Saturday, July 18, 2026

ਪ੍ਰਾਈਵੇਟ ਪੱਧਰ ‘ਤੇ ਮਟਰਾਂ ਦੇ ਬੀਜ ਦੀ ਵਿਕਰੀ ਰੋਕਣ ਲਈ ਛਾਪੇਮਾਰੀ ਦੇ ਆਦੇਸ਼

ਅੰਮ੍ਰਿਤਸਰ, 7 ਸਤੰਬਰ (ਗੁਰਚਰਨ ਸਿੰਘ)-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਤਜਿੰਦਰ ਪਾਲ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਵਿਚੋਂ ਮਟਰਾਂ ਦੇ ਬੀਜ ਦੀ ਵਿਕਰੀ ਸਬੰਧੀ ਮੀਟਿੰਗ ਹੋਈ, ਜਿਸ ਵਿਚ ਵੱਖ-ਵੱਖ ਵਿਭਾਗਾਂ ਦੇ ਮੁੀਖੀਆਂ, ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਜ਼ਿਲ੍ਹੇ ਦੇ ਬੀਜ ਵਿਕਰੇਤਾਵਾਂ ਨੇ ਭਾਗ ਲਿਆ। ਮੀਟਿੰਗ ਦੌਰਾਨ ਇਸ ਸਾਲ ਮਟਰਾਂ ਦੇ ਮਹਿੰਗੇ ਬੀਜ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਵਧੀਕ ਡਿਪਟੀ ਕਮਿਸ਼ਨਰ ਨੇ ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਸ. ਬਲਵਿੰਦਰ ਸਿੰਘ ਛੀਨਾ ਨੂੰ ਕਿਹਾ ਕਿ ਪ੍ਰਾਈਵੇਟ ਪੱਧਰ ‘ਤੇ ਮਟਰਾਂ ਦੀ ਵਿਕਰੀ ਨੂੰ ਰੋਕਣ ਲਈ ਛਾਪੇਮਾਰੀ ਕੀਤੀ ਜਾਵੇ ਅਤੇ ਬੀਜ ਦੀ ਵਿਕਰੀ ਰਜਿਸਟਰਡ ਡੀਲਰਾਂ ਰਾਹੀਂ ਹੀ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਕੁਝ ਅਣ-ਅਧਿਕਾਰਤ ਕਿਸਾਨਾਂ ਵੱਲੋਂ ਆਪਣੇ ਪੱਧਰ ‘ਤੇ ਮਟਰਾਂ ਦਾ ਬੀਜ ਉੱਤਰ ਪ੍ਰਦੇਸ਼ ਤੋਂ ਲਿਾ ਕੇ ਕਿਸਾਨਾਂ ਨੂੰ ਦਿੱਤਾ ਜਾ ਰਿਹਾ ਹੈ ਜੋ ਕਿ ਕਾਨੂੰਨੀ ਤੌਰ ‘ਤੇ ਗ਼ਲਤ ਹੈ। ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਸ. ਬਲਵਿੰਦਰ ਸਿੰਘ ਛੀਨਾ ਨੇ ਦੱਸਿਆ ਕਿ ਜ਼ਿਲ੍ਹੇ ਵਿਚ 12000 ਹੈਕਟੇਅਰ ਰਕਬਾ ਮਟਰਾਂ ਹੇਠ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਫਰਵਰੀ ਮਹੀਨੇ ਵਿਚ ਹੋਈ ਬਾਰਿਸ਼ ਕਾਰਨ ਮਟਰਾਂ ਦਾ ਬੀਜ ਖ਼ਰਾਬ ਹੋਇਆ ਹੈ ਅਤੇ ਬੀਜ ਘੱਟ ਬਣਿਆ ਹੈ। ਉਨ੍ਹਾਂ ਕਿਹਾ ਕਿ ਮਟਰਾਂ ਦੀ ਫਲੀ ਮਹਿੰਗੀ ਵਿਕਣ ਕਾਰਨ ਕਿਸਾਨਾਂ ਵੱਲੋਂ ਵੀ ਬੀਜ ਪੈਦਾ ਕਰਨ ਨੂੰ ਘੱਟ ਤਰਜੀਹ ਦਿੱਤੀ ਗਈ, ਜਿਸ ਕਰਕੇ ਬੀਜ ਘੱਟ ਪੈਦਾ ਹੋਇਆ ਹੈ ਅਤੇ ਮਟਰਾਂ ਦੇ ਬੀਜ ਦੀ ਘੱਟ ਪੈਦਾਵਾਰ ਹੋਣ ਕਰਕੇ ਬੀਜ ਪਿਛਲੇ ਸਾਲ ਨਾਲੋਂ ਮਹਿੰਗਾ ਮਿਲ ਰਿਹਾ ਹੈ।
ਡਿਪਟੀ ਡਾਇਰੈਕਟਰ ਬਾਗਬਾਨੀ ਸ. ਬਾਜ ਸਿੰਘ ਨੇ ਇਸ ਦੌਰਾਨ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਮਟਰਾਂ ਦੀਆਂ ਸਿਫਾਰਸ਼ ਕਿਸਮਾਂ ਹੀ ਬੀਜੀਆਂ ਜਾਣ ਅਤੇ ਆਪਣੇ ਪੱਧਰ ‘ਤੇ ਦੂਸਰੇ ਰਾਜਾਂ ਤੋਂ ਲਿਆ ਕੇ ਮਟਰਾਂ ਦੀਆਂ ਕਿਸਾਮਾਂ ਨਾ ਬੀਜਣ। ਮੀਟਿੰਗ ਵਿਚ ਜ਼ਿਲ੍ਹਾ ਮੰਡੀ ਅਫ਼ਸਰ ਸ. ਸੁਖਬੀਰ ਸਿੰਘ ਸੋਢੀ, ਜ਼ਿਲ੍ਹਾ ਖੁਰਾਕ ਸਪਲਾਈ ਅਫ਼ਸਰ ਰਜਿੰਦਰ ਸਿੰਘ ਬਾਠ, ਖੇਤੀਬਾੜੀ ਵਿਕਾਸ ਅਫ਼ਸਰ ਗੁਰਦੀਪ ਸਿੰਘ ਅਤੇ ਸੁਖਚੈਨ ਸਿੰਘ, ਸੂਬਾ ਪ੍ਰਧਾਨ ਜਮਹੂਰੀ ਕਿਸਾਨ ਸਭਾ ਸਤਨਾਮ ਸਿੰਘ, ਮੀਤ ਪ੍ਰਧਾਨ ਰਤਨ ਸਿੰਘ ਰੰਧਾਵਾ, ਸੇਵਾਮੁਕਤ ਡਿਪਟੀ ਡਾਇਰੈਕਟਰ ਪੰਚਾਇਤ ਉਤਮ ਸਿੰਘ, ਪ੍ਰਧਾਨ ਬੀਜ ਵਿਕਰੇਤਾ ਅੰਮ੍ਰਿਤਸਰ ਰਾਕੇਸ਼ ਮਦਾਨ, ਹਰਦੇਵ ਸਿੰਘ, ਰਾਮ ਲੁਭਾਇਆ, ਰਣਬੀਰ ਸਿੰਘ, ਰਾਜ ਕੁਮਾਰ, ਬਲਵਿੰਦਰ ਸਿੰਘ, ਹਰਨਾਮ ਸਿੰਘ, ਦਰਸ਼ਨ ਲਾਲ, ਦੀਪਕ ਅਤੇ ਹੋਰ ਹਾਜ਼ਰ ਸਨ।

Check Also

ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ …

Leave a Reply