਲੀਆਂ, ਨਾਲੀਆਂ, ਸੀਵਰੇਜ ਤੇ ਹੋਰ ਮੁਢਲੀਆਂ ਸਹੂਲਤਾਂ ਦੀ ਘਾਟ ਕਰਕੇ ਆਮ ਜਨਤਾ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਵਲੋਂ ਇਨ੍ਹਾਂ ਮੁਸ਼ਕਿਲਾਂ ਸਬੰਧੀ ਸ: ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਸ:ਸੁਖਬੀਰ ਸਿੰਘ ਬਾਦਲ ਨੂੰ ਜਾਣੂ ਕਰਵਾਇਆ ਗਿਆ ਤੇ ਸ:ਸੁਖਬੀਰ ਸਿੰਘ ਬਾਦਲ ਵਲੋਂ ਤੇ ਸ:ਮਜੀਠੀਆ ਵਲੋਂ ਅੰਦਰੂਨੀ ਸ਼ਹਿਰ ਦੇ ਸਰਵਪੱਖੀ ਵਿਕਾਸ ਦਾ ਭਰੋਸਾ ਦਿਵਾਇਆ ਸੀ।ਜਿਸ ਤਹਿਤ ਪੀਣ ਵਾਲੇ ਪਾਣੀ ਦੀ ਕਿਲੱਤ ਨੂੰ ਵੇਖਦੇ ਹੋਏ ਗੇਟ ਭਗਤਾਂ ਵਾਲਾ ਨਜਦੀਕ ਗਲੀ ਟਿੰਡ ਸ਼ਾਹ ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਟਿਊਬਵੈਲ ਲਗਾਇਆ ਗਿਆ ਹੈ ਤੇ ਇਸ ਸਹੂਲਤ ਨਾਲ ਇਸ ਇਲਾਕੇ ਦੀ ਜਿਥੇ ਕਈ ਸਾਲ ਪੁਰਾਣੀ ਮੰਗ ਪੂਰੀ ਹੋਈ ਹੈ।ਇਸ ਮੌਕੇ ਹੋਰਨਾ ਤੋਂ ਇਲਾਵਾ ਜਥੇ: ਪੂਰਨ ਸਿੰਘ ਮੱਤੇਵਾਲ, ਚੇਅਰਮੈਨ ਹਰਿੰਦਰ ਸਿੰਘ, ਸ਼ਾਮ ਲਾਲ, ਸਤਿੰਦਰਪਾਲ ਸਿੰਘ ਰਾਜੂ ਮੱਤੇਵਾਲ, ਜਸਪਾਲ ਸਿੰਘ ਜੱਜੀ, ਨਿਸ਼ਾਨ ਸਿੰਘ ਹੈਪੀ, ਲਾਡੀ ਜੋਸ਼ਨ, ਟੋਨੀ ਚੂੜ ਬੇਰੀ, ਬਿੱਲਾ ਆਰੁਵਾਲਾ, ਸੁਖਚੈਨ ਸਿੰਘ ਚੈਨੀ, ਦਵਿੰਦਰ ਸਿੰਘ ਮੰਗਾ, ਸਵਿੰਦਰ ਸਿੰਘ ਵਸੀਕਾ, ਨਵਜੀਤ ਸਿੰਘ ਲੱਕੀ, ਹਰਪ੍ਰੀਤ ਸਿੰਘ ਮਨੀ, ਮਨਮੋਹਨ ਸਿੰਘ, ਰਾਮ ਸਿੰਘ, ਗਿਆਨੀ ਦਵਿੰਦਰ ਸਿੰਘ, ਰੋਬਨ, ਰਜਿੰਦਰ ਸਿੰਘ ਬਿੱਟੂ, ਸੁਰਿੰਦਰ ਬਤਰਾ, ਅਸ਼ੀਸ਼ ਸਵਾਮੀ, ਨਵਦੀਪ ਸਿੰਘ ਖਾਲਸਾ ਆਦਿ ਆਗੂ ਮੌਜੂਦ ਸਨ।

Check Also

ਸਰਬਜੋਤ ਸਿੰਘ ਧੰਜਲ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਬਣਾਏ ਜਾਣ ‘ਤੇ ਵਰਕਰ ਖੁਸ਼

ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀਆਂ …

Leave a Reply