Tuesday, November 10, 2026

ਉਪਕਾਰ ਸੰਧੂ ਨੇ ਮੋਨੀ ਵੇਰਕਾ ਨੂੰ ਸਪੋਰਟਸ ਵਿੰਗ ਦਾ ਜ਼ਿਲ੍ਹਾ ਪ੍ਰਧਾਨ ਥਾਪਿਆ

PPN1209201503
ਅੰਮ੍ਰਿਤਸਰ, 11 ਸਤੰਬਰ (ਗੁਰਚਰਨ ਸਿੰਘ) ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਸ਼੍ਰੋਮਣੀ ਅਕਾਲੀ ਦਲ ਜਥਾ ਅੰਮ੍ਰਿਤਸਰ (ਸ਼ਹਿਰੀ) ਦੇ ਪ੍ਰਧਾਨ ਸ. ਉਪਕਾਰ ਸਿੰਘ ਸੰਧੂ ਵਲੋਂ ਪਿਛਲੇ ਲੰਮੇ ਸਮੇਂ ਤੋ ਪਾਰਟੀ ਪ੍ਰਤੀ ਵਧੀਆ ਸੇਵਾਵਾਂ ਨਿਭਾਉਂਦੇ ਆ ਰਹੇ ਯੂਥ ਅਕਾਲੀ ਦਲ ਪੰਜਾਬ ਦੇ ਜਨਰਲ ਸਕੱਤਰ ਲਖਬੀਰ ਸਿੰਘ ਮੋਨੀ ਵੇਰਕਾ ਨੂੰ ਸ਼੍ਰੋਮਣੀ ਅਕਾਲੀ ਦਲ ਜਥਾ ਅੰਮ੍ਰਿਤਸਰ (ਸ਼ਹਿਰੀ) ਦੇ ਸਪੋਰਟਸ ਵਿੰਗ ਦਾ ਪ੍ਰਧਾਨ ਨਿਯੁੱਕਤ ਕੀਤਾ ਗਿਆ ਹੈ।ਇਸ ਨਿਯੁੱਕਤੀ ਉਪਰੰਤ ਸ. ਸੰਧੂ ਨੇ ਆਖਿਆ ਕਿ ਨੋਜਵਾਨ ਪਾਰਟੀ ਦਾ ਹਰਿਆਵਲ ਦਸਤਾ ਹੈ, ਜਿਸ ਨੇ ਅਕਾਲੀ ਦਲ ਦੀ ਜਿੱਤ ਨੂੰ ਯਕੀਨੀ ਬਣਾਉਣ ਵਾਸਤੇ ਹਮੇਸ਼ਾਂ ਅੱਗੇ ਹੋ ਕੇ ਅਹਿਮ ਰੋਲ ਅਦਾ ਕੀਤਾ ਹੈ।ਇਸੇ ਨੂੰ ਮੱਦੇਨਜ਼ਰ ਰੱਖਦਿਆਂ ਨੋਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਪਾਰਟੀ ਵਿਚ ਸਪੋਰਟਸ ਵਿੰਗ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਨੋਜਵਾਨ ਪੀੜੀ ਨੂੰ ਸਰੀਰਕ ਅਤੇ ਮਾਨਸਿਕ ਤੌਰ ਤੇ ਮਜਬੂਤ ਕੀਤਾ ਜਾ ਸਕੇ।
ਨਵ-ਨਿਯੁਕਤ ਸਪੋਰਟਸ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮੋਨੀ ਵੇਰਕਾ ਨੇ ਪਾਰਟੀ ਵਲੋਂ ਦਿੱਤੇ ਗਏ ਮਾਣ ਲਈ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਜ਼ਿਲ੍ਹਾ ਪ੍ਰਧਾਨ ਉਪਕਾਰ ਸਿੰਘ ਸੰਧੂ ਸਮੇਤ ਸਮੁੱਚੀ ਅਕਾਲੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀ ਮਜਬੂਤੀ ਦੇ ਨਾਲ-ਨਾਲ ਨੋਜਵਾਨ ਪੀੜੀ ਨੂੰ ਖੇਡਾਂ ਵੱਲ ਪੇ੍ਰਰਤ ਕਰਨ ਲਈ ਵਾਰਡ ਪੱਧਰ ‘ਤੇ ਸਪੋਰਟਸ ਵਿੰਗ ਦੀਆ ਕਮੇਟੀਆਂ ਦਾ ਗਠਨ ਕਰਨਗੇ।ਇਸ ਮੌਕੇ ਹਲਕਾ ਦੱਖਣੀ ਦੇ ਸੀਨੀਅਰ ਅਕਾਲੀ ਆਗੂ ਨਵਦੀਪ ਸਿੰਘ ਗੋਲਡੀ ਅਤੇ ਹਰਵਿੰਦਰ ਸਿੰਘ ਸੰਧੂ ਆਦਿ ਵੀ ਮੋਜੂਦ ਸਨ।

Check Also

ਖਾਲਸਾ ਕਾਲਜ ਇੰਜੀਨੀਅਰਿੰਗ ਵਲੋਂ ਵਾਤਾਵਰਣ-ਅਨੁਕੂਲ ਗਰੀਨ ਦੀਵਾਲੀ ਮਨਾਈ ਗਈ

ਅੰਮ੍ਰਿਤਸਰ, 9 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …

Leave a Reply