Wednesday, October 14, 2026

ਖਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਮੈਰਿਟ ਸਥਾਨ ਹਾਸਲ ਕੀਤਾ

ਡਾ. ਮਾਹਲ ਨੇ ਵਿਦਿਆਰਥਣਾਂ ਦੀ ਕਾਰਗੁਜ਼ਾਰੀ ਨੂੰ ਸਰਾਹਿਆ

PPN1809201523ਅੰਮ੍ਰਿਤਸਰ, 8 ਸਤੰਬਰ (ਗੁਰਚਰਨ ਸਿੰਘ) – ਖਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਇਮਿਤਹਾਨਾਂ ਦੇ ਨਤੀਜਿਆਂ ਵਿੱਚ ਮੈਰਿਟ ਸਥਾਨ ਹਾਸਲ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ। ਕਾਲਜ ਦੀ ਵਿਦਿਆਰਥਣ ਗੁਰਪ੍ਰੀਤ ਕੌਰ ਨੇ ਬੀ. ਵਾਕ (ਰਿਟੇਲ ਮੈਨੇਜ਼ਮੈਂਟ ਐਂਡ ਆਈ. ਟੀ.) ਸਮੈਸਟਰ-1 ਵਿੱਚ ‘ਵਰਸਿਟੀ ਵਿੱਚੋਂ ਪਹਿਲਾ, ਕਮਲਪ੍ਰੀਤ ਕੌਰ ਨੇ ਪੀ. ਜੀ. ਡੀ. ਐੱਫ਼. ਐੱਸ. ਸਮੈਸਟਰ-2 ਵਿੱਚ ਦੂਸਰਾ, ਨਿਧੀ ਠਾਕੁਰ ਨੇ ਬੀ. ਕਾਮ (ਆਰ) ਸਮੈਸਟਰ-ਚੌਥਾ ਅਤੇ ਸਿਮਰਪ੍ਰੀਤ ਕੌਰ ਐੱਮ. ਕਾਮ ਸਮੈਸਟਰ-2 ਵਿੱਚ ਤੀਸਰਾ ਸਥਾਨ ਹਾਸਲ ਕਰਨ ਵਿੱਚ ਕਾਮਯਾਬ ਰਹੀਆਂ।
ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ ਉਕਤ ਵਿਦਿਆਰਥਣਾਂ ਨੂੰ ਇਸ ਉਪਲਬੱਧੀ ‘ਤੇ ਵਧਾਈ ਦਿੰਦਿਆਂ ਕਿਹਾ ਕਿ ਇਸੇ ਤਰ੍ਹਾਂ ਵਿਦਿਆਰਥਣ ਦਮਨਪ੍ਰੀਤ ਕੌਰ ਨੇ ਬੀ. ਕਾਮ (ਆਨਰਜ਼) ਅਤੇ ਕੋਮਲਪ੍ਰੀਤ ਕੌਰ ਨੇ ਬੀ. ਬੀ. ਏ. ਸਮੈਸਟਰ-6ਵਾਂ ਵਿੱਚ ਚੌਥਾ ਹਾਸਲ ਕੀਤਾ ਹੈ ਅਤੇ ਇਸ ਤੋਂ ਇਲਾਵਾ ਸ਼ੈਫ਼ਾਲੀ ਨੇ ਬੀ. ਬੀ. ਏ. ਸਮੈਸਟਰ-ਚੌਥਾ ਵਿੱਚ 7ਵਾਂ ਸਥਾਨ ਪ੍ਰਾਪਤ ਕਰਕੇ ਮੈਰਿਟ ਵਿੱਚ ਆਪਣਾ ਨਾਂਅ ਦਰਜ ਕਰਵਾਇਆ।
ਇਸ ਮੌਕੇ ਉਨ੍ਹਾਂ ਵਿਭਾਗ ਮੁੱਖੀ ਡਾ. ਸੁਮਨ ਨਈਅਰ ਦੀ ਵਿਦਿਆਰਥਣਾਂ ਦੀ ਇਸ ਦੀ ਕਾਰਗੁਜ਼ਾਰੀ ਲਈ ਸ਼ਲਾਘਾ ਕੀਤੀ ਅਤੇ ਕਿਹਾ ਕਿ ਉਨ੍ਹਾਂ ਦੁਆਰਾ ਵਿਦਿਆਰਥਣਾਂ ਨੂੰ ਕਰਵਾਈ ਸਖਤ ਮਿਹਨਤ ਦਾ ਨਤੀਜਾ ਹੈ ਅੱਜ ਉਨ੍ਹਾਂ ਉਕਤ ਮੁਕਾਮ ਹਾਸਲ ਕੀਤਾ। ਉਨ੍ਹਾਂ ਇਸ ਮੌਕੇ ਹੋਰਨਾਂ ਵਿਦਿਆਰਥਣਾਂ ਨੂੰ ਵਿੱਦਿਆ ਦੇ ਨਾਲ-ਨਾਲ ਹੋਰਨਾਂ ਗਤੀਵਿਧੀਆਂ ਵਿੱਚ ਉਚਿੱਤ ਸਥਾਨ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …

Leave a Reply