Saturday, July 18, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਪ੍ਰੋਫੈਸ਼ਨਲ ਡਿਵੈਲਪਮੈਂਟ ਕੋਰਸ ਸੰਪੰਨ

ਅੰਮ੍ਰਿਤਸਰ, 7 ਸਤੰਬਰ, 2015 (ਗੁਰਚਰਨ ਸਿੰਘ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂ.ਜੀ.ਸੀ. ਮਨੁੱਖੀ ਸਰੋਤ ਵਿਕਾਸ ਕੇਂਦਰ ਵਿਖੇ ਯੂਨੀਵਰਸਿਟੀ ਦੇ ਨਾਨ-ਟੀਚਿੰਗ ਸਟਾਫ ਲਈ ਪ੍ਰੋਫੈਸ਼ਨਲ ਡਿਵੈਲਪਮੈਂਟ ‘ਤੇ ਸ਼ਾਰਟ ਟਰਮ ਕੋਰਸ ਸੰਪੰਨ ਹੋ ਗਿਆ। ਇਸ ਵਿਚ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਤੋਂ 30 ਕਰਮਚਾਰੀਆਂ ਨੇ ਭਾਗ ਲਿਆ।  ਕੋਰਸ ਦੇ ਸਮਾਪਤੀ ਸਮਾਰੋਹ ਮੌਕੇ ਨਿਰਦੇਸ਼ਕ ਖੋਜ, ਪ੍ਰੋ. ਟੀ.ਐਸ. ਬੇਨੀਪਾਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਕੋਰਸ ਕੋਆਰਡੀਨੇਟਰ ਪ੍ਰੋ. ਸ਼ਰਨਜੀਤ ਸਿੰਘ ਢਿੱਲੋਂ, ਰਜਿਸਟਰਾਰ ਨੇ ਸ਼ਾਰਟ ਟਰਮ ਕੋਰਸ ਦੇ ਉਦੇਸ਼ਾਂ ‘ਤੇ ਚਾਨਣਾ ਪਾਇਆ।ਯੂ.ਜੀ.ਸੀ.-ਹਿਊਮਨ ਰਿਸੋਰਸ ਡਿਵੈਲਪਮੈਂਟ ਸੈਂਟਰ ਦੇ ਡਾਇਰੈਕਟਰ, ਪ੍ਰੋ. ਅਵਿਨਾਸ਼ ਕੌਰ ਨਾਗਪਾਲ ਨੇ ਮੁੱਖ ਮਹਿਮਾਨ ਅਤੇ ਹੋਰਨਾਂ ਨੂੰ ਜੀ ਆਇਆਂ ਆਖਿਆ ਤੇ ਸੈਂਟਰ ਬਾਰੇ ਜਾਣਕਾਰੀ ਦਿੱਤੀ।  ਪ੍ਰੋ. ਬੇਨੀਪਾਲ ਨੇ ਕਿਹਾ ਕਿ ਵਰਤਮਾਨ ਦਾ ਸਮਾਂ ਬਹੁਤ ਤੇਜੀ ਨਾਲ ਬਦਲ ਰਿਹਾ ਹੈ ਅਤੇ ਕਰਮਚਾਰੀਆਂ ਨੂੰ ਇਸ ਬਦਲਦੇ ਸਮੇਂ ਪ੍ਰਤੀ ਜਾਗਰੂਕ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਮਾਜ ਵੱਲੋਂ ਸਾਡੀਆਂ ਸਿਖਿਆਂ ਤੋਂ ਬਹੁਤ ਉਮੀਦਾਂ ਹਨ ਜਿਸ ‘ਤੇ ਸਾਨੂੰ ਖਰੇ ਉਤਰਨ ਦੀ ਲੋੜ ਹੈ। ਯੂਨੀਵਰਸਿਟੀ ਦੇ ਵਿਕਾਸ ਵਿਚ ਨਾਨ-ਟੀਚਿੰਗ ਕਰਮਚਾਰੀਆਂ ਦੀ ਯੋਗਦਾਨ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਕਰਮਚਾਰੀਆਂ ਵੱਲੋਂ ਯੂਨੀਵਰਸਿਟੀ ਨੂੰ ਹੋਰ ਬੁਲੰਦੀਆਂ ਤਕ ਪੁਚਾਉਣ ਲਈ ਇਸੇ ਤਰ੍ਹਾਂ ਯੋਗਦਾਨ ਪਾਉਂਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਲਈ ਰਾਸ਼ਟਰੀ ਤੇ ਅੰਤਰਾਸ਼ਟਰੀ ਪੱਧਰ ‘ਤੇ ਪ੍ਰਾਪਤੀਆਂ ਲਈ ਵਿਦਿਆਰਥੀਆਂ, ਅਧਿਆਪਕਾਂ ਤੇ ਕਰਮਚਾਰੀਆਂ ਨੂੰ ਹੋਰ ਤਾਲਮੇਲ ਨਾਲ ਕੰਮ ਕਰਨਾ ਚਾਹੀਦਾ ਹੈ।  ਪ੍ਰੋ. ਢਿੱਲੋਂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਕੇਂਦਰ ਵੱਲੋਂ ਆਯੋਜਿਤ ਕੀਤੇ ਜਾਂਦੇ ਅਜਿਹੇ ਕੋਰਸ ਬਹੁਤ ਲਾਭਦਾਇਕ ਸਿੱਧ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸ਼ਖਸੀਅਤ ਦੇ ਵਿਕਾਸ ਲਈ ਅਜਿਹੇ ਹੋਰ ਕੋਰਸ ਆ ਆਯੋਜਨ ਕਰਾਉਣਾ ਚਾਹੀਦਾ ਹੈ।

Check Also

ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ …

Leave a Reply