Friday, July 3, 2026

ਕਲਕੱਤਾ ਵਾਸੀ ਤਰਨਜੀਤ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

PPN0909201501

ਅੰਮ੍ਰਿਤਸਰ, 9 ਸਤੰਬਰ (ਗੁਰਪ੍ਰੀਤ ਸਿੰਘ) – ਬੰਗਾਲ ਚੈਂਬਰ ਆਫ ਕਾਮਰਸ ਅਤੇ ਇੰਡਸਟਰੀਜ਼ ਦੇ ਮੁੱਖੀ ਕਲੱਕਤਾ ਨਿਵਾਸੀ ਸ. ਤਰਨਜੀਤ ਸਿੰਘ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ ਤੇ ਸ. ਹਰਚਰਨ ਸਿੰਘ ਮੁੱਖ ਸਕੱਤਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਿਲਣ ਲਈ ਉਨ੍ਹਾਂ ਦੇ ਦਫ਼ਤਰ ਪੁੱਜੇ।ਮੁੱਖ ਸਕੱਤਰ ਸ਼ੋ੍ਰਮਣੀ ਕਮੇਟੀ ਨੇ ਉਨ੍ਹਾਂ ਨੂੰ ਜੀ ਆਇਆ ਕਿਹਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਸ਼ੋ੍ਰਮਣੀ ਕਮੇਟੀ ਵੱਲੋਂ ਮਿਲੇ ਮਾਣ ਸਨਮਾਨ ਬਦਲੇ ਸ. ਤਰਨਜੀਤ ਸਿੰਘ ਨੇ ਉਨ੍ਹਾਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਰੂਹਾਨੀਅਤ ਦਾ ਘਰ ਹੈ।ਇਸ ਅਸਥਾਨ ਦੇ ਦਰਸ਼ਨ ਕਰਨ ਨਾਲ ਮਨ ਨੂੰ ਸਕੂਨ ਪ੍ਰਾਪਤ ਹੁੰਦਾ ਹੈ।ਉਨ੍ਹਾਂ ਕਿਹਾ ਕਿ ਉਹ ਅੱਜ ਜੋ ਕੁਝ ਵੀ ਹਨ ਗੁਰੂ ਰਾਮਦਾਸ ਪਾਤਸ਼ਾਹ ਦੀ ਅਪਾਰ ਕ੍ਰਿਪਾ ਸਕਦਾ ਹਨ।ਜਦੋਂ ਵੀ ਸਮਾਂ ਮਿਲਦਾ ਹੈ ਉਹ ਇਸ ਅਸਥਾਨ ਦੇ ਦਰਸ਼ਨ ਕਰਨ ਜ਼ਰੂਰ ਪਹੁੰਚਦੇ ਹਨ।ਇਸ ਮੌਕੇ ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਰਣਜੀਤ ਸਿੰਘ ਵਧੀਕ ਸਕੱਤਰ ਤੇ ਸ. ਗੁਰਬਚਨ ਸਿੰਘ ਪੀ.ਆਰ.ਓ. ਵੀ ਮੌਜੂਦ ਸਨ।

Check Also

ਨਗਰ ਨਿਗਮ ਨੇ ਹਾਲ ਬਜ਼ਾਰ, ਲਿਬਰਟੀ ਮਾਰਕੀਟ ਅਤੇ ਪੁਰਾਣੀ ਸਬਜ਼ੀ ਮੰਡੀ ‘ਚ ਨਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ

ਅੰਮ੍ਰਿਤਸਰ, 2 ਜੁਲਾਈ (ਜਗਦੀਪ ਸਿੰਘ) – ਨਗਰ ਨਿਗਮ ਦੇ ਐਸਟੇਟ ਵਿਭਾਗ ਵੱਲੋਂ ਹਾਲ ਬਾਜ਼ਾਰ, ਲਿਬਰਟੀ …

Leave a Reply