ਨਵੀਂ ਦਿੱਲੀ, 8 ਸਤੰਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿੱਚ 2 ਨਵੇਂ ਯਾਤਰੀ ਨਿਵਾਸ ਬਣਾਉਣ ਦਾ ਰਾਹ ਪੱਧਰਾ ਹੋ ਗਿਆ ਹੈ। ਅੰਮ੍ਰਿਤਸਰ ਦੇ ਮੇਅਰ ਬਖ਼ਸ਼ੀ ਰਾਮ ਅਰੋੜਾ ਨੇ ਦਿੱਲੀ ਕਮੇਟੀ ਦਫ਼ਤਰ ਪੁੱਜ ਕੇ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨਾਲ ਹੋਈ ਮੁਲਾਕਾਤ ਦੌਰਾਨ ਨਗਰ ਨਿਗਮ ਵੱਲੋਂ ਯਾਤਰੀ ਨਿਵਾਸ ਦੇ ਸੰਬੰਧ ਵਿੱਚ ਰੁਕੇ ਹੋਏ ਕਾਰਜ ਨੂੰ ਛੇਤੀ ਹੀ ਨੇਪਰੇ ਚੜਾਉਣ ਦਾ ਭਰੋਸਾ ਦਿੱਤਾ ਹੈ। ਅੰਮ੍ਰਿਤਸਰ ਸ਼ਹਿਰ ਨੂੰ ਵਿਰਾਸਤੀ ਸ਼ਹਿਰ ਦਾ ਦਰਜਾ ਮਿਲਣ ਤੇ ਦਿੱਲੀ ਵਿਖੇ ਸਰਕਾਰੀ ਪੱਧਰ ਦੇ ਸਮਾਗਮ ਵਿੱਚ ਹਿੱਸਾ ਲੈਣ ਆਏ ਬਖ਼ਸ਼ੀ ਨੇ ਕਮੇਟੀ ਦੇ ਸ੍ਰੀ ਦਰਬਾਰ ਸਾਹਿਬ ਦੇ ਗਲਿਆਰੇ ਨੇੜ੍ਹੇ ਖਾਲੀ ਪਏ ਦੋ ਪਲਾਟਾਂ ਵਿੱਚ ਕਮੇਟੀ ਵੱਲੋਂ ਯਾਤਰੀ ਨਿਵਾਸ ਬਣਾਉਣ ਦੇ ਲਏ ਗਏ ਫੈਸਲੇ ਦੀ ਸਲਾਘਾਂ ਕੀਤੀ। ਜੀ.ਕੇ ਵੱਲੋਂ ਕਮੇਟੀ ਦੇ ਲਾਰੰਸ ਰੋਡ ਵਿੱਖੇ ਸ੍ਰੀ ਗੁਰੂ ਤੇਗ ਬਹਾਦਰ ਯਾਤਰੀ ਨਿਵਾਸ ਦੇ ਸ੍ਰੀ ਦਰਬਾਰ ਸਾਹਿਬ ਤੋਂ ਦੂਰ ਹੋਣ ਕਰਕੇ ਯਾਤਰੀਆਂ ਦੀ ਸੁਵੀਧਾ ਲਈ ਉਕਤ ਨਵੇਂ ਯਾਤਰੀ ਨਿਵਾਸ ਬਣਾਉਣ ਦਾ ਵੀ ਦਾਅਵਾ ਕੀਤਾ ਗਿਆ।
ਜੀ.ਕੇ ਨੇ ਬਖ਼ਸ਼ੀ ਨੂੰ ਸ੍ਰੀ ਦਰਬਾਰ ਸਾਹਿਬ ਦੇ ਆਲੇ-ਦੁਆਲੇ ਦੀ ਸਫ਼ਾਈ ਤੇ ਖਾਸ ਧਿਆਨ ਦੇਣ ਦੀ ਮੰਗ ਕਰਦੇ ਹੋਏ ਰੋਜ਼ਾਨਾਂ ਸ਼ਹਿਰ ਵਿੱਚ ਦਰਸ਼ਨਾਂ ਲਈ ਆਉਂਦੇ ਲੱਖਾਂ ਯਾਤਰੀਆਂ ਦੀ ਤਦਾਤ ਦਾ ਵੀ ਜ਼ਿਕਰ ਕੀਤਾ।ਜੀ.ਕੇ ਵੱਲੋਂ ਬੇਤਰਤੀਬ ਬਿਲਡਿੰਗਾਂ ਦੀ ਉਸਾਰੀ ਹੇਠਾਂ ਸ਼ਹਿਰ ਦੀ ਵਿਰਾਸਤੀ ਦਿੱਖ ਨੂੰ ਬਚਾਉਣ ਵਾਸਤੇ ਯੋਗ ਕਦਮ ਚੁੱਕਣ ਦੀ ਮੇਅਰ ਨੂੰ ਅਪੀਲ ਕੀਤੀ ਗਈ।ਇਸ ਮੌਕੇ ਸਾਬਕਾ ਵਿਧਾਇਕ ਅਤੇ ਸਕੂਲ ਐਜੂਕੇਸ਼ਨ ਕਮੇਟੀ ਦੇ ਚੇਅਰਮੈਨ ਹਰਮੀਤ ਸਿੰਘ ਕਾਲਕਾ, ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ, ਦਿੱਲੀ ਕਮੇਟੀ ਮੈਂਬਰ ਇੰਦਰਜੀਤ ਸਿੰਘ ਮੌਂਟੀ, ਸਮਰਦੀਪ ਸਿੰਘ ਸੰਨੀ ਅਤੇ ਪਟਨਾ ਕਮੇਟੀ ਦੇ ਮੈਂਬਰ ਸੁਰਿੰਦਰ ਪਾਲ ਸਿੰਘ ਓਬੇਰਾਏ ਵੱਲੋਂ ਬਖ਼ਸ਼ੀ ਨੂੰ ਸ਼ਾਲ, ਸਿਰੋਪਾਉ ਅਤੇ ਕਿਤਾਬਾਂ ਦਾ ਸੈਟ ਭੇਂਟ ਕਰਕੇ ਸਨਮਾਨ ਕੀਤਾ ਗਿਆ।
Check Also
ਨਗਰ ਨਿਗਮ ਨੇ ਹਾਲ ਬਜ਼ਾਰ, ਲਿਬਰਟੀ ਮਾਰਕੀਟ ਅਤੇ ਪੁਰਾਣੀ ਸਬਜ਼ੀ ਮੰਡੀ ‘ਚ ਨਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ
ਅੰਮ੍ਰਿਤਸਰ, 2 ਜੁਲਾਈ (ਜਗਦੀਪ ਸਿੰਘ) – ਨਗਰ ਨਿਗਮ ਦੇ ਐਸਟੇਟ ਵਿਭਾਗ ਵੱਲੋਂ ਹਾਲ ਬਾਜ਼ਾਰ, ਲਿਬਰਟੀ …
Punjab Post Daily Online Newspaper & Print Media