Thursday, July 16, 2026

ਖਾਲਸਾ ਕਾਲਜ ਵੈਟਰਨਰੀ ਨੂੰ ਸੂਬੇ ਦਾ ਪਹਿਲਾ ਪ੍ਰਾਈਵੇਟ ਵੈਟਰਨਰੀ ਕਾਲਜ ਹੋਣ ਦਾ ਮਿਲਿਆ ਦਰਜਾ

ਵੀ. ਸੀ.ਆਈ ਦਿੱਲੀ ਤੋਂ ਸਥਾਈ ਮਾਨਤਾ-ਛੀਨਾ ਨੇ ਪ੍ਰਿੰ: ਡਾ. ਜੰਡ ਸਟਾਫ਼ ਨੂੰ ਦਿੱਤੀ ਵਧਾਈ

PPN1009201515ਅੰਮ੍ਰਿਤਸਰ, 10 ਸਤੰਬਰ (ਸੁਖਬੀਰ ਖੁਰਮਨੀਆ, ਪ੍ਰੀਤਮ ਸਿੰਘ )- ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਸਰਪ੍ਰਸਤੀ ਹੇਠ ਚਲ ਰਹੇ ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਨੂੰ ਸੂਬੇ ਦਾ ਪਹਿਲਾ ਪ੍ਰਾਈਵੇਟ ਵੈਟਰਨਰੀ ਕਾਲਜ ਹੋਣ ਦਾ ਮਾਣ ਹਾਸਲ ਹੋਇਆ ਹੈ। ਇਹ ਮਾਣ ਕੇਂਦਰ ਸਰਕਾਰ ਵੱਲੋਂ ਵੈਟਰਨਰੀ ਕੌਂਸਲ ਦੀ ਸਿਫ਼ਾਰਸ਼ ‘ਤੇ 3 ਸਤੰਬਰ 2015 ਦੀ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲਾ, ਦਿੱਲੀ ਵੱਲੋਂ ਅਦੀਸੂਚਨਾ ਅਨੁਸਾਰ ਪ੍ਰਾਪਤ ਹੋਇਆ ਹੈ। ਜਿਸ ‘ਤੇ ਖੁਸ਼ੀ ਸਾਂਝੀ ਕਰਦਿਆਂ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਕਾਲਜ ਪ੍ਰਿੰਸੀਪਲ ਡਾ. ਐੱਸ. ਕੇ. ਜੰਡ ਨੂੰ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਇਸ ਨਾਲ ਕਾਲਜ ਦਾ ਰੁਬਤਾ ਹੋਰ ਵਧਿਆ ਹੈ।
ਇਸ ਮੌਕੇ ਸ: ਛੀਨਾ ਨੇ ਕਿਹਾ ਕਿ ਕਾਲਜ ਜਿਸਦੀ ਸਥਾਪਨਾ ਸੰਨ 2009 ਵਿੱਚ ਹੋਈ ਸੀ ਅਤੇ ਗੁਰੂ ਅੰਗਦ ਦੇਵ ਯੂਨੀਵਰਸਿਟੀ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਦੇ ਨਾਲ ਐਫ਼ੀਲੈਟਿਡ ਹੈ। ਉਨ੍ਹਾਂ ਕਿਹਾ ਕਿ ਇਹ ਯੂਨੀਵਰਸਿਟੀ ਕੈਂਪਸ ਦੇ ਬਾਹਰ ਪੂਰੇ ਪੰਜਾਬ ਵਿੱਚ ਇਕੱਲਾ ਕਾਲਜ ਹੈ, ਜਿਸਨੇ ਸਰਹੱਦੀ ਖੇਤਰ ਦੇ ਨਾਲ ਲਗਦੇ, ਕਿਸਾਨਾਂ ਅਤੇ ਪਸ਼ੂ ਮਾਲਕਾਂ ਤੋਂ ਇਲਾਵਾ ਸ਼ਹਿਰੀਆਂ ਦੀ ਸਹੂਲਤ ਲਈ ਪਸ਼ੂ ਹਸਪਤਾਲ ਦੀ ਸੁਵਿਧਾ ਮੁਹੱਈਆ ਕਰ ਰਿਹਾ ਹੈ।
ਉਨ੍ਹਾਂ ਕਿਹਾ ਕਿ ਪ੍ਰਿੰ: ਡਾ. ਜੰਡ ਦੀ ਅਗਵਾਈ ਵਿੱਚ ਵਿਦਿਆਰਥੀਆਂ ਨੂੰ ਪਸ਼ੂਆਂ ਨਾਲ ਸਬੰਧਿਤ ਹਰੇਕ ਬਿਮਾਰੀ ਤੇ ਉਸਦੇ ਇਲਾਜ ਤੇ ਬਚਾਅ ਸਬੰਧੀ ਗਹਿਰਾਈ ਨਾਲ ਪੜਾਇਆ ਜਾਂਦਾ ਹੈ, ਉੱਥੇ ਸਮੇਂ ਦੀ ਲੋੜ ਨੂੰ ਮੁੱਖ ਰੱਖਦਿਆਂ ਉਨ੍ਹਾਂ ਨੂੰ ਹੱਥੀਂ ਅਭਿਆਸ ਵੀ ਕਰਵਾਇਆ ਜਾਂਦਾ ਹੈ ਤਾਂ ਜੋ ਕਾਲਜ ਦਾ ਵਿਦਿਆਰਥੀ ਪਸ਼ੂਆਂ ਦੇ ਇਲਾਜ ਦੀਆਂ ਬਰੀਕੀਆਂ ਨੂੰ ਜਾਣੂ ਹੋ ਸਕੇ। ਸ: ਛੀਨਾ ਨੇ ਵਿਦਿਆਰਥੀਆਂ ਦੀ ਸਹੂਲਤ ਦੇ ਮੱਦੇਨਜ਼ਰ ਮੈਨੇਜ਼ਮੈਂਟ ਵੱਲੋਂ ਰਾਮ ਤੀਰਥ ਰੋਡ ‘ਤੇ ‘ਖ਼ਾਲਸਾ ਕਾਲਜ ਵੈਟਰਨਰੀ ਐਂਡ ਐਨੀਮਲ ਹਸਪਤਾਲ’ ਵੀ ਸਥਾਪਿਤ ਕੀਤਾ ਹੈ, ਜਿੱਥੇ ਮਾਹਿਰ ਡਾਕਟਰ ਅਤੇ ਵਧੀਆ ਸਟਾਫ਼ ਦੇ ਇਲਾਵਾ ਪਸ਼ੂਆਂ ਦੇ ਲਈ ਓ. ਪੀ. ਡੀ., ਆਪ੍ਰੇਸ਼ਨ ਥੀਏਟਰ, ਡਾਇਗਨੋਸਟਿਕ, ਲੈਬਾਰਟਰੀ ਆਦਿ ਸਹੂਲਤਾਂ ਮੁਹੱਈਆ ਹਨ।
ਸ: ਛੀਨਾ ਨੇ ਕਿਹਾ ਕਿ ਕਾਲਜ ਵੱਲੋਂ ਹਸਪਤਾਲ ਤੋਂ ਇਲਾਵਾ ਆਮ ਲੋਕਾਂ ਦੀ ਸਹੂਲਤ ਲਈ ਵੈਟਰਨਰੀ ਕਲੀਨਿਕ ਕੰਪਲੈਕਸ ਦੀ ਸੁਵਿਧਾ ਪਹਿਲਾਂ ਹੀ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਹਰੇਕ ਜਰੂਰਤ ਨੂੰ ਧਿਆਨ ਵਿੱਚ ਰੱਖਦਿਆਂ ਮੈਨੇਜ਼ਮੈਂਟ ਹਰ ਪ੍ਰਕਾਰ ਦੀ ਆਧੁਨਿਕ ਤਕਨੀਕ ਤੋਂ ਇਲਾਵਾ ਵਿੱਦਿਆ ਦੇ ਖੇਤਰ ਵਿੱਚ ਉਚਿੱਤ ਸੁਵਿਧਾ ਪ੍ਰਦਾਨ ਕਰਨ ਲਈ ਤੱਤਪਰ ਹੈ।

Check Also

ਸਰਬਜੋਤ ਸਿੰਘ ਧੰਜਲ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਬਣਾਏ ਜਾਣ ‘ਤੇ ਵਰਕਰ ਖੁਸ਼

ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀਆਂ …

Leave a Reply