Thursday, October 29, 2026

ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ 14 ਸਤੰਬਰ ਨੂੰ

ਜੰਡਿਆਲਾ ਗੁਰੂ, 12 ਸਤੰਬਰ (ਹਰਿੰਦਰ ਪਾਲ ਸਿੰਘ, ਵਰਿੰਦਰ ਸਿੰਘ) – ਧੰਨ ਧੰਨ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸਿੰਘ ਸਭਾ ਬਾਜਾਰ ਕਸ਼ਮੀਰੀਆਂ ਵਿਖੇ 14 ਸਤੰਬਰ ਨੂੰ ਸ਼ਾਮ 7.00 ਤੋਂ 9.00 ਵਜੇ ਤੱਕ ਕਰਵਾਏ ਜਾਣਗੇ। ਉਕਤ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਦੀਪ ਸਿੰਘ ਨੇ ਦੱਸਿਆ ਕਿ ਇਸ ਮੋਕੇ ਰਾਗੀ ਸਿੰਘਾਂ ਵਲੋਂ ਸ਼ਬਦ ਕੀਰਤਨ ਤੋਂ ਇਲਾਵਾ ਬੱਚਿਆਂ ਕੋਲੋਂ ਗੁਰੁ ਗ੍ਰੰਥ ਸਾਹਿਬ ਜੀ ਨਾਲ ਸਬੰਧਤ ਸਵਾਲ ਜਵਾਬ ਕੀਤੇ ਜਾਣਗੇ ਅਤੇ ਜੇਤੂ ਬੱਚਿਆਂ ਨੂੰ ਇਨਾਮ ਵੀ ਵੰਡੇ ਜਾਣਗੇ।ਭੋਗ ਉਪਰੰਤ ਗੁਰੁ ਕੇ ਲੰਗਰ ਅਤੁੱਟ ਵਰਤਾਏ ਜਾਣਗੇ।

Check Also

ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲੇ

ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ …

Leave a Reply