ਅੰਮ੍ਰਿਤਸਰ, 10 ਸਤੰਬਰ (ਗੁਰਚਰਨ ਸਿੰਘ)- ਖਾਸਾ ਵਿਖੇ ਸੈਨਾ ਦੀ ਹੋਈ ਭਰਤੀ ਰੈਲੀ ਵਿਚ ਜ਼ਿਲ੍ਹਾ ਅੰਮ੍ਰਿਤਸਰ ਦੇ ਮੈਡੀਕਲ ਫਿੱਟ ਯੂਵਕ ਅਤੇ ਬੀ. ਐਸ. ਐਫ ਦੇ ਫਿੱਟ ਨੌਜਵਾਨਾਂ ਦਾ ਲਿਖਤੀ ਪੇਪਰ ਅਕਤੂਬਰ 2015 ਨੂੰ ਹੋਣਾ ਹੈ, ਜਿਸ ਦੀ ਤਿਆਰੀ ਵਾਸਤੇ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਅਦਾਰੇ ਸੀ-ਪਾਈਟ ਕੈਂਪ, ਆਈ. ਟੀ. ਆਈ ਰਣੀਕੇ (ਅੰਮ੍ਰਿਤਸਰ) ਵਿਖੇ 14 ਸਤੰਬਰ 2015 ਤੋਂ ਮੁਫ਼ਤ ਕੋਚਿੰਗ ਕਲਾਸਾਂ ਸ਼ੁਰੂ ਹੋ ਰਹੀਆਂ ਹਨ। ਇਹ ਜਾਣਕਾਰੀ ਦਿੰਦਿਆਂ ਕੈਂਪ ਇੰਚਾਰਜ ਨੇ ਦੱਸਿਆ ਕਿ ਮੈਡੀਕਲ ਫਿੱਟ ਨੌਜਵਾਨ ਜਲਦ ਤੋਂ ਜਲਦ ਪਾਈਟ ਕੈਂਪ, ਆਈ. ਟੀ. ਆਈ ਰਣੀਕੇ (ਅੰਮ੍ਰਿਤਸਰ) ਵਿਖੇ ਰਿਪੋਰਟ ਕਰਕੇ ਇਸ ਕੋਚਿੰਗ ਦਾ ਫਾਇਦਾ ਉਠਾਉਣ। ਉਨ੍ਹਾਂ ਦੱਸਿਆ ਕਿ ਸੀ-ਪਾਈਟ ਕੈਂਪ ਰਣੀਕੇ ਵਿਖੇ ਨੌਜਵਾਨਾਂ ਨੂੰ ਲਿਖਤੀ ਪੇਪਰ ਦੀ ਤਿਆਰੀ ਲਈ ਮੁਫ਼ਤ ਕੋਚਿੰਗ ਤੋਂ ਇਲਾਵਾ ਖਾਣੇ ਅਤੇ ਰਿਹਾਇਸ਼ ਦੀ ਸਹੂਲਤ ਵੀ ਮੁਫ਼ਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨੌਜਵਾਨ ਆਪਣੇ ਨਾਲ ਆਰ. ਸੀ ਦੀ ਫੋਟੋ ਕਾਪੀ ਜਾਂ ਦਸਵੀਂ ਦਾ ਅਸਲ ਸਰਟੀਫਿਕੇਟ, ਰਿਹਾਇਸ਼ ਦਾ ਸਰਟੀਫਿਕੇਟ, ਦੋ ਪਾਸਪੋਰਟ ਸਾਈਜ਼ ਫੋਟੋਆਂ ਅਤੇ ਦਸਵੀਂ ਜਾਂ 10+2 ਦੇ ਨੰਬਰ ਕਾਰਡ ਦੀ ਫੋਟੋ ਕਾਪੀ ਲੈ ਕੇ ਆਉਣ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media