Sunday, April 19, 2026

ਮਾੜੀ ਕੰਬੋਕੇ ਵਿਖੇ ਸਲਾਨਾ ਜੋੜ ਮੇਲਾ ਮਨਾਇਆ ਗਿਆ

PPN0709201523

ਕੰਬੋਕੇ (ਭਿਖੀਵਿੰਡ), 7 ਸਤੰਬਰ (ਕੁਲਵਿੰਦਰ ਸਿੰਘ ਕੰਬੋਕੇ) ਅੱਡਾ ਭਿਖੀਵਿੰਡ ਤੋਂ ਥੋੜੀ ਦੂਰ ਪੈਂਦੇ ਪਿੰਡ ਮੜੀ ਕੰਬੋਕੇ ਵਿਖੇ ਸ਼ਹੀਦ ਬਾਬਾ ਸੁੱਖਾ ਸਿੰਘ ਮਹਿਤਾਬ ਸਿੰਘ ਜੀ ਦਾ ਸਲਾਨਾ ਜੋੜ ਮੇਲਾ ਗੁਰਦੁਆਰਾ ਢਾਬ ਸਾਹਿਬ ਵਿਖੇ ਬਾਬਾ ਸੁਰਜੀਤ ਸਿੰਘ ਕੈਰੋਂ ਤੇ ਭਾਈ ਬਲਵਿੰਦਰ ਸਿੰਘ ਹੈਡ ਗ੍ਰੰਥੀ ਦੀ ਰਹਿਨੁਮਾਈ ਹੇਠ ਮਨਾਇਆ ਗਿਆ।ਇਸ ਸਲਾਨਾ ਜੋੜ ਮੇਲਾ ਸਿੱਖ ਯੋਧਿਆਂ ਭਾਈ ਸੁੱਖਾ ਸਿੰਘ ਮਹਿਤਾਬ ਸਿੰਘ ਵਲੋਂ ਮੱਸੇ ਰੰਗੜ ਦਾ ਸਿਰ ਵੱਢ ਕੇ ਸ੍ਰੀ ਹਰਿਮੰਦਰ ਸਾਹਿਬ  ਨੂੰ ਅਜ਼ਾਦ ਕਰਵਾਉਣ ਦੀ ਖੁਸ਼ੀ ਵਿੱਚ ਮਾੜੀ ਕੰਬੋਕੇ ਵਿਖੇ ਮਨਾਇਆ ਜਾਂਦਾ ਹੈ।ਇਸ ਮੇਲੇ ਵਿੱਚ ਪੰਥ ਦੇ ਉਘੇ ਰਾਗੀ ਜਥਿਆਂ, ਕਥਾਵਾਚਕਾਂ, ਕਵੀਸ਼ਰਾਂ ਅਤੇ ਢਾਡੀਆਂ ਜਥਿਆਂ ਨੇ ਇਤਿਹਾਸਕ ਪ੍ਰਸੰਗ ਸੰਗਤਾਂ ਨੂੰ ਨਿਹਾਲ ਕੀਤਾ। PPN0709201524
ਇਸ ਮੌਕੇ ਵੱਡੀ ਗਿਣਤੀ ‘ਚ ਸੰਤਾਂ ਮਹਾਂਪੁਰਸ਼ਾਂ ਤੋਂ ਇਲਾਵਾ ਹਲਕਾ ਖੇਮਕਰਨ ਤੋਂ ਮੁੱਖ ਸੰਸਦੀ ਸਕੱਤਰ ਤੇ  ਵਿਧਾਇਕ ਪ੍ਰੋ. ਵਿਰਸਾ ਸਿੰਘ ਵਲਟੋਹਾ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਨੇ ਹਾਜਰੀਆਂ ਭਰ ਕੇ ਹਾਜਰ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਦੇਹਧਾਰੀਆਂ ਅਤੇ ਪਾਖੰਡੀਆਂ ਦੇ ਮਗਰ ਭੱਜਣ ਦੀ ਬਜ਼ਾਏ ਸ਼ਹੀਦਾਂ ਤੋਂ ਸੇਧ ਲੈ ਕੇ ਗੁਰੂ ਦੇ ਲੜ ਲੱਗਣ।ਮੇਲੇ ਦੇ ਪਹਿਲੇ ਦਿਨ ਦਸਤਾਰ ਮੁਕਾਬਲੇ ਕਰਵਾਏ ਗਏ ਅਤੇ ਗਤਕਾ ਪਾਰਟੀਆਂ ਨੇ ਸਿੱਖ ਮਾਰਸ਼ਲ਼ ਆਰਟ ਗਤਕੇ ਦੇ ਜੌਹਰ ਦਿਖਾਏ।ਦੂਜੇ ਦਿਨ ਧਾਰਮਿਕ ਦੀਵਾਨ ਦੀ ਸਮਾਪਤੀ ‘ਤੇ ਕਬੱਡੀ ਦੇ ਮੈਚ ਕਰਵਾਏ ਗਏ ਅਤੇ ਜੇਤੂ ਟੀਮਾਂ ਨੂੰ ਬਾਬਾ ਸੁਰਜੀਤ ਸਿੰਘ ਕੈਰੋਂ ਅਤੇ ਲੋਕਲ ਕਮੇਟੀ ਮੈਂਬਰਾਂ ਨੂੰ ਇਨਾਮ ਵੰਡੇ।ਆਈਆਂ ਸੰਗਤਾਂ ਦਾ ਭਾਈ ਬਲਵਿੰਦਰ ਸਿੰਘ ਹੈਡ ਗ੍ਰੰਥੀ ਵਲੋਂ ਧੰਨਵਾਦ ਕੀਤਾ ਗਿਆ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply