Saturday, March 7, 2026

ਮਾਲੇਰਕੋਟਲਾ ਰੈਲੀ ਨੂੰ ਲੈਕੇ ਆਪ ਪਾਰਟੀ ਦੀ ਹੋਈ ਅਹਿਮ ਮੀਟਿੰਗ

PPN0709201506ਸੰਦੌੜ, 7 ਸਤੰਬਰ (ਹਰਮਿੰਦਰ ਸਿੰਘ ਭੱਟ)- ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਚ ਲੜੀਵਾਰ ਕੀਤੀਆਂ ਜਾ ਰਹੀਆਂ ਰੈਲੀਆਂ ਤਹਿਤ 16 ਸਤੰਬਰ ਨੂੰ ਮਾਲੇਰਕੋਟਲਾ ਵਿਖੇ ਕੀਤੀ ਜਾ ਰਹੀ ਵਿਸਾਲ ਰੈਲੀ ਦੇ ਸਬੰਧ ਵਿਚ ਅੱਜ ਮਾਲੇਰਕੋਟਲਾ ਰੈਸਟ ਹਾਊਸ ਵਿਖੇ ਆਮ ਆਦਮੀ ਪਾਰਟੀ ਦੇ ਸਹਿਰ ਅਤੇ ਪਿੰਡਾਂ ਨਾਲ ਸਬੰਧਿਤ ਆਗੂਆਂ ਦੀ ਇਕ ਅਹਿਮ ਮੀਟਿੰਗ ਮਾਲੇਰਕੋਟਲਾ ਵਿਧਾਨ ਸਭਾ ਹਲਕੇ ਦੇ ਕੋਆਰਡੀਨੇਟਰ ਗਗਨਦੀਪ ਸਿੰਘ ਘੱਗਾ ਦੀ ਅਗਵਾਈ ਹੇਠ ਹੋਈ ।ਜਿਸ ਵਿਚ ਵਿਚ ਸੰਗਰੂਰ ਤੋਂ ਸ੍ਰੀ ਅਬਜਿੰਦਰ ਸੰਘਾ ਨੇ ਵੀ ਉਚੇਚੇ ਤੌਰ ਤੇ ਸਿਰਕਤ ਕੀਤੀ।ਇਸ ਮੀਟਿੰਗ ਦੌਰਾਨ ਸ੍ਰੀ ਅਬਜਿੰਦਰ ਸੰਘਾ ਅਤੇ ਗਗਨਦੀਪ ਸਿੰਘ ਘੱਗਾ ਨੇ ਰੈਲੀ ਦੀਆਂ ਤਿਆਰੀਆਂ ਦੇ ਸਬੰਧ ਵਿਚ ਪਾਰਟੀ ਆਗੂਆਂ ਦੇ ਨਾਲ ਵਿਚਾਰਾਂ ਕੀਤੀਆਂ ਅਤੇ ਵੱਖ ਵੱਖ ਆਗੂਆਂ ਦੀਆਂ ਡਿਊਟੀਆਂ ਵੀ ਲਗਾਈਆਂ।ਉਨ੍ਹਾਂ ਕਿਹਾ ਕਿ ਮਾਲੇਰਕੋਟਲਾ ਰੈਲੀ ਨੂੰ ਲੈਕੇ ਜਿਸ ਤਰਾਂ ਦਾ ਉਤਸਾਹ ਹਲਕੇ ਦੇ ਲੋਕਾਂ ਦਾ ਦੇਖਣ ਨੂੰ ਮਿਲ ਰਿਹਾ ਹੈ ਉਸਨੂੰ ਦੇਖਕੇ ਲੱਗਦਾ ਹੈ ਕਿ ਇਹ ਰੈਲੀ ਇਤਿਹਾਸਕ ਹੋਵੇਗੀ।ਇਸ ਮੀਟਿੰਗ ਦੌਰਾਨ ਮੁਹੰਮਦ ਜਮੀਲ ਉਲ ਰਹਿਮਾਨ, ਮੁਹੰਮਦ ਸਲੀਮ, ਪਿਆਰਾ ਸਿੰਘ ਖਾਲਸਾ, ਮੁਹੰਮਦ ਨਜੀਰ, ਜਸਵੰਤ ਸਿੰਘ ਸਾਹੀ, ਹਰਜੀਤ ਸਿੰਘ ਕਲਿਆਣ, ਚਰਨਜੀਤ ਸਿੰਘ ਚੰਨਾ, ਰਣਜੀਤ ਝਨੇਰ ਸਮੇਤ ਸ਼ਹਿਰ ਦੇ ਵੱਖ ਵੱਖ ਸਰਕਲਾਂ ਦੇ ਆਗੂ ਹਾਜਰ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply