Tuesday, November 10, 2026

ਕੰਵਰਬੀਰ ਸਿੰਘ ਦਾ ਅਮਰਕੋਟ ਵਿਖੇ ਅਕਾਲੀ ਆਗੂਆਂ ਵੱਲੋਂ ਸਨਮਾਨ

ਵਾਰਡ ਦੀਆਂ ਮੁਸ਼ਕਲਾਂ ਸਬੰਧੀ ਕੀਤੀਆਂ ਅਹਿਮ ਵਿਚਾਰਾਂ

ACD Systems Digital Imaging
ACD Systems Digital Imaging

ਅੰਮ੍ਰਿਤਸਰ, 11 ਸਤੰਬਰ (ਪ.ਪ) – ਸ਼੍ਰੋਮਣੀ ਅਕਾਲੀ ਦਲ (ਬਾਦਲ) ਅੰਮ੍ਰਿਤਸਰ ਸ਼ਹਿਰੀ ਦੇ ਨਵ-ਨਿਯੁੱਕਤ ਸੀਨੀ: ਮੀਤ ਪ੍ਰਧਾਨ ਤੇ ਜੇਲ੍ਹ ਬੋਰਡ ਮੈਂਬਰ ਕੰਵਰਬੀਰ ਸਿੰਘ (ਅੰਮ੍ਰਿਤਸਰ) ਅਮਰਕੋਟ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਾਰਡ ਨੰ: 28 ਪ੍ਰਧਾਨ ਕੁਲਦੀਪ ਸਿੰਘ ਚੌਹਾਨ, ਗੁਰਬਖਸ਼ ਸਿੰਘ ਮੱਲੀ, ਬੀਬੀ ਸੁਨੀਤਾ ਸੰਧੂ ਵਾਰਡ ਪ੍ਰਧਾਨ (ਇਸਤਰੀ), ਮਨਜੀਤ ਸਿੰਘ ਕੱਕੜ, ਜਗੀਰ ਸਿੰਘ ਸਮੇਤ ਇਲਾਕੇ ਦੇ ਹੋਰ ਅਕਾਲੀ ਆਗੂਆਂ ਵੱਲੋਂ ਸਨਮਾਨਿਤ ਕਰਦਿਆਂ ਵਾਰਡ ਦੀਆਂ ਕੁੱਝ ਮੁਸ਼ਕਿਲਾਂ ਨੂੰ ਵੀ ਹੱਲ ਕਰਵਾਉਣ ਦਾ ਜਿਕਰ ਕੀਤਾ।ਇਸ ਮੌਕੇ ਆਗੂਆਂ ਨੇ ਕੰਵਰਬੀਰ ਸਿੰਘ ਨੂੰ ਅਕਾਲੀ ਜਥੇ ਸ਼ਹਿਰੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁੱਕਤ ਕਰਨ ‘ਤੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ।ਪ੍ਰਧਾਨ ਕੁਲਦੀਪ ਸਿੰਘ ਚੌਹਾਨ, ਬੀਬੀ ਸੁਨੀਤਾ ਸੰਧੂ ਤੇ ਸਾਥੀਆਂ ਨੇ ਸਾਂਝੇ ਤੌਰ ਤੇ ਕਿਹਾ ਕਿ ਆਪਣੀ ਖੁਸ਼ੀ ਸਾਂਝੀ ਕਰਨ ਲਈ ਅੱਜ ਦਾ ਇਹ ਵਿਸ਼ੇਸ਼ ਸਨਮਾਨ ਸਮਾਗਮ ਰੱਖਿਆ ਹੈ ਅਤੇ ਹੁਣ ਅਸੀਂ ਸz: ਕੰਵਰਬੀਰ ਸਿੰਘ ਦੇ ਸਹਿਯੋਗ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਵਾਰਡ ਅਤੇ ਸਰਕਲ ਪੱਧਰ ਤੋਂ ਹੋਰ ਮਜ਼ਬੂਤ ਕਰਾਂਗੇ।ਕੰਵਰਬੀਰ ਸਿੰਘ ਨੇ ਅਮਰਕੋਟ ਦੇ ਸਮੂੰਹ ਅਕਾਲੀ ਆਗੂਆਂ, ਵਰਕਰਾਂ ਅਤੇ ਇਲਾਕਾ ਨਿਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਜਿਹੜੀਆਂ ਅਹਿਮ ਮੁਸ਼ਕਲਾਂ ਵਾਰਡ ਵਾਸੀਆਂ ਨੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀਆਂ ਹਨ, ਉਹ ਜਿਲ੍ਹਾ ਅਕਾਲੀ ਜਥੇ ਦੇ ਪ੍ਰਧਾਨ ਤੇ ਪੇਡਾ ਚੇਅਰਮੈਨ ਸz: ਉਪਕਾਰ ਸਿੰਘ ਸੰਧੂ ਨਾਲ ਵਿਚਾਰ ਕਰਕੇ ਜਲਦ ਹੱਲ ਕਰਵਾਈਆਂ ਜਾਣਗੀਆਂ।ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰੀਤਮ ਸਿੰਘ ਠੇਕੇਦਾਰ, ਹਰਦੀਪ ਸਿੰਘ, ਸੰਦੀਪ ਸਿੰਘ ਖਾਲਸਾ, ਪਦਮਦੀਪ ਸਿੰਘ ਢੀਂਗਰਾ, ਜਗਮੋਹਨ ਸਿੰਘ, ਮਨਜੀਤ ਸਿੰਘ ਤੇ ਰਜਿੰਦਰ ਸਿੰਘ ਵੀ ਹਾਜ਼ਰ ਸਨ।

Check Also

ਖਾਲਸਾ ਕਾਲਜ ਇੰਜੀਨੀਅਰਿੰਗ ਵਲੋਂ ਵਾਤਾਵਰਣ-ਅਨੁਕੂਲ ਗਰੀਨ ਦੀਵਾਲੀ ਮਨਾਈ ਗਈ

ਅੰਮ੍ਰਿਤਸਰ, 9 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …

Leave a Reply