
ਪੱਟੀ, 10 ਸਤੰਬਰ (ਅਵਤਾਰ ਸਿੰਘ ਢਿੱਲੋ, ਰਣਜੀਤ ਸਿੰਘ ਮਾਹਲਾ) -ਨੇੜਲੇ ਪਿੰਡ ਆਸਲ ਦੇ ਸਰਪੰਚ ਧੀਰਾ ਸਿੰਘ ਦੇ ਮਾਤਾ ਸੁਰਜੀਤ ਕੌਰ ਜੋ ਕਿ ਪਿਛਲੇ ਦਿਨੀਂ ਆਕਾਲ ਚਲਾਣਾ ਕਰ ਗਏ।ਉਹਨਾਂ ਦੇ ਨਮਿਤ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਸਮੇਂ ਵੱਡੀ ਗਿਣਤੀ ਵਿਚ ਰਾਜਨੀਤਿਕ ਅਤੇ ਧਾਰਮਿਕ ਆਗੂ ਪਹੁੰਚੇ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਭੋਗ ਉਪਰੰਤ ਰਾਗੀ ਬਾਬਾ ਸੂਰਤਾ ਸਿੰਘ ਗੋਇੰਦਵਾਲ ਸਾਹਿਬ ਵੱਲੋਂ ਵੈਰਾਗਮਈ ਕੀਰਤਨ ਕੀਤਾ ਗਿਆ।ਪਰਿਵਾਰ ਨਾਲ ਦੁੱਖ ਸਾਂਝਾਂ ਕਰਨ ਪੁਜੇ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆਂ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਾਤਾ ਸੁਰਜੀਤ ਕੌਰ ਨੂੰ ਸ਼ਰਧਾਜਲੀ ਦਿੰਦਿਆਂ ਆਖਿਆ ਕਿ ਮਾਤਾ ਸੁਰਜੀਤ ਕੌਰ ਜੀ ਬਹੁਤ ਹੀ ਨਿੱਘੇ ਸੁਭਾਅ ਦੇ ਮਾਲਿਕ ਸਨ।ਉਹਨਾਂ ਦੇ ਜਾਣ ਨਾਲ ਸਾਰੇ ਪਰਿਵਾਰ ਨੂੰ ਜੋ ਘਾਟਾ ਪਿਆ ਹੈ ਉਹ ਕਦੇ ਪੂਰਾ ਨਹੀਂ ਕੀਤਾ ਜਾ ਸਕਦਾ।ਇਸ ਮੌਕੇ ਬਾਬਾ ਸੁਖਦੇਵ ਸਿੰਘ ਹੰਸਲੀ ਸਾਹਿਬ ਵਾਲੇ, ਗੁਰਚਰਨ ਸਿੰਘ ਚੰਨ ਸ਼ਹਿਰੀ ਪ੍ਰਧਾਨ ਸ਼੍ਰੋ.ਅ.ਦਲ, ਜਥੇਦਾਰ ਛਤਰਪਾਲ ਸਿੰਘ ਦੁਬਲੀ, ਅਮਰੀਕ ਸਿੰਘ ਭੁਲਰ ਕੌਂਸਲਰ, ਕੰਵਲਪ੍ਰੀਤ ਸਿੰਘ ਕੌਂਸਲਰ, ਸਾਬਕਾ ਸਰਪੰਚ ਹਰਦਿਆਲ ਸਿੰਘ, ਬਲਬੀਰ ਸਿੰਘ ਧਗਾਣਾ, ਖੜਕ ਸਿੰਘ, ਮਨਦੀਪ ਸਿੰਘ ਵਿਰਦੀ, ਪਾਲ ਸਿੰਘ ਮੈਂਬਰ, ਗੁਰਜੰਟ ਸਿੰਘ ਮੈਂਬਰ, ਬਾਬਾ ਹੀਰਾ ਸਿੰਘ ਆਸਲ ਅਤੇ ਸੁਵਿਧਾ ਸੈਂਟਰ ਪੱਟੀ ਦੇ ਮੁਲਾਜ਼ਮ ਮੌਜੂਦ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media