Wednesday, November 11, 2026

ਤੇਜਧਾਰ ਹਥਿਆਰਾਂ ਨਾਲ ਕੀਤਾ ਪਰਿਵਾਰ ਤੇ ਹਮਲਾ, ਤਿੰਨ ਜ਼ਖਮੀ

PPN1209201509

ਅੰਮ੍ਰਿਤਸਰ, 12 ਸਤੰਬਰ (ਗੁਰਚਰਨ ਸਿੰਘ) – ਗੁਰੂ ਨਾਨਕ ਹਸਪਤਾਲ ਵਿੱਚ ਜ਼ੇਰੇ ਇਲਾਜ਼ ਬਲਬੀਰ ਸਿੰਘ ਪੁੱਤਰ ਗਿਆਨ ਚੰਦ ਵਾਸੀ ਬੱਲ ਕਲਾਂ ਨੇ ਆਪਣੇ ‘ਤੇ ਹੋਏ ਹਮਲੇ ਦੀ ਜਾਣਕਾਰੀ ਦਿੰੰਿਦਆਂ ਪੱਤਰਕਾਰਾਂ ਨੂੰ ਦੱਸਿਆ ਕਿ ਰਾਤ 8.30 ਵਜੇ ਦੇ ਕਰੀਬ ਉਨ੍ਹਾਂ ਦਾ ਗੁਆਂਢ ਹੈਪੀ ਪੁੱਤਰ ਅਵਤਾਰ ਸਿੰਘ ਆਟੋ ਚਾਲਕ ਵੱਲੋਂ ਹਰ ਰੋਜ ਗਲੀ ਵਿੱਚ ਆਟੋ ਖੜਾ ਕਰਕੇ ਉੱਚੀ ਅਵਾਜ ਗਾਣੇ ਲਗਾੳਂਦਾ ਹੈ। ਜਿਸ ਨੂੰ ਰੋਕਣ ‘ਤੇ ਹੈਪੀ, ਮਨਦੀਪ ਮੰਨਾ ਅਤੇ ਚਾਰ ਪੰਜ ਅਣਪਛਾਤੇ ਵਿਅਕਤੀਆਂ ਨੇ ਉਸ ਦੇ ਪੁਰੇ ਪਰਿਵਾਰ ‘ਤੇ ਤੇਜਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਹੈਪੀ ਜਾਣਬੁੱਝ ਕੇ ਗਲੀ ਵਿੱਚ ਖੜਾ ਹੋ ਕੇ ਗਾਲੀ ਗਲੋਚ ਕਰਦਾ ਰਹਿੰਦਾ ਹੈ ਅਤੇ ਕਹਿੰਦਾ ਹੈ ਕਿ ਉਸ ਨੂੰ ਕਿਸੇ ਦਾ ਡਰ ਨਹੀ ਹੈ।ਉਨ੍ਹਾਂ ਕਿਹਾ ਕਿ ਉਨਾਂ ਇਸ ਸਬੰਧੀ ਪੁਲਿਸ ਚੋਂਕੀ ਬੱਲ ਕਲਾਂ ਵਿਖੇ ਸ਼ਿਕਾਇਤ ਦੇ ਕੇ ਪੁਲਿਸ ਪ੍ਰਸ਼ਾਸ਼ਨ ਕੋਲੋ ਮੰਗ ਕੀਤੀ ਹੈ ਕਿ ਹੈਪੀ ਅਤੇ ਉਸ ਦੇ ਸਾਥੀਆਂ ਤੇ ਬਣਦੀ ਕਾਰਵਾਈ ਕੀਤੀ ਜਾਵੇ।ਇਸ ਸਬੰਧੀ ਜੱਦੋਂ ਹੈਪੀ ਨਾਲ ਗੱਲ ਕੀਤੀ ਗਈ ਤਾਂ ਉਸ ਨੇ ਕਿਹਾ ਕਿ ਬਲਬੀਰ ਸਿੰਘ ਵੱਲੋਂ ਲਗਾਏ ਦੋਸ਼ ਝੂਠੇ ਹਨ, ਉਨਾਂ ਕੋਈ ਹਮਲਾ ਨਹੀ ਕੀਤਾ ਹੈ ।ਉਲਟਾ ਬਲਬੀਰ ਸਿੰਘ ਨੇ ਉਨਾਂ ਦੇ ਪਰਿਵਾਰ ‘ਤੇ ਹਮਲਾ ਕੀਤਾ ਹੈ, ਜਿਸ ਦੀ ਸ਼ਿਕਾਇਤ ਪੁਲਸ ਚੋਂਕੀ ਦਿੱਤੀ ਹੋਈ ਹੈ।ਇਸ ਸਬੰਧੀ ਜਦੋਂ ਚੋਂਕੀ ਮੁੱਖੀ ਦਵਿੰਦਰਪਾਲ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਦੋਹਾਂ ਧਿਰਾਂ ਦੀ ਸ਼ਿਕਾਇਤ ਉਨ੍ਹਾਂ ਕੋਲ ਆਈ ਹੈ, ਜਿਸ ਦੀ ਤਫਤੀਸ਼ ਕੀਤੀ ਜਾ ਰਹੀ ਹੈ, ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

Check Also

ਹਵਾ ਪ੍ਰਦੂਸ਼ਣ ਦੇ ਸਿਹਤ `ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਮਾਹਿਰਾਂ ਨੇ ਕੀਤੀ ਚਰਚਾ

ਅੰਮ੍ਰਿਤਸਰ, 10 ਨਵੰਬਰ (ਜਗਦੀਪ ਸਿੰਘ) – ਏਅਰ ਕੇਅਰ ਸੈਂਟਰ ਵੱਲੋਂ ਕਲੀਨ ਏਅਰ ਪੰਜਾਬ ਦੇ ਸਹਿਯੋਗ …

Leave a Reply