Friday, March 6, 2026

ਪੰਜਾਬ ਸਰਕਾਰ ਸਮਾਜ ਦੇ ਪੱਛੜੇ ਵਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ-ਲਾਲੀ ਰਣੀਕੇ

ਪੰਜਾਬ ਪੇਂਡੂ ਵਿਕਾਸ ਸੁਸਾਇਟੀ ਵੱਲੋਂ ਭਲਾਈ ਸਕੀਮਾਂ ਸਬੰਧੀ ਜਾਗਰੂਕਤਾ ਸਮਾਗਮ

PPN0709201514ਅੰਮ੍ਰਿਤਸਰ, 7 ਸਤੰਬਰ (ਗੁਰਪ੍ਰੀਤ ਸਿੰਘ ਸੱਗੂ) – ਪੰਜਾਬ ਸਰਕਾਰ ਸਮਾਜ ਦੇ ਪੱਛੜੇ ਵਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਮਕਸਦ ਲਈ ਬਹੁਤ ਸਾਰੀਆਂ ਲੋਕ ਭਲਾਈ ਸਕੀਮਾਂ ਚਲਾਈਆਂ ਗਈਆਂ ਹਨ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਸ. ਗੁਲਜ਼ਾਰ ਸਿੰਘ ਰਣੀਕੇ ਦੇ ਬੇਟੇ ਅਤੇ ਮਾਰਕੀਟ ਕਮੇਟੀ ਅਟਾਰੀ ਦੇ ਚੇਅਰਮੈਨ ਸ. ਗੁਰਿੰਦਰਪਾਲ ਸਿੰਘ ਲਾਲੀ ਰਣੀਕੇ ਨੇ ਪੰਜਾਬ ਪੇਂਡੂ ਵਿਕਾਸ ਸੁਸਾਇਟੀ, ਅੰਮ੍ਰਿਤਸਰ ਵੱਲੋਂ ਭਲਾਈ ਸਕੀਮਾਂ ਸਬੰਧੀ ਕਰਵਾਏ ਗਏ ਜਾਗਰੂਕਤਾ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸ. ਰਜਿੰਦਰ ਸਿੰਘ ਮਰਵਾਹ, ਮੈਂਬਰ ਸ਼੍ਰੋਮਣੀ ਕਮੇਟੀ ਭਾਈ ਰਾਮ ਸਿੰਘ, ਜ਼ਿਲ੍ਹਾ ਭਲਾਈ ਅਫ਼ਸਰ ਸ. ਜਸਦੇਵ ਸਿੰਘ ਪੁਰੇਵਾਲ, ਸੁਸਾਇਟੀ ਦੇ ਵਰਕਿੰਗ ਚੇਅਰਮੈਨ ਸ੍ਰੀ ਸੁਨੀਲ ਸੇਠ, ਸਕੱਤਰ ਜਨਰਲ ਸ. ਦਮਨਜੀਤ ਸਿੰਘ, ਸ. ਨਰਿੰਦਰ ਸਿੰਘ, ਡਾ. ਬਿਕਰਮਜੀਤ ਸਿੰਘ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ। ਇਸ ਮੌਕੇ 8 ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਦੀ ਵੰਡ ਕੀਤੀ ਗਈ।
ਸ. ਲਾਲੀ ਰਣੀਕੇ ਨੇ ਕਿਹਾ ਕਿ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੀ ਭਲਾਈ ਤੇ ਵਿਕਾਸ ਪੰਜਾਬ ਸਰਕਾਰ ਦਾ ਤਰਜੀਹੀ ਖੇਤਰ ਹੈ ਅਤੇ ਪਿਛਲੇ ਅੱਠ ਸਾਲਾਂ ਦੌਰਾਨ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਨੇ ਇਸ ਪਾਸੇ ਖਾਸ ਧਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ਼ਗਨ ਸਕੀਮ, ਅਨੁਸੂਚਿਤ ਜਾਤੀ ਦੇ ਘਰਾਂ ਨੂੰ 200 ਬਿਜਲੀ ਦੇ ਮੁਫਤ ਯੂਨਿਟ, ਆਟਾ-ਦਾਲ ਸਕੀਮ, ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਵਜ਼ੀਫਾ, ਪਾਠ-ਪੁਸਤਕਾਂ ਦੀ ਮੁਫਤ ਸਪਲਾਈ ਅਤੇ ਸਟੈਨੋਗ੍ਰਾਫੀ ਦੀ ਮੁਫਤ ਸਿਖਲਾਈ ਆਦਿ ਭਲਾਈ ਸਕੀਮਾਂ ਨਿਰਵਿਘਨ ਜਾਰੀ ਹਨ। ਜ਼ਿਲ੍ਹਾ ਭਲਾਈ ਅਫ਼ਸਰ ਸ. ਜਸਦੇਵ ਸਿੰਘ ਪੁਰੇਵਾਲ ਨੇ ਇਸ ਮੌਕੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਇਨ੍ਹਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ। ਇਸ ਮੌਕੇ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਭਲਾਈ ਵਿਭਾਗ ਵੱਲੋਂ ਸਕੀਮਾਂ ਸਬੰਧੀ ਜਾਰੀ ਕਿਤਾਬਚਾ ਵੀ ਲੋਕਾਂ ਨੂੰ ਵੰਡਿਆ ਗਿਆ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply