Friday, October 30, 2026

ਗੁਰਦੁਆਰਾ ਢਾਹੁਣ ਵਾਲਿਆਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ- ਗਿਆਨੀ ਗੁਰਬਚਨ ਸਿੰਘ

Giani-Gurbachan-Singh1

ਅੰਮ੍ਰਿਤਸਰ, 11 ਸਤੰਬਰ (ਪ.ਪ)- ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਪਠਾਨਕੋਟ ਵਿਖੇ ਢਾਹੇ ਗਏ ਗੁਰਦੁਆਰੇ ਦਾ ਕਰੜਾ ਨੋਟਿਸ ਲੈਦਿਆ ਕਿਹਾ ਕਿ ਦੇਸ਼ੀਆ ਦੇ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇ ਅਤੇ ਗੁਰੂਦੁਆਰੇ ਦੀ ਮੁੜ ਉਸਾਰੀ ਨੂੰ ਯਕੀਨੀ ਬਣਾਇਆ ਜਾਵੇ।
ਜਾਰੀ ਇੱਕ ਬਿਆਨ ਰਾਹੀ ਉਹਨਾਂ ਦੇ ਨਿੱਜੀ ਸਹਾਇਕ ਸਤਿੰਦਰ ਸਿੰਘ ਨੇ ਦੱਸਿਆ ਕਿ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਇਸ ਘਟਨਾ ਦੀ ਜਿੰਨੀ ਵੀ ਨਿਖੇਧੀ ਕੀਤੀ ਜਾਵੇ ਉਨੀ ਹੀ ਥੋੜੀ ਹੈ ਅਤੇ ਗੁਰੂਦੁਆਰਾ ਢਾਹੁਣ ਵਾਲਿਆ ਨੂੰ ਚਿਤਾਵਨੀ ਦਿੱਤੀ ਜਾਂਦੀ ਹੈ ਕਿ ਸਿੱਖ ਪੰਥ ਕਿਸੇ ਵੀ ਧਾਰਮਿਕ ਅਸਥਾਨ ਦੀ ਬੇਹੁਰਮਤੀ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀ ਕਰੇਗਾ। ਉਹਨਾਂ ਕਿਹਾ ਕਿ ਪ੍ਰਸ਼ਾਸ਼ਨ ਬਿਨਾਂ ਕਿਸੇ ਦੇਰੀ ਤੋ ਦੋਸ਼ੀਆ ਵਿਰੁੱਧ ਕਾਰਵਾਈ ਕਰਕੇ ਗ੍ਰਿਫਤਾਰ ਕਰੇ ਤੇ ਗੁਰੂਦੁਆਰੇ ਦੀ ਮੁੜ ਉਸਾਰੀ ਕਰਵਾਈ ਜਾਵੇ। ਉਹਨਾਂ ਸਿਆਸੀ ਆਗੂਆ ਨੂੰ ਵੀ ਹਦਾਇਤ ਕੀਤੀ ਕਿ ਉਹ ਸਿਆਸੀ ਤਾਣੇ ਬਾਣੇ ਤੋ ਉਪਰ ਉੱਠ ਕੇ ਗੁਰੂ ਘਰ ਲਈ ਯਤਨਸ਼ੀਲ ਹੋਣ ਤੋ ਦੋਸ਼ੀਆ ਦੀ ਗ੍ਰਿਫਤਾਰੀ ਨੂੰ ਯਕੀਨੀ ਬਣਾਉਣ ਦੇ ਨਾਲ ਨਾਲ ਗੁਰਦੁਆਰੇ ਦੀ ਉਸਾਰੀ ਤੁਰੰਤ ਸ਼ੁਰੂ ਕਰਾਉਣ। ਉਹਨਾਂ ਕਿਹਾ ਕਿ ਪੰਜਾਬ ਦੇ ਸ਼ਾਤਮਈ ਮਾਹੌਲ ਨੂੰ ਕੁਝ ਲੋਕ ਜਾਣ ਬੁੱਝ ਕੇ ਖਰਾਬ ਕਰਨਾ ਚਾਹੁੰਦੇ ਹਨ ਪਰ ਉਹਨਾਂ ਨੂੰ ਅਜਿਹਾ ਨਹੀ ਕਰਨ ਦਿੱਤਾ ਜਾਵੇਗਾ। ਉਹਨਾਂ ਨੇ ਸਿੱਖ ਸੰਗਤਾਂ ਨੂੰ ਵੀ ਸ਼ਾਤੀ ਬਣਾਈ ਰੱਖਣ ਦੀ ਅਪੀਲ ਕੀਤੀ।

Check Also

ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲੇ

ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ …

Leave a Reply