Wednesday, November 11, 2026

ਹੋਟਲਾਂ ਨੂੰ ਬਚਾਉਣ ਲਈ ਹੋਟਲ ਅੇੈਸੋਸੀਏਸ਼ਨ ਦਾ ਵਫਦ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੂੰ ਮਿਲਿਆ

PPN1209201508

ਅੰਮ੍ਰਿਤਸਰ, 12 ਸਤੰਬਰ (ਗੁਰਪ੍ਰੀਤ ਸਿੰਘ) – ਫੇੈਡਰੇਸ਼ਨ ਆਫ ਹੋਟਲ ਐਂਡ ਗੈਸਟ ਆਉਸ ਅੇੈਸੋਸੀਏਸ਼ਨ ਦੇ ਅਹੂਦੇਦਾਰਾਂ ਦਾ ਵੱਫਦ ਚੇਅਰਮੈਨ ਹਰਿੰਦਰ ਸਿੰਘ ਦੀ ਅਗਵਾਈ ਵਿੱਚ ਸ਼੍ਰੌਮਣੀ ਅਕਾਲੀ ਦਲ ਜੱਥਾ ਅੰਮ੍ਰਿਤਸਰ ਦੇ ਪ੍ਰਧਾਨ ਉਪਕਾਰ ਸਿੰਘ ਸੰਧੂ ਦੀ ਰਹਿਣਮੁਾਈ ਹੇਠ ਹੋਟਲਾਂ ਨੂੰ ਉਜੜਣ ਤੋਂ ਬਚਾਉਣ ਲਈ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਨੂੰ ਮਿਲਿਆ।ਉਨ੍ਹਾਂ ਸੁਖਬੀਰ ਸਿੰਘ ਬਾਦਲ ਤੋਂ ਮੰਗ ਕੀਤੀ ਕਿ ਕਾਫੀ ਲੰਬੇਂ ਸਮੇਂ ਤੋਂ ਹੋਟਲ ਬਣੇ ਹੋਏ ਹਨ ਅਤੇ ਹੋਟਲ ਮਾਲਕ ਹਰ ਰੋਹ ਸ਼੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਆਉਂਦੇ ਸ਼ਰਧਾਲੂਆਂ ਦੇ ਰਹਿਣ ਦੇ ਲਈ ਹੋਟਲਾਂ ਵਿੱਚ ਬੜਾਂ ਵੱਧੀਆ ਪ੍ਰਬੰਧ ਕੀਤਾ ਜਾਂਦਾ ਹੈ ਤਾਂ ਜੋ ਗੁਰੂ ਨਗਰੀ ਵਿੱਚ ਆਉਂਦੇ ਸ਼ਰਧਾਲੂਆਂ ਨੂੰ ਕਿਸੇ ਵੀ ਤਰਾਂ ਦੀ ਕੋਈ ਮੁਸ਼ਕਿਲ ਨਾਂ ਆ ਸੱਕੇ।ਹਰਿੰਦਰ ਸਿੰਘ ਨੇ ਦੱਸਿਆ ਕਿ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਜੀ ਨੇ ਆਸ਼ਵਾਸਨ ਦਿੱਤਾ ਹੈ ਕਿ ਹੋਟਲਾਂ ਨੂੰ ਕਿਸੇ ਵੀ ਕੀਮਤ ਤੇ ਉਜੜਣ ਨਹੀਂ ਦਿੱਤਾ ਜਾਵੇਗਾ।ਗੁਰੂ ਨਗਰੀ ਵਿੱਚ ਲੋਕਾਂ ਨੂੰ ਸਾਰੀਆਂ ਸਹੂਲਤਾ ਦਿੱਤੀਆਂ ਜਾਣਗੀਆਂ ਅਤੇ ਜਲਦੀ ਹੀ ਅੇਕਟ ਤਿਆਰ ਕੀਤਾ ਜਾ ਰਿਹਾ ਹੈ, ਜਿਸ ਨਾਲ ਹੋਟਲਾਂ ਨੂੰ ਉਜੜਣ ਤੋਂ ਬਚਾਇਆ ਜਾਵੇਗਾ।ਅੇਸੋਸੀਏਸ਼ਨ ਦੇ ਅਹੂਦੇਦਾਰਾਂ ਨੇ ਸੁਖਬੀਰ ਸਿੰਗ ਬਾਦਲ ਦਾ ਧੰਨਵਾਦ ਕੀਤਾ।ਇਸ ਮੌਕੇ ਸੁਰਿੰਦਰ ਸਿੰਘ, ਵਾਧਵਾ, ਬੀਐਸ ਸਚਦੇਵਾ, ਕੰਵਲਜੀਤ ਸਿੰਘ, ਸੁਖਵਿੰਦਰ ਸਿੰਘ, ਰੂਬੀ, ਸੁਰਿੰਦਰ ਸਿੰਘ, ਪ੍ਰਿਤਪਾਲ ਸਿੰਘ ਸੈਠੀ, ਦਵਿੰਦਰ ਸਿੰਘ ਆਦਿ ਹਾਜਰ ਹਨ।

Check Also

ਹਵਾ ਪ੍ਰਦੂਸ਼ਣ ਦੇ ਸਿਹਤ `ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਮਾਹਿਰਾਂ ਨੇ ਕੀਤੀ ਚਰਚਾ

ਅੰਮ੍ਰਿਤਸਰ, 10 ਨਵੰਬਰ (ਜਗਦੀਪ ਸਿੰਘ) – ਏਅਰ ਕੇਅਰ ਸੈਂਟਰ ਵੱਲੋਂ ਕਲੀਨ ਏਅਰ ਪੰਜਾਬ ਦੇ ਸਹਿਯੋਗ …

Leave a Reply