Tuesday, November 24, 2026

ਅਦਾਲਤੀ ਕੇਸਾਂ ਦਾ ਨਿਪਟਾਰਾ ਆਪਸੀ ਰਾਜੀਨਾਮੇ ਰਾਹੀਂ ਕਰਨ ਲਈ ਨੈਸ਼ਨਲ ਲੋਕ ਅਦਾਲਤ ਲਗਾਈ

ਪਠਾਨਕੋਟ, 12 ਸਤੰਬਰ (ਪ.ਪ) – ਲੋਕਾਂ ਦੇ ਵੱਖ-ਵੱਖ ਅਦਾਲਤਾਂ ਵਿੱਚ ਚੱਲ ਰਹੇ ਕੇਸਾਂ ਦਾ ਨਿਪਟਾਰਾ ਆਪਸੀ ਰਾਜੀਨਾਮੇ ਰਾਹੀਂ ਕਰਨ ਲਈ ਅੱਜ ਕੋਰਟ ਕੰਪਲੈਕਸ ਮਲਿਕਪੁਰ (ਪਠਾਨਕੋਟ) ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ ਗਈ। ਜਿਸ ਦਾ ਉਦਘਾਟਨ ਸ਼੍ਰੀ ਬੀ.ਐਸ. ਸੰਧੂ ਜਿਲ੍ਹਾ ਤੇ ਸ਼ੈਸ਼ਨ ਜੱਜ ਪਠਾਨੋਕਟ ਨੇ ਕੀਤਾ। ਉਨ੍ਹਾਂ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ 138, ਕਰੀਮਿਨਲ ਅਪੀਲ ਅਤੇ ਕਰੀਮਿਨਲ ਰਵੀਜਨ ਦੇ 131 ਕੇਸ ਲਗਾਏ ਗਏ। ਜਿੰਨ੍ਹਾਂ ਵਿਚੋਂ 28 ਕੇਸਾਂ ਦਾ ਨਿਪਟਾਰਾ ਆਪਸੀ ਰਾਜੀਨਾਮੇ ਰਾਹੀਂ ਕੀਤਾ ਗਿਆ।
ਜਿਲ੍ਹਾ ਤੇ ਸ਼ੈਸ਼ਨ ਜੱਜ ਨੇ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਸ਼੍ਰੀ ਰਾਜੀਵ ਕਾਲੜਾ ਵਧੀਕ ਜਿਲ੍ਹਾ ਤੇ ਸ਼ੈਸ਼ਨ ਜੱਜ ਅਤੇ ਸ਼੍ਰੀ ਹਰਜਿੰਦਰ ਸਿੰਘ ਮੈਜਿਸਟ੍ਰੇਟ ਦੀ ਪ੍ਰਧਾਨਗੀ ਹੇਠ ਅਦਾਲਤਾਂ ਦੇ 2 ਬੈਂਚ ਲਗਾਏ ਗਏ। ਉਨ੍ਹਾਂ ਦੱਸਿਆ ਕਿ ਅੱਜ ਲਗਾਈ ਗਈ ਨੈਸ਼ਨਲ ਲੋਕ ਅਦਾਲਤ ਦੌਰਾਨ 13 ਲੱਖ 91 ਹਜਾਰ 500 ਰੁਪਏ ਦੀ ਰੀਕਵਰੀ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਨੈਸ਼ਨਲ ਲੋਕ ਅਦਾਲਤ ਵਿੱਚ ਲੋਕਾਂ ਦੇ ਵੱਖ ਵੱਖ ਕੇਸਾਂ ਦਾ ਨਿਪਟਾਰਾ ਆਪਸੀ ਸਹਿਮਤੀ ਨਾਲ ਕਰਵਾਇਆ ਜਾਂਦਾ ਹੈ। ਜਿਸ ਨਾਲ ਲੋਕਾਂ ਨੂੰ ਜਲਦੀ ਨਿਆਂ ਮਿਲਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲਗਾਈ ਜਾਂਦੀਆਂ ਨੈਸ਼ਨਲ ਲੋਕ ਅਦਾਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply