Saturday, April 18, 2026

ਸੇਖਵਾਂ ਵੱਲੋਂ ਸੁਖਬੀਰ ਬਾਦਲ ਦੇ 1 ਲੱਖ ਸਰਕਾਰੀ ਨੌਕਰੀਆਂ ਦੇਣ ਦੇ ਐਲਾਨ ਦਾ ਸਵਾਗਤ

ਮਾਲ ਵਿਭਾਗ ਵਿੱਚ 1227 ਪਟਵਾਰੀਆਂ ਦੀ ਭਰਤੀ ਪ੍ਰਕ੍ਰਿਆ ਜਾਰੀ- ਸੇਖਵਾਂ

Sekhwan

ਬਟਾਲਾ, 8 ਸਤੰਬਰ (ਨਰਿੰਦਰ ਸਿੰਘ ਬਰਨਾਲ)- ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਬੋਰਡ ਪੰਜਾਬ ਦੇ ਚੇਅਰਮੈਨ ਜਥੇਦਾਰ ਸੇਵਾ ਸਿੰਘ ਸੇਖਵਾਂ ਨੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਵੱਲੋਂ ਇੱਕ ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਐਲਾਨ ਦਾ ਸਵਾਗਤ ਕੀਤਾ ਹੈ। ਅੱਜ ਇਥੋਂ ਜਾਰੀ ਇੱਕ ਪ੍ਰੈਸ ਬਿਆਨ ‘ਚ ਜਥੇਦਾਰ ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਵੀ ਹਜ਼ਾਰਾਂ ਦੀ ਗਿਣਤੀ ‘ਚ ਨੌਜਵਾਨਾਂ ਨੂੰ ਵੱਖ-ਵੱਖ ਮਹਿਕਮਿਆਂ ‘ਚ ਰੁਜ਼ਗਾਰ ਦਿੱਤਾ ਗਿਆ ਹੈ ਅਤੇ ਹੁਣ ਇੱਕ ਵਾਰ ਫਿਰ ਸੂਬਾ ਸਰਕਾਰ ਵੱਡੀ ਪੱਧਰ ‘ਤੇ ਸਰਕਾਰੀ ਵਿਭਾਗਾਂ ‘ਚ ਭਰਤੀ ਸ਼ੁਰੂ ਕਰਨ ਜਾ ਰਹੀ ਹੈ।
ਚੇਅਰਮੈਨ ਜਥੇਦਾਰ ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਸੂਬੇ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੀ ਭਾਈਵਾਲ ਸਰਕਾਰ ਸੂਬੇ ‘ਚੋਂ ਬੇਰੁਜ਼ਗਾਰੀ ਖਤਮ ਕਰਨ ਲਈ ਪੂਰੀ ਤਰਾਂ ਵਚਨਬੱਧ ਹੈ ਅਤੇ ਰਾਜ ਸਰਕਾਰ ਨੇ ਇਸ ਦਿਸ਼ਾ ਵੱਲ ਠੋਸ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਰੇ ਵਿਭਾਗਾਂ ਕੋਲੋਂ ਖਾਲੀ ਅਸਾਮੀਆਂ ਦੇ ਵੇਰਵੇ ਮੰਗ ਲਏ ਹਨ ਅਤੇ ਆਉਂਦੇ ਕੁਝ ਮਹੀਨਿਆਂ ‘ਚ ਸਾਰੇ ਵਿਭਾਗਾਂ ‘ਚ ਭਰਤੀ ਪ੍ਰਕ੍ਰਿਆ ਸ਼ੁਰੂ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਥੋੜੇ ਦਿਨ ਪਹਿਲਾਂ ਹੀ ਮਾਲ ਵਿਭਾਗ ਵਿੱਚ 1227 ਰੈਵੀਨਿਊ ਪਟਵਾਰੀ ਦੀ ਭਰਤੀ ਪ੍ਰਕ੍ਰਿਆ ਸ਼ੁਰੂ ਕੀਤੀ ਗਈ ਹੈ ਅਤੇ ਇਨ੍ਹਾਂ ਅਸਾਮੀਆਂ ਲਈ 15 ਸਤੰਬਰ 2015 ਤੱਕ ਆਨ-ਲਾਈਨ ਅਪਲਾਈ ਕੀਤਾ ਜਾ ਸਕਦਾ ਹੈ।
ਜਥੇਦਾਰ ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿਥੇ ਸਰਕਾਰੀ ਨੌਕਰੀਆਂ ਦੇਣ ਨਾਲ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ ਉਸਦੇ ਨਾਲ ਹੀ ਵੱਖ-ਵੱਖ ਵਿਭਾਗਾਂ ਦੇ ਕੰਮ-ਕਾਜ ਵਿੱਚ ਤੇਜ਼ੀ ਤੇ ਸੁਧਾਰ ਵੀ ਆਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਤੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸੂਬਾ ਸਰਕਾਰ ਰਾਜ ਦੇ ਨੌਜਵਾਨਾਂ ਦੇ ਸੁਨਹਿਰੀ ਭਵਿੱਖ ਲਈ ਵਚਨਬੱਧ ਹੈ।

Check Also

ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …

Leave a Reply