Sunday, August 23, 2026

 ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਥੇ: ਅਵਤਾਰ ਸਿੰਘ ਨੂੰ ‘ਸ਼ੋ੍ਮਣੀ ਸੇਵਕ’ ਐਵਾਰਡ ਅੱਜ

Makkar

ਅੰਮ੍ਰਿਤਸਰ, 9 ਸਤੰਬਰ (ਗੁਰਪ੍ਰੀਤ ਸਿੰਘ) – ‘ਸੇਵਾ’ ਸਿੱਖੀ ਦਾ ਮੂਲ ਸਿਧਾਂਤ ਹੈ।ਨਿਸ਼ਕਾਮ ਭਾਵਨਾ ਨਾਲ ਸੇਵਾ ਕਰਦਿਆਂ ਮਨੁੱਖ ਅੰਦਰ ਸੱਚ, ਸੰਤੋਖ, ਸਹਿਜ, ਪਰਉਪਕਾਰ ਤੇ ਤਿਆਗ ਜਿਹੇ ਸਦਗੁਣਾਂ ਦਾ ਪ੍ਰਵੇਸ਼ ਹੁੰਦਾ ਹੈ ਜੋ ਮਨੁੱਖ ਗੁਰੂ ਨੂੰ ਸਮਰਪਿਤ ਹੋ ਕੇ ਸ਼ਰਧਾ ਭਾਵਨਾ ਨਾਲ ਸੇਵਾ ਕਰਦਾ ਹੈ ਉਸ ਦੀ ਸਖਸ਼ੀਅਤ ਸਵੈ-ਮੁੱਖੀ ਨਾ ਹੋ ਕੇ ਲੋਕ ਹਿੱਤਕਾਰੀ ਬਣ ਜਾਂਦੀ ਹੈ।ਅਜਿਹੀ ਹੀ ਇਕ ਬਹੁਪੱਖੀ ਸਖਸ਼ੀਅਤ ਹਨ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਿਨ੍ਹਾਂ ਨੂੰ ਸਿੱਖ ਪੰਥ ਅਤੇ ਲੋਕ ਭਲਾਈ ਲਈ ਕੀਤੀਆਂ ਵੱਡਮੁੱਲੀਆਂ ਸੇਵਾਵਾਂ ਬਦਲੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅੱਜ ‘ਸ਼ੋ੍ਰਮਣੀ ਸੇਵਕ’ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ।
ਇਥੋਂ ਜਾਰੀ ਪੈ੍ਰੱਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸਿੱਖ ਗੁਰੂ ਸਾਹਿਬਾਨ ਵੱਲੋਂ ਚਲਾਏ ਗਏ ਸੇਵਾ ਦੇ ਸਿਧਾਂਤ ਤੇ ਪਹਿਰਾ ਦਿੰਦਿਆਂ ਸਮੁੱਚੀ ਮਨੁੱਖਤਾ ਦੀ ਭਲਾਈ ਲਈ ਕਾਰਜ ਕਰਵਾਉਣ ਦੇ ਉੱਤਰਫਲ ਵਜੋਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਕਮੇਟੀ ਨੂੰ ‘ਸ਼ੋ੍ਰਮਣੀ ਸੇਵਕ’ ਦੇ ਐਵਾਰਡ ਨਾਲ ਅੱਜ ਮਿਤੀ 10-09-2015 ਨੂੰ ਸਵੇਰੇ 8.00 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਨਮਾਨਿਤ ਕੀਤਾ ਜਾਵੇਗਾ।ਇਸ ਤੋਂ ਪਹਿਲਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ ਤੇ ਅਰਦਾਸ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ‘ਸ਼ੋ੍ਰਮਣੀ ਸੇਵਕ’ ਐਵਾਰਡ ਦੀ ਬਖਸ਼ਿਸ਼ ਹੋਵੇਗੀ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ ਵਿਸ਼ੇਸ਼ ਲੈਕਚਰ

ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ …

Leave a Reply