ਨਵੀਂ ਦਿੱਲੀ, 11 ਸਤਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਸਰਬ-ਸਾਂਝੇ ਖਾਲਸਾ ਰਾਜ ਦੇ ਪਹਿਲੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਅਗਲੇ ਵਰ੍ਹੇ, 2016 ਵਿੱਚ ਆ ਰਹੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਾਲ ਭਰ ਚਲਣ ਵਾਲੀ ਵਿਸ਼ੇਸ਼ ਪ੍ਰੋਗਰਾਮਾਂ ਦੀ ਉਲੀਕੀ ਗਈ ਹੋਈ ਲੜੀ ਅਧੀਨ, ਗੁਰਦੁਆਰਾ ਬਾਲਾ ਸਾਹਿਬ ਵਿਖੇ ਐਤਵਾਰ 13 ਸਤੰਬਰ ਸਵੇਰੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ, ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇਸ ਮੌਕੇ ਤੇ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਕੀਰਤਨੀਏ ਭਾਈ ਰਵਿੰਦਰ ਸਿੰਘ ਤੇ ਭਾਈ ਬਲਦੇਵ ਸਿੰਘ ਵਡਾਲਾ, ਗੁਰਦੁਆਰਾ ਸੀਸਗੰਜ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਨਾਮ ਸਿੰਘ, ਭਾਈ ਰਣਜੀਤ ਸਿੰਘ, ਅਤੇ ਭਾਈ ਅਜੀਤ ਸਿੰਘ ਮਨਜੀਤ ਸਿੰਘ ਦੇ ਕੀਰਤਨੀ ਜੱਥੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ ਅਤੇ ਗੁਰਦੁਆਰਾ ਬਾਲਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਦਿਲਬਾਗ ਸਿੰਘ ਸ਼ਬਦ ਵਿਚਾਰਾਂ ਰਾਹੀਂ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਅਤੇ ਸ਼ਹਾਦਤ ਬਾਰੇ ਸੰਗਤਾਂ ਨੂੰ ਜਾਣੂ ਕਰਵਾਣਗੇ। ਉਨ੍ਹਾਂ ਦਸਿਆ ਕਿ ਇਸ ਮੌਕੇ ਪੰਥਕ ਆਗੂਆਂ ਅਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੁੱਖੀਆਂ ਸਹਿਤ ਗੁਰਦੁਆਰਾ ਕਮੇਟੀ ਦੇ ਮੈਂਬਰ ਸ. ਤਰਵਿੰਦਰ ਸਿੰਘ ਮਰਵਾਹ ਵੀ ਹਾਜ਼ਰੀਆਂ ਭਰ ਸੰਗਤਾਂ ਦੇ ਦਰਸ਼ਨ ਕਰਨਗੇ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media