Tuesday, March 10, 2026

ਖਾਲਸਾ ਕਾਲਜ ਇੰਜ਼ੀਨੀਅਰਿੰਗ ਐਂਡ ਟੈਕਨਾਲੋਜੀ ਵਿਖੇ ‘ਆਰੰਭਿਕ ਅਰਦਾਸ ਦਿਵਸ’

ACD Systems Digital Imaging

ACD Systems Digital Imaging

ਅੰਮ੍ਰਿਤਸਰ, 7 ਸਤੰਬਰ (ਸੁਖਬੀਰ ਖੁਰਮਨੀਆ, ਪ੍ਰੀਤਮ ਸਿੰਘ)- ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਨਾਮਣਾ ਖੱਟ ਰਹੇ ਖ਼ਾਲਸਾ ਕਾਲਜ ਆਫ਼ ਇੰਜ਼ੀਨੀਅਰਿੰਗ ਐਂਡ ਟੈਕਨਾਲੋਜੀ ਦੇ ਨਵੇਂ ਸੈਸ਼ਨ ਦੇ ਆਰੰਭ ਹੋਣ ਦੀ ਖੁਸ਼ੀ ਵਿੱਚ ਅਕਾਲ ਪੁਰਖ ਤੋਂ ਬੇਅੰਤ ਅਸੀਸਾਂ ਲੈਣ ਲਈ ਕਾਲਜ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ‘ਆਰੰਭਿਕ ਅਰਦਾਸ ਦਿਵਸ’ ਮਨਾਇਆ ਗਿਆ। ਇਸ ਮੌਕੇ ‘ਤੇ ਕਾਲਜ ਵਿੱਚ ਰਖਾਏ ਗਏ ਸ੍ਰੀ ਅਖੰਡ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਾਹਿਬ ਭਾਈ ਕਮਲਜੀਤ ਸਿੰਘ ਨੇ ਗੁਰੂ ਜਸ ਗਾਇਨ ਕਰਕੇ ਆਈ ਸੰਗਤ ਨੂੰ ਨਿਹਾਲ ਕੀਤਾ।
ਸਮਾਗਮ ਵਿੱਚ ਉਚੇਚੇ ਤੌਰ ‘ਤੇ ਪਹੁੰਚੇ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਵਿਦਿਆਰਥੀਆਂ ਨਾਲ ਸੇਵਾ ਵਿੱਚ ਸਾਂਝ ਪਾਉਂਦਿਆ ਸ੍ਰੀ ਚੌਰ ਸਾਹਿਬ ਦੀ ਸੇਵਾ ਨਿਭਾਈ। ਇਹ ਅਰਦਾਸ ਦਿਵਸ ਗਵਰਨਿੰਗ ਕੌਂਸਲ ਹੇਠ ਵਿੱਦਿਅਕ ਸੰਸਥਾਵਾਂ ਵਿੱਚ ਸੈਸ਼ਨ ਦੇ ਸ਼ੁਰੂ ਹੋਣ ‘ਤੇ ਅਰਦਾਸ ਕਰਵਾਉਣ ਦੀ ਪ੍ਰਥਾ ਨੂੰ ਮੁੱਖ ਰੱਖਦਿਆ ਕਰਵਾਇਆ ਗਿਆ। ਆਪਣੇ ਜਾਰੀ ਸੰਦੇਸ਼ ਵਿੱਚ ਉਨ੍ਹਾਂ ਇਸ ਮੌਕੇ ਵਿਦਿਆਰਥੀਆਂ ਨੂੰ ਆਪਣੀ ਜ਼ਿੰਦਗੀ ਸਹੀ ਅਰਥਾਂ ਵਿੱਚ ਜਿਉਣ ਅਤੇ ਰਵਾਇਤੀ ਵਿੱਦਿਆ ਤੋਂ ਇਲਾਵਾ ਇਖਲਾਕੀ ਵਿੱਦਿਆ ਅਪਨਾਉਣ ‘ਤੇ ਜ਼ੋਰ ਦਿੱਤਾ। ਉਨ੍ਹਾਂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਦੇਸ਼ ਦੀ ਉਨਤੀ ਵਿੱਚ ਇਕ ਇੰਜੀਨੀਅਰ ਦਾ ਅਹਿਮ ਰੋਲ ਹੁੰਦਾ ਹੈ।
ਸਮਾਗਮ ਦੌਰਾਨ ਕਾਲਜ ਪ੍ਰਿੰਸੀਪਲ ਡਾ. ਅਮਰਪਾਲ ਸਿੰਘ ਨੇ ਆਈ ਹੋਈ ਸਮੂਹ ਸੰਗਤ ਦਾ ਧੰਨਵਾਦ ਕੀਤਾ। ਉਨ੍ਹਾਂ ਵਿਦਿਆਰਥੀਆਂ ਤੋਂ ਉਮੀਦ ਜਾਹਿਰ ਕਰਦਿਆ ਕਿਹਾ ਕਿ ਉਨ੍ਹਾਂ ਨੂੰ ਆਸ ਹੈ ਵਿਦਿਆਰਥੀ ਜੀਅ-ਜਾਨ ਇਕ ਕਰਕੇ ਵਧੀਆ ਕਾਰਗੁਜਾਰੀ ਸਦਕਾ ਆਪਣੇ ਕਾਲਜ ਅਤੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕਰਕੇ ਨਾਮਣਾ ਖੱਟਣਗੇ।
ਇਸ ਮੌਕੇ ‘ਤੇ ਕੌਂਸਲ ਦੇ ਜੁਆਇੰਟ ਸਕੱਤਰ ਸ: ਸਰਦੂਲ ਸਿੰਘ ਮੰਨਣ, ਮੈਂਬਰ ਗੁਰਮਹਿੰਦਰ ਸਿੰਘ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ (ਰਣਜੀਤ ਐਵੀਨਿਊ) ਪ੍ਰਿੰ: ਸੁਰਿੰਦਰਪਾਲ ਕੌਰ ਢਿੱਲੋਂ, ਸਿੱਖ ਇਤਿਹਾਸ ਵਿਭਾਗ ਦੇ ਸ: ਇੰਦਰਜੀਤ ਸਿੰਘ ਗੋਗੋਆਣੀ, ਈਕੋ ਸਿੱਖ ਤੋਂ ਸ: ਤਰੁਣਦੀਪ ਸਿੰਘ ਘੁੰਮਣ, ਡਾ. ਮਹਿੰਦਰ ਸੰਗੀਤਾ, ਡਾ. ਗੁਰਦਿਆਲ ਸਿੰਘ, ਇੰਜ: ਨਰਿੰਦਰ ਸਿੰਘ, ਇੰਜ: ਬਿਕਰਮਜੀਤ ਸਿੰਘ, ਇੰ: ਆਰ. ਐੱਸ. ਮਾਹਲ, ਇੰ: ਕਿਰਨਦੀਪ ਸਿੰਘ, ਇੰ: ਸੰਜੀਵ ਕੁਮਾਰ ਤੋਂ ਇਲਾਵਾ ਸਟਾਫ਼ ਮੈਂਬਰ ਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਮੌਜ਼ੂਦ ਸਨ। ਇਸ ਮੌਕੇ ਕਾਲਜ ਪ੍ਰਿੰ: ਡਾ. ਅਮਰਪਾਲ ਸਿੰਘ ਸਮਾਗਮ ਵਿੱਚ ਹਾਜ਼ਰੀ ਲਗਾਉਣ ਵਾਲੇ ਸਮੂਹ ਮਹਿਮਾਨਾਂ ਦਾ ਧੰਨਵਾਦ ਵੀ ਕੀਤਾ।

Check Also

ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ

ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …

Leave a Reply