Sunday, March 15, 2026

ਹਲਕਾ ਦੱਖਣੀ ‘ਚ ਜੰਗੀ ਪੱਧਰ ‘ਤੇ ਹੋਣਗੇ ਵਿਕਾਸ ਕੰਮ – ਗੋਲਡੀ

PPN1809201527

ਅੰਮ੍ਰਿਤਸਰ, 8 ਸਤੰਬਰ (ਗੁਰਚਰਨ ਸਿੰਘ) -ਸ਼੍ਰੋਮਣੀ ਅਕਾਲੀ ਦਲ ਨੂੰ ਬੂਥ ਪੱਧਰ ਤੇ ਮਜਬੂਤ ਕਰਨ ਅਤੇ ਲੋਕਾਂ ਨੂੰ ਅਕਾਲੀ ਦਲ ਦੇ ਹੱਕ ਵਿੱਚ ਲਾਮਬੰਦ ਕੀਤਾ ਜਾ ਰਿਹਾ ਹੈ।ਇਹ ਦਾਅਵਾ ਕਰਦਿਆਂ ਅਕਾਲੀ ਆਗੂ ਸ੍ਰ: ਨਵਦੀਪ ਸਿੰਘ ਗੋਲਡੀ ਨੇ ਦੱਸਿਆ ਕਿ ਉਨਾਂ ਵਲੋਂ ਭਾਈ ਵੀਰ ਸਿੰਘ ਕਲੌਨੀ, ਰਾਧਾ ਕ੍ਰਿਸ਼ਨ ਕਲੌਨੀ ਵਿੱਚ ਵੱਖ-ਵੱਖ ਮੀਟਿੰਗਾਂ ਕਰਕੇ ਇਲਾਕਾ ਨਿਵਾਸੀਆਂ ਦੀਆਂ ਮੁਸ਼ਕਿਲਾਂ ਸੁਣਨ ਮੌਕੇ ਕੀਤਾ।ਇਥੇ ਸ਼੍ਰੀ ਗੋਲਡੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰ: ਪ੍ਰਕਾਸ਼ ਸਿੰਘ ਬਾਦਲ, ਉੱਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਅਤੇ ਕੈਬਨਿਟ ਮੰਤਰੀ ਸ੍ਰ: ਬਿਕਰਮ ਸਿੰਘ ਮਜੀਠੀਆ ਦੀ ਰਹਿਨੁਮਾਈ ਹੇਠ ਸਮੁੱਚੇ ਅੰਮ੍ਰਿਤਸਰ ਜਿਲੇ ਵਿੱਚ ਜੰਗੀ ਪੱਧਰ ‘ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਖਾਸਕਰ ਹਲਕਾ ਦੱਖਣੀ ਵਿਚ ਵੀ ਆਉਣ ਵਾਲੇ ਦਿਨਾਂ ਵਿੱਚ ਸ੍ਰ: ਬਿਕਰਮ ਸਿੰਘ ਮਜੀਠਿਆ ਦੀ ਅਗਵਾਈ ‘ਚ 10 ਕਰੋੜ ਦੀ ਲਾਗਤ ਨਾਲ ਇੰਪਰੂਵਮੈਂਟ ਟਰੱਸਟ ਵਲੋਂ ਵਿਕਾਸ ਕਾਰਜ਼ ਅਰੰਭੇ ਜਾ ਰਹੇ ਹਨ, ਜਿਨਾਂ ਨਾਲ ਹਲਕਾ ਦੱਖਣੀ ਦੀ ਵਿਕਾਸ ਪੱਖੋਂ ਨੁਹਾਰ ਹੀ ਬਦਲ ਜਾਏਗੀ।ਇਸ ਮੌਕੇ ਪ੍ਰਧਾਨ ਅਮਨਦੀਪ ਸਿੰਘ, ਜੀਵਨ ਸਿੰਘ ਨੰਬਰਦਾਰ, ਕੰਵਲਪ੍ਰੀਤ ਸਿੰਘ ਮਾਨ, ਹਰਜੀਤ ਸਿੰਘ, ਰਜਿੰਦਰਪਾਲ ਸਿੰਘ, ਮਹਿੰਦਰ ਸਿੰਘ ਪਟਵਾਰੀ, ਰਵੀ ਮਸੀਹ, ਹਰਦੀਪ ਸਿੰਘ ਲਵ, ਸੁਖਦੇਵ ਸਿੰਘ ਜੋਬਨਪ੍ਰੀਤ ਸਿੰਘ, ਬਲਵਿੰਦਰ ਸਿੰਘ, ਰਾਜੂ ਸਿੰਘ, ਵਿੱਕੀ ਮਸੀਹ ਅਤੇ ਭਾਰੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜਿਰ ਸਨ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply