ਹਲਕਾ ਦੱਖਣੀ ਵਿਚ ਬਾਬਾ ਫਰੀਦ ਮਿਸ਼ਨ ਸੰਸਥਾ ਵੱਲੋਂ ਜਰੂਰਤ ਮੰਦ ਔਰਤਾਂ ਨੂੰ ਰਾਸ਼ਨ ਵੰਡਿਆ
ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ)- ਬਾਬਾ ਫਰੀਦ ਮਿਸ਼ਨ ਸੰਸਥਾ ਵੱਲੋਂ ਹਲਕਾ ਦੱਖਣੀ ਦੇ ਸੁਲਤਾਨਵਿੰਡ ਪਿੰਡ ਸਥਿਤ ਜਨਤਾ ਕਲੋਨੀ ਵਿਖੇ ਜਰੂਰਤਮੰਦ ਔਰਤਾਂ ਨੂੰ ਰਾਸ਼ਨ ਵੰਡਿਆ ਗਿਆ।ਇਸ ਮੌਕੇ ਤੇ ਆਯੋਜਿਤ ਸਮਾਰੋਹ ਦੀ ਪ੍ਰਧਾਨਗੀ ਹਲਕਾ ਦੱਖਣੀ ਦੇ ਵਿਧਾਇਕ ਅਤੇ ਮੁੱਖ ਸੰਸਦੀ ਸਕੱਤਰ ਇੰਦਰਬੀਰ ਸਿੰਘ ਬੁਲਾਰੀਆ ਨੇ ਕੀਤੀ।ਸੰਸਥਾ ਦੇ ਚੇਅਰਮੈਨ ਨਰਿੰਦਰ ਸਿੰਘ ਪਦਮ ਅਤੇ ਰਾਸ਼ਟਰੀ ਪ੍ਰਧਾਨ ਡਾ. ਸਰਬਜੀਤ ਸਿੰਘ ਸੰਧੂ ਵੱਲੋਂ ਸ਼੍ਰੀ ਇੰਦਰਬੀਰ ਸਿੰਘ ਬੁਲਾਰੀਆ ਦਾ ਸਵਾਗਤ ਕਰਦੇ ਹੋਏ ਉਹਨਾਂ ਨੂੰ ਸੰਸਥਾ ਦੇ ਕੰਮਾਂ ਤੋਂ ਜਾਣੂ ਕਰਵਾਇਆ।ਇਸ ਮੌਕੇ ਸ਼੍ਰੀ ਬੁਲਾਰੀਆ ਨੇ ਕਿਹਾ ਕਿ ਗਰੀਬ ਅਤੇ ਜਰੂਰਤਮੰਦ ਲੋਕਾਂ ਦੀ ਮਦਦ ਕਰਨਾ ਸਾਡਾ ਸਾਰਿਆਂ ਦਾ ਫਰਜ਼ ਹੈ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਰਾਜ ਨਹੀਂ ਸੇਵਾ ਦੇ ਉਦੇਸ਼ ਨੂੰ ਮੁੱਖ ਰੱਖਦੇ ਹੋਏ ਜਿਥੇ ਪੂਰੇ ਪੰਜਾਬ ਵਿਚ ਵਿਕਾਸ ਦੇ ਕੰਮ ਕਰਵਾਏ ਜਾ ਰਹੇ ਹਨ ਉਥੇ ਹੀ ਗਰੀਬ ਪਰਿਵਾਰਾਂ ਲਈ ਆਟਾ ਦਾਲ ਸਕੀਮ ਦੇ ਤਹਿਤ ਗਰੀਬ ਲੋਕਾਂ ਨੂੰ 10-10 ਮਹੀਨੇ ਦੀ ਕਣਕ ਇੱਕਠੀ ਵੰਡੀ ਜਾ ਰਹੀ ਹੈ।ਇਸ ਮੌਕੇ ਤੇ ਸੰਸਥਾ ਦੀ ਜਿਲ੍ਹਾ ਅਤੇ ਮਹਿਲਾ ਵਿੰਗ ਦੀ ਪ੍ਰਧਾਨ ਸ਼੍ਰੀਮਤੀ ਲਕਸ਼ਮੀ ਵਧਾਵਨ ਨੇ ਸ਼੍ਰੀ ਬੁਲਾਰੀਆ ਨੂੰ ‘ਜੀ ਆਇਆਂ’ ਆਖਦਿਆਂ ਉਹਨਾਂ ਵੱਲੋਂ ਹਲਕੇ ਵਿਚ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਤੇ ਸ਼੍ਰੀ ਬੁਲਾਰੀਆ ਨੇ ਜਰੂਰਤ ਮੰਦ ਔਰਤਾਂ ਨੂੰ ਰਾਸ਼ਨ ਵੰਡਿਆ ਅਤੇ ਬਾਬਾ ਫਰੀਦ ਸੰਸਥਾ ਦੀ ਸ਼ਲਾਘਾ ਕਰਦੇ ਹੋਏ ਭਵਿੱਖ ਵਿਚ ਸੰਸਥਾ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਵੀ ਦਿਤਾ ਗਿਆ।ਇਸ ਮੌਕੇ ਤੇ ਨਿੱਜੀ ਸਕੱਤਰ ਅਰਵਿੰਦਰਪਾਲ ਸਿੰਘ ਭਾਟੀਆ ਤੋਂ ਇਲਾਵਾ ਸੰਸਥਾ ਵੱਲੋਂ ਸਮਾਜ ਸੇਵਕ ਮਨਦੀਪ ਸਿੰਘ ਸੈਣੀ, ਸੀਨੀ. ਅਕਾਲੀ ਲੀਡਰ ਬਲਵਿੰਦਰ ਸਿੰਘ, ਬੀਬੀ ਸੁਖਮਿੰਦਰ ਕੌਰ, ਅਮਰਜੀਤ ਕੌਰ, ਪਰਮਿੰਦਰ ਸਿੰਘ, ਪਰਮਪਾਲ ਸਿੰਘ, ਸੁਖਬੀਰ ਸਿੰਘ, ਸਤਨਾਮ ਸਿੰਘ ਤੋਂ ਇਲਾਵਾ ਮੌਜੂਦ ਸਨ ।
Punjab Post Daily Online Newspaper & Print Media