ਪਠਾਨਕੋਟ, 10 ਸਤੰਬਰ (ਪ.ਪ) – ਜ਼ਿਲ੍ਹਾ ਪਠਾਨਕੋਟ ਦੇ ਵੱਖ-ਵੱਖ ਪੁਲੀਸ ਸਾਂਝ ਕੇਂਦਰਾਂ ਵਿੱਚ ਮਹੀਨਾ ਅਗਸਤ, 2015 ਦੌਰਾਨ ਵੱਖ ਵੱਖ ਕੇਸਾਂ ਨਾਲ ਸਬੰਧਤ 2849 ਦਰਖਾਸਤਾਂ ਪ੍ਰਾਪਤ ਹੋਈਆਂ ਅਤੇ ਵੱਖ ਵੱਖ ਕੇਸਾਂ ਨਾਲ ਸਬੰਧਤ 1348 ਦਰਖਾਸਤਾਂ ਪਹਿਲਾ ਵੀ ਪੈਡਿੰਗ ਸਨ। ਇਸ ਤਰ੍ਹਾਂ ਕੁੱਲ 4197 ਦਰਖਾਸਤਾਂ ਵਿਚੋਂ 2960 ਦਰਖਾਸਤਾਂ ਵੱਖ ਵੱਖ ਥਾਣਿਆਂ ਨੂੰ ਭੇਜ ਕੇ ਉਨ੍ਹਾਂ ਦਾ ਨਿਪਟਾਰਾ ਕਰ ਦਿੱਤਾ ਗਿਆ। ਇਹ ਜਾਣਕਾਰੀ ਸ਼੍ਰੀ ਆਰ.ਕੇ. ਬਖਸ਼ੀ ਐਸ.ਐਸ.ਪੀ. ਪਠਾਨਕੋਟ ਨੇ ਦਿੰਦਿਆ ਦੱਸਿਆ ਕਿ ਇੰਨ੍ਹਾਂ ਦਰਖਾਸਤਾਂ ਵਿੱਚ 667 ਦਰਖਾਸਤਾਂ ਐਫ.ਆਈ.ਆਰ ਅਤੇ ਡੀ.ਡੀ.ਆਰ ਦੀਆਂ ਨਕਲਾਂ ਲੈਣ ਨਾਲ ਸਬੰਧਤ ਸਨ। ਜਿਨ੍ਹਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਾਸਪੋਰਟ ਵੈਰੀਫਿਕੇਸ਼ ਕਰਨ ਸਬੰਧੀ 801 ਅਰਜੀਆਂ ਪ੍ਰਾਪਤ ਹੋਈਆਂ ਸਨ, ਜਿੰਨ੍ਹਾਂ ਵਿਚੋਂ 550 ਅਰਜ਼ੀਆਂ ਦੀ ਵੈਰੀਫਿਕੇਸ਼ਨ ਕਰ ਦਿੱਤੀ ਗਈ ਹੈ। ਸ਼੍ਰੀ ਬਖਸ਼ੀ ਨੇ ਅੱਗੇ ਦੱਸਿਆ ਕਿ ਸਰਵਿਸ ਵੈਰੀਫਿਕੇਸ਼ਨ ਕਰਨ ਲਈ 345 ਅਰਜ਼ੀਆਂ ਪ੍ਰਾਪਤ ਹੋਈਆਂ ਸਨ। ਜਿੰਨ੍ਹਾਂ ਵਿਚੋਂ 249 ਅਰਜੀਆਂ ਦੀ ਸਰਵਿਸ ਵੈਰੀਫਿਕੇਸ਼ਨ ਕਰ ਦਿੱਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਵਿਅਕਤੀਆਂ ਦੇ ਕਰੈਕਟਰ ਵੈਰੀਫਿਕੇਸ਼ਨ ਕਰਨ ਲਈ 309 ਅਤੇ ਆਰਮਜ਼ ਲਾਈਸੈਂਸ ਦੀ ਰੀਨਿਊਵਲ ਦੀ ਵੈਰੀਫਿਕੇਸ਼ਨ ਕਰਨ ਲਈ 67 ਅਰਜ਼ੀਆਂ ਪ੍ਰਾਪਤ ਹੋਈਆਂ ਸਨ। ਜਿੰਨ੍ਹਾਂ ਵਿਚੋਂ ਕ੍ਰਮਵਾਰ 249 ਕਰੈਕਟਰ ਵੈਰੀਫਿਕੇਸ਼ਨ ਤੇ 61 ਆਰਮਜ਼ ਲਾਈਸੈਂਸ ਰੀਨਿਊਵਲ ਕਰਨ ਲਈ ਵੈਰੀਫਿਕੇਸ਼ਨ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਕਿਰਾਏਦਾਰ/ਨੌਕਰ ਜੋ ਦੂਸਰੇ ਜ਼ਿਲ੍ਹਿਆਂ ਅਤੇ ਰਾਜਾਂ ਦੇ ਵਸਨੀਕ ਹਨ, ਉਨ੍ਹਾਂ ਦੀ ਪੜਤਾਲ ਸਬੰਧੀ 46 ਅਰਜ਼ੀਆਂ ਪ੍ਰਾਪਤ ਹੋਈਆਂ ਸਨ, ਜਿੰਨ੍ਹਾਂ ਵਿਚੋਂ 36 ਦੀ ਪੜਤਾਲ ਮੁਕੰਮਲ ਕਰ ਦਿੱਤੀ ਗਈ ਹੈ ਅਤੇ 10 ਦੀ ਵੀ ਵੈਰੀਫਿਕੇਸ਼ਨ ਮਿਥੇ ਸਮੇਂ ਦੌਰਾਨ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਲੋਕਾਂ ਦੇ ਕੰਮ ਨਿਯਮਾਂ ਅਨੁਸਾਰ ਤੇ ਸਮੇਂ ਸਿਰ ਕੀਤੇ ਜਾ ਰਹੇ ਹਨ ਅਤੇ ਜੋ ਵੀ ਕੰਮ ਪੈਡਿੰਗ ਹੈ, ਉਸ ਨੂੰ ਵੀ ਜਲਦੀ ਤੋਂ ਜਲਦੀ ਕਰਨ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇੰਨ੍ਹਾਂ ਸਾਂਝ ਕੇਂਦਰਾਂ ਤੋਂ ਲੋਕਾਂ ਨੂੰ ਪੁਲੀਸ ਵਿਭਾਗ ਦੀਆਂ ਵੱਖ-ਵੱਖ ਸੇਵਾਵਾਂ ਦਾ ਲਾਭ ਮਿਲ ਰਿਹਾ ਹੈ, ਜੋ ਲੋਕਾਂ ਲਈ ਬਹੁਤ ਲਾਹੇਵੰਦ ਸਾਬਤ ਹੋ ਰਿਹਾ ਹੈ।
Check Also
ਨਗਰ ਨਿਗਮ ਵਲੋਂ ਸ਼ਹਿਰ ਦੇ ਪ੍ਰਮੁੱਖ ਖੇਤਰਾਂ ਵਿੱਚ ਵੱਡੇ ਪੱਧਰ ’ਤੇ ਐਂਟੀ-ਇੰਕਰੋਚਮੈਂਟ ਮੁਹਿੰਮ
ਅੰਮ੍ਰਿਤਸਰ, 30 ਜਨਵਰੀ (ਜਗਦੀਪ ਸਿੰਘ) – ਸ਼ਹਿਰ ਵਿੱਚ ਸੁਚਾਰੂ ਟ੍ਰੈਫਿਕ ਵਿਵਸਥਾ, ਲੋਕ ਸੁਵਿਧਾ, ਪੈਦਲ ਯਾਤਰੀਆਂ …
Punjab Post Daily Online Newspaper & Print Media