Tuesday, November 10, 2026

ਬਾਰ-ਬਾਰ ਸਿੱਖਾਂ ‘ਤੇ ਨਸਲੀ ਹਮਲੇ ਹੋਣੇ ਮੰਦਭਾਗਾ – ਜਥੇ: ਅਵਤਾਰ ਸਿੰਘ

Avtar Singh SGPC

ਅੰਮ੍ਰਿਤਸਰ, 11 ਸਤੰਬਰ (ਗੁਰਪ੍ਰੀਤ ਸਿੰਘ ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਅਮਰੀਕਾ ਵਿੱਚ ਸ. ਇੰਦਰਜੀਤ ਸਿੰਘ ਨਾਮ ਦੇ ਵਿਅਕਤੀ ਤੇ ਇਕ ਗੋਰੇ ਟੈਕਸੀ ਡਰਾਈਵਰ ਵੱਲੋਂ ਸ਼ਿਕਾਗੋ ਵਿਖੇ ਨਸਲੀ ਹਮਲਾ ਬਹੁਤ ਦੁ’ਖਦਾਈ ਤੇ ਮੰਦਭਾਗਾ ਦੱਸਿਆ ਹੈ।
ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਇਸ ਗੋਰੇ ਨੇ ਜਾਣੁਬੁੱਝ ਕੇ ਇਸ ਸਿੱਖ ਨੂੰ ਗਾਲ੍ਹਾਂ ਕੱਢੀਆਂ, ਜ਼ਖਮੀ ਕੀਤਾ ਤੇ ਫਿਰ ਆਪਣੇ ਮੁਲਕ ਪਰਤ ਜਾਣ ਲਈ ਕਿਹਾ।ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਵੱਖ-ਵੱਖ ਦੇਸ਼ਾਂ ਵਿੱਚ ਸਿਖਾਂ ‘ਤੇ ਨਸਲੀ ਹਮਲੇ ਹੋਏ ਹਨ ਜੋ ਅਜੇ ਤੱਕ ਠੱਲ੍ਹਣ ਦਾ ਨਾਮ ਨਹੀਂ ਲੈਂਦੇ।ਉਨ੍ਹਾਂ ਕਿਹਾ ਕਿ ਹਰ ਵਾਰ ਇਹੋ ਦੇਖਣ ਸੁਨਣ ਨੂੰ ਮਿਲਦਾ ਹੈ ਕਿ ਇਕ ਗੋਰੇ ਨੇ ਸਿੱਖ ਨੂੰ ਲਾਦੇਨ ਸਮਝ ਕੇ ਗਾਲ੍ਹੀ ਗਲੋਚ ਕੀਤਾ ਤੇ ਉਸ ਨੂੰ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ।ਉਨ੍ਹਾਂ ਕਿਹਾ ਕਿ ਸਿੱਖ ਇਕ ਨਿਆਰੀ ਤੇ ਪਰਉਪਕਾਰੀ ਕੌਮ ਹੈ, ਜੋ ਸਰਬੱਤ ਦੇ ਭਲੇ ਲਈ ਹਮੇਸ਼ਾਂ ਤੱਤਪਰ ਰਹਿੰਦੀ ਹੈ।ਉਨ੍ਹਾਂ ਕਿਹਾ ਕਿ ਸਿੱਖ ਜਿਸ ਕਿਸੇ ਮੁਲਕ ਵਿੱਚ ਵੀ ਜਾਂਦੇ ਹਨ ਉਸ ਦੀ ਤਰੱਕੀ ਤੇ ਖੁਸ਼ਹਾਲੀ ਲਈ ਭਰਪੂਰ ਯੋਗਦਾਨ ਪਾਉਂਦੇ ਹਨ।ਉਨ੍ਹਾਂ ਅਮਰੀਕਾ ਦੀ ਸਰਕਾਰ ਨੂੰ ਦੋਸ਼ੀ ਦੀ ਭਾਲ ਕਰਕੇ ਉਸ ‘ਤੇ ਤੁਰੰਤ ਕਾਨੂੰਨ ਅਨੁਸਾਰ ਕਾਰਵਾਈ ਕਰਨ ਲਈ ਕਿਹਾ।ਉਨ੍ਹਾਂ ਅਮਰੀਕਾ ਦੀਆਂ ਸਿੱਖ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਓਥੋਂ ਦੀ ਸਰਕਾਰ ਨੂੰ ਸਿੱਖ ਧਰਮ ਬਾਰੇ ਵਿਸਥਾਰ ਨਾਲ ਜਾਣਕਾਰੀ ਦੇਣ ਤਾਂ ਜੋ ਸਿੱਖਾਂ ਤੇ ਆਏ ਦਿਨ ਹੋਣ ਵਾਲੇ ਨਸਲੀ ਹਮਲਿਆਂ ਨੂੰ ਠੱਲ੍ਹ ਪਾਈ ਜਾ ਸਕੇ।

Check Also

ਖਾਲਸਾ ਕਾਲਜ ਇੰਜੀਨੀਅਰਿੰਗ ਵਲੋਂ ਵਾਤਾਵਰਣ-ਅਨੁਕੂਲ ਗਰੀਨ ਦੀਵਾਲੀ ਮਨਾਈ ਗਈ

ਅੰਮ੍ਰਿਤਸਰ, 9 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …

Leave a Reply