ਅੰਮ੍ਰਿਤਸਰ, 8 ਸਤੰਬਰ (ਗੁਰਚਰਨ ਸਿੰਘ)- ਜ਼ਿਲ੍ਹਾ ਸਾਂਝ ਕੇਂਦਰ ਦੀ ਕਮੇਟੀ ਦੇ ਮੈਂਬਰਾਂ (ਕਮਿਊਨਿਟੀ ਪੁਲਿਸਿੰਗ ਰਿਸੋਰਸ ਸੈਂਟਰ ਵੈਲਫੇਅਰ ਸੁਸਾਇਟੀ) ਦੀ ਮੀਟਿੰਗ ਕਾਨਫਰੰਸ ਹਾਲ ਪੁਲਿਸ ਲਾਈਨ ਦਿਹਾਤੀ, ਦਬੁਰਜੀ ਵਿਖੇ ਹੋਈ ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਕਮਿਊਨਿਟੀ ਪੁਲਿਸਿੰਗ ਅਫ਼ਸਰ ਦੀ ਤਰਫੋਂ ਡੀ. ਐਸ. ਪੀ ਸ. ਲਖਬੀਰ ਸਿੰਘ ਨੇ ਕੀਤੀ। ਮੀਟਿੰਗ ਵਿਚ ਜ਼ਿਲ੍ਹਾ ਸਾਂਝ ਕੇਂਦਰ ਤੋਂ ਇੰਸਪੈਕਟਰ ਅਜੀਤ ਸਿੰਘ, ਸਕੱਤਰ ਸ. ਦੀਪਿੰਦਰ ਸਿੰਘ ਚਿਮਨੀ, ਪ੍ਰਿੰਸੀਪਲ ਗੁਰਦੀਪ ਸਿੰਘ ਰੰਧਾਵਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਨਾਮਜ਼ਦ ਅਤੇ ਐਕਸ ਆਫੀਸ਼ੀਅਲ ਮੈਂਬਰਾਂ ਨੇ ਹਿੱਸਾ ਲਿਆ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਲਖਬੀਰ ਸਿੰਘ ਨੇ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਤਰ੍ਹਾਂ ਪੁਲਿਸ ਦੇ ਸਾਈਬਰ ਸੈੱਲ ਵੱਲੋਂ ਸਕੂਲਾਂ ਵਿਚ ਸੈਮੀਨਾਰ ਕਰਕੇ ਵਿਦਿਆਰਥੀਆਂ ਨੂੰ ਸਾਈਬਰ ਕ੍ਰਾਈਮ ਸਬੰਧੀ ਵੀ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਾਸਪੋਰਟ ਵੈਰੀਫਿਕੇਸ਼ਨ ਕਰਨ ਵਾਲੀਆਂ ਟੀਮਾਂ ਦਾ ਰੂਟ ਪਲਾਨ ਬਣਾਇਆ ਜਾਵੇਗਾ ਜਿਸ ਨਾਲ ਸਮੇਂ ਅਤੇ ਤੇਲ ਦੀ ਬੱਚਤ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਮਾਂਬੱਧ ਤਰੀਕੇ ਨਾਲ ਦਿੱਤੀਆਂ ਜਾ ਰਹੀਆਂ ਸੇਵਾਵਾਂ ਤੋਂ ਜਾਣੂ ਕਰਵਾਉਣ ਲਈ ਸਬ-ਡਵੀਜ਼ਨ ਪੱਧਰ ‘ਤੇ ਮੀਟਿੰਗਾਂ ਤੇ ਸੈਮੀਨਾਰ ਕਰਵਾਏ ਜਾਣਗੇ।
ਇਸ ਮੌਕੇ ਇੰਸ: ਅਜੀਤ ਸਿੰਘ ਨੇ ਅਗਸਤ ਮਹੀਨੇ ਦੌਰਾਨ ਸਾਂਝ ਕੇਂਦਰਾਂ ਵੱਲੋਂ ਲੋਕਾਂ ਨੂੰ ਮੁਹੱਈਆ ਕਰਵਾਈਆਂ ਗਈਆਂ ਸੇਵਾਵਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਲੋਕਾਂ ਨੂੰ ਸਮਾਂਬੱਧ ਤਰੀਕੇ ਨਾਲ ਸੇਵਾਵਾਂ ਮਿਲਣ ਨਾਲ ਜਿਥੇ ਲੋਕ ਖੁਸ਼ ਹਨ, ਉਥੇ ਇਨ੍ਹਾਂ ਨਾਲ ਸਰਕਾਰ ਦੀ ਆਮਦਨ ਵਿਚ ਵੀ ਦਿਨੋ-ਦਿਨ ਵਾਧਾ ਹੋ ਰਿਹਾ ਹੈ। ਇਸ ਮੌਕੇ ਸ. ਦੀਪਿੰਦਰ ਸਿੰਘ ਚਿਮਨੀ ਨੇ ਅਜੋਕੇ ਸਮੇਂ ਵਿਚ ਮੋਬਾਈਲ ਫੋਨਾਂ, ਵਟਸਐਪ, ਫੇਸਬੁੱਕ ਅਤੇ ਹੋਰਨਾਂ ਸੋਸ਼ਲ ਸਾਈਟਾਂ ਦੇ ਬੱਚਿਆਂ ‘ਤੇ ਪੈ ਰਹੇ ਗ਼ਲਤ ਪ੍ਰਭਾਵ ਅਤੇ ਸਾਈਬਰ ਕ੍ਰਾਈਮ ਸਬੰਧੀ ਵਿਸਥਾਰ ਨਾਲ ਦੱਸਿਆ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਾਨੂੰ ਜਿਥੇ ਆਪ ਨੂੰ ਜਾਣਕਾਰੀ ਹੋਣੀ ਜ਼ਰੂਰੀ ਹੈ, ਉਥੇ ਆਪਣੇ ਪਰਿਵਾਰ ਅਤੇ ਦੋਸਤਾਂ-ਮਿੱਤਰਾਂ ਨੂੰ ਵੀ ਜਾਗਰੂਕ ਕਰਨਾ ਚਾਹੀਦਾ ਹੈ। ਇਸ ਮੌਕੇ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਕਮੇਟੀ ਮੈਂਬਰਾਂ ਦੇ ਵਡਮੁੱਲੇ ਸੁਝਾਅ ਵੀ ਲਏ ਗਏ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media