Tuesday, November 10, 2026

ਸਰਬੱਤ ਦਾ ਭਲਾ ਟਰੱਸਟ ਵਲੋਂ 13 ਸਰਕਾਰੀ ਸਕੂਲਾਂ ‘ਚ ਆਰ.ਓ ਸਿਸਟਮ ਸਥਾਪਿਤ

ਮੈਨਜਿੰਗ ਟਰੱਸਟੀ ਐਸ.ਪੀ ਸਿੰਘ ਓਬਰਾਏ ਨੇ ਕੀਤੇ ਉਦਘਾਟਨ

PPN1109201515

ਅੰਮ੍ਰਿਤਸਰ, 11 ਸਤੰਬਰ (ਪ.ਪ)- ਨਾਮਵਰ ਸਮਾਜ ਸੇਵੀ ਸ. ਐਸ.ਪੀ .ਸਿੰਘ ਓਬਰਾਏ ਦੀ ਅਗਵਾਈ ਹੇਠਲੇ ਸਰਬੱਤ ਦਾ ਭਲਾ ਟ੍ਰੱਸਟ ਵਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਸਾਫ ਸੁਥਰਾ ਪਾਣੀ ਮੁਹਈਆ ਕਰਵਾਉਣ ਦੇ ਮਨੋਰਥ ਤਹਿਤ ਰਾਜ ਵਿੱਚ ਵੱਡੀ ਸਮਰੱਥਾ ਵਾਲੀਆਂ ਇੱਕ ਹਜ਼ਾਰ ਆਰ.ਓ. ਮਸ਼ੀਨਾਂ ਲਾਉਣ ਦੇ ਸਿਲਸਲੇ ਨੂੰ ਅੱਗੇ ਤੋਰਦਿਆਂ ਅੱਜ ਅੰਮ੍ਰਿਤਸਰ ਜਿਲ੍ਹੇ ਵੱਖ-ਵੱਖ 13 ਹੋਰ ਸਰਕਾਰੀ ਸਕੂਲਾਂ ਵਿੱਚ ਆਰ.ਓ. ਮਸ਼ੀਨਾਂ ਲਗਾਈਆਂ ਗਈਆਂ, ਜਿੰਨਾਂ ਦੇ ਉਦਘਾਟਨਾਂ ਦੀ ਰਸਮ ਟਰੱਸਟ ਦੇ ਮੈਨਜਿੰਗ ਟਰੱਸਟੀ ਸ਼z. ਐਸ.ਪੀ. ਸਿੰਘ ਓਬਰਾਏ ਵਲੋਂ ਅਦਾ ਕੀਤੀ ਗਈ।
ਇੰਨਾਂ ਸਕੂਲਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਬਾਬਾ ਦੀਪ ਸਿੰਘ, ਸੁਲਤਾਨਵਿੰਡ (ਕੰਨਿਆ), ਵਰਪਾਲ, ਬੁੰਡਾਲਾ, ਚੱਬਾ, ਮਾਨਾਂਵਾਲਾ, ਵੇਰਕਾ (ਮੁੰਡੇ), ਵੇਰਕਾ (ਕੰਨਿਆ), ਵਡਾਲਾ ਭਿਟੇਵੱਡ, ਸੈਂਟਰਲ ਖਾਲਸਾ ਯਤੀਮਖਾਨਾ ਪੁਤਲੀਘਰ, ਰਈਆ, ਰਈਆ ਖੁਰਦ ਆਦਿ ਸਕੂਲ ਸ਼ਾਮਿਲ ਹਨ। ਪਿਛਲੇ ਕਈ ਸਾਲਾਂ ਤੋਂ ਦੂਸ਼ਿਤ ਪਾਣੀ ਪੀ ਰਹੇ ਇਹਨਾਂ ਸਕੂਲਾਂ ਦੇ ਬੱਚਿਆਂ ਵਿੱਚ ਕਰੀਬ ਦੋ ਲੱਖ ਦੀ ਲਾਗਤ ਵਾਲੇ ਆਰ.ਓ. ਲੱਗਣ ਦੀ ਖੁਸ਼ੀ ਅੱਖਾਂ ਵਿੱਚ ਸਾਫ ਝਲਕ ਰਹੀ ਸੀ ਅਤੇ ਇਹ ਬੱਚੇ ਤੇ ਅਧਿਆਪਕ ਸ.ਓਬਰਾਏ ਦਾ ਵਾਰ ਵਾਰ ਧੰਨਵਾਦ ਕਰ ਰਹੇ ਸਨ।PPN1109201516
ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਓਬਰਾਏ ਨੇ ਕਿਹਾ ਕਿ ਟਰੱਸਟ ਦਾ ਮਨੋਰਥ ਸਿਰਫ ਸਮਾਜ ਸੇਵਾ ਕਰਨਾ ਹੈ ਭਾਂਵੇਂ ਉਹ ਕਿਸੇ ਵੀ ਰੂਪ ਵਿੱਚ ਹੋਵੇ। ਉਹਨਾਂ ਕਿਹਾ ਕਿ ਪੰਜਾਬ ਜਿਥੇ ਲੋਕ ਰਾਹਗੀਰਾਂ ਨੂੰ ਪਾਣੀ ਦੀਆਂ ਛਬੀਲਾਂ ਲਾ ਕੇ ਪਾਣੀ ਪਿਲਾਉਦੇ ਹਨ ਬੜੇ ਦੁੱਖ ਦੀ ਗੱਲ ਹੈ ਕਿ ਇਹ ਧਰਤੀ ਹੇਠਲਾ ਪਾਣੀ ਅੱਜ ਸਾਡੀਆਂ ਗਲਤੀਆਂ ਕਾਰਨ ਚਿੰਤਾਜਨਕ ਹੱਦ ਤੱਕ ਦੂਸ਼ਿਤ ਹੋ ਚੁੱਕਾ ਹੈ। ਉਹਨਾਂ ਕਿਹਾ ਕਿ ਦੂਸ਼ਿਤ ਪਾਣੀ ਕਾਰਨ ਕੈਂਸਰ ਦੇ ਹੋਰ ਭਿਆਨਕ ਬੀਮਾਰੀਆਂ ਦਾ ਲੋਕ ਸ਼ਿਕਾਰ ਹੋ ਰਹੇ ਹਨ ਅਤੇ ਅੱਜ ਲੋੜ ਹੈ ਆਪਣੀਆਂ ਅਗਲੀਆਂ ਪੀੜ੍ਹੀਆਂ ਨੂੰ ਇਸ ਮਾਰ ਤੋਂ ਬਚਾਉਣ ਦੀ। ਉਹਨਾਂ ਕਿਹਾ ਕਿ ਅੱਜ ਸਾਨੂੰ ਸਾਰਿਆਂ ਨੂੰ ਮਿਲਕੇ ਇਸ ਸਮੱਸਿਆ ਨੂੰ ਦੂਰ ਕਰਨ ਲਈ ਹੰਭਲਾ ਮਾਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਅੱਜ ਪੰਜ ਦਰ੍ਹਿਆਂਵਾਂ ਦੀ ਧਰਤੀ ਦਾ ਪਾਣੀ ਦੂਸ਼ਿਤ ਹੋਣ ਕਾਰਨ ਪੀਣ ਯੋਗ ਨਹੀਂ ਰਿਹਾ ਇਸ ਲਈ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਦੂਸ਼ਿਤ ਹੋ ਰਹੇ ਪਾਣੀ ਨੂੰ ਬਚਾਉਣ ਲਈ ਅੱਗੇ ਆਈਏ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਉਨ੍ਹ੍ਹਾਂ ਇਹ ਵੀ ਦੱਸਿਆ ਕਿ ਟਰੱਸਟ ਵਲੋਂ ਪਹਿਲੇ ਪੜਾਅ ਤਹਿਤ ਸੂਬੇ ਦੇ ਕਰੀਬ ਅੱਠ ਲੱਖ ਸਕੂਲੀ ਵਿਦਿਆਰਥੀਆਂ ਨੂੰ ਸਾਫ ਸੁਥਰਾ ਪਾਣੀ ਮੁੱਹਈਆ ਕਰਾਉਣ ਲਈ ਪ੍ਰਬੰਧ ਕੀਤੇ ਜਾ ਰਹੇ ਹਨ ਜਿਸਦੇ ਤਹਿਤ ਅੰਮ੍ਰਿਤਸਰ ਜ਼ਿਲ੍ਹੇ ਦੇ ਕਰੀਬ 50 ਸਕੂਲਾਂ ਨੂੰ ਇਸ ਸਕੀਮ ਹੇਠ ਲਿਆ ਕੇ ਕਰੀਬ 40000 ਵਿਦਿਆਰਥੀਆਂ ਨੂੰ ਪੀਣ ਵਾਲੇ ਸਾਫ ਸੁਥਰੇ ਪਾਣੀ ਦੀ ਸਹੂਲਤ ਦਿਤੀ ਜਾ ਚੁੱਕੀ ਹੈ।
ਇਸ ਮੌਕੇ ਤੇ ਬੋਲਦਿਆਂ ਟਰੱਸਟ ਦੇ ਮਾਝਾ ਜੋਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜਨਰਲ ਸਕੱਤਰ ਸੁਖਦੀਪ ਸਿੰਘ ਸਿੱਧੂ, ਮੀਤ ਪ੍ਰਧਾਨ ਮਨਪ੍ਰੀਤ ਸੰਧੂ ਚਮਿਆਰੀ ਨੇ ਸਾਂਝੇ ਤੌਰ ਤੇ ਕਿਹਾ ਕਿ ਸ. ਓਬਰਾਏ ਵਲੋਂ ਕੀਤਾ ਜਾ ਰਿਹਾ ਇਹ ਉਪਰਾਲਾ ਅਸਲ ਵਿੱਚ ਮਨੁੱਖਤਾ ਦੀ ਸੇਵਾ ਹੈ ਅਤੇ ਸਾਨੂੰ ਸਾਰਿਆ ਨੂੰ ਇਸ ਤੋਂ ਸੇਧ ਲੈ ਕੇ ਮਨੁੱਖਤਾ ਦੀ ਸੇਵਾ ਵਿੱਚ ਅੱਗੇ ਆਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਅੱਜ ਸਾਡੇ ਸਮਾਜ ਵਿਚੋਂ ਸਮਾਜਿਕ ਕੁਰੀਤੀਆਂ ਨੂੰ ਖਤਮ ਕਰਨ ਲਈ ਰੱਲ ਕੇ ਹੰਭਲਾ ਮਾਰਨ ਦੀ ਵੱਡੀ ਲੋੜ ਹੈ।
ਇਸ ਮੌਕੇ ਟਰੱਸਟ ਦੇ ਮਾਝਾ ਜ਼ੋਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ,ਜਨਰਲ ਸਕੱਤਰ ਸੁਖਦੀਪ ਸਿੰਘ ਸਿੱਧੂ, ਮੀਤ ਪ੍ਰਧਾਨ ਮਨਪ੍ਰੀਤ ਸੰਧੂ ਚਮਿਆਰੀ, ਨਵਜੀਤ ਸਿੰਘ ਘਈ, ਹਰਜਿੰਦਰ ਸਿੰਘ ਹੇਰ, ਸ਼ਿਸ਼ਪਾਲ ਸਿੰਘ ਲਾਡੀ, ਹਰਜਿੰਦਰ ਸਿੰਘ ਮੁੱਧ, ਸਮਸ਼ੇਰ ਸਿੰਘ ਕੋਹਰੀ, ਟਰੱਸਟ ਦੇ ਮੀਡੀਆ ਸੈਂਟਰ ਇੰਚਾਰਜ ਹਰਵਿੰਦਰ ਕੁੱਕੂ, ਸ਼ਿਵਦੇਵ ਸਿੰਘ ਬੱਲ, ਬਲਵਿੰਦਰ ਕੌਰ, ਆਸ਼ਾ ਤਿਵਾੜੀ, ਪ੍ਰਮਿੰਦਰ ਸਿੰਘ ਕੜਿਆਲ, ਹਰਦੀਪ ਸਿੰਘ, ਜਗਦੇਵ ਸਿੰਘ, ਪਲਵਿੰਦਰ ਸਿੰਘ ਸਰਹਾਲਾ, ਸੁਖਜਿੰਦਰ ਸਿੰਘ ਰੰਧਾਵਾ, ਅਰੁਣ ਕੁਮਾਰ ਮੁਖ ਅਧਿਆਪਕ, ਤੇਜਿੰਦਰਪਾਲ ਸਿੰਘ ਵੇਰਕਾ ਆਦਿ ਵੀ ਹਾਜ਼ਰ ਸਨ।

Check Also

ਖਾਲਸਾ ਕਾਲਜ ਇੰਜੀਨੀਅਰਿੰਗ ਵਲੋਂ ਵਾਤਾਵਰਣ-ਅਨੁਕੂਲ ਗਰੀਨ ਦੀਵਾਲੀ ਮਨਾਈ ਗਈ

ਅੰਮ੍ਰਿਤਸਰ, 9 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …

Leave a Reply