ਨਵੀ ਦਿੱਲੀ, 18 ਅਪ੍ਰੈਲ, (ਅੰਮ੍ਰਿਤ ਲਾਲ ਮੰਨਣ) – ਗੁਰਮੁੱਖੀ ਭਾਸ਼ਾ ਨੂੰ ਲੋਕ ਪੱਖੀ ਬਣਾ ਕੇ ਆਮ ਲੋਕਾਂ ਨਾਲ ਭਾਸ਼ਾ ਦਾ ਜੁੜਾਂਵ ਕਰਨ ਵਾਲੇ ਸ੍ਰੀ ਗੁਰੂ ਅੰਗਦ ਦੇਵ ਜੀ ਦੇਪ੍ਰਕਾਸ਼ ਪੁਰਬ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਥੇ ਦੇ ਗੁਰਦੁਆਰਾਬੰਗਲਾ ਸਾਹਿਬ ‘ਚ ਗੁਰਮੁੱਖੀ ਦਿਵਸ ਮਨਾਇਆ ਗਿਆ। ਨਿਸ਼ਾਨ ਸਾਹਿਬ ਨੇੜੇ ਹੋਏ ਇਸ ਸਮਾਗਮਵਿਚ ਸੰਗਤਾਂ ਨੂੰ ਪੰਜਾਬੀ ਸਿਖਾਉਣ ਵਾਲੇ ਸੇਵਾਦਾਰਾਂ ਨੇ ਪੰਜਾਬੀ ਭਾਸ਼ਾ ਵਿਚ ਆਪਣਾ ਨਾਂਲਿਖਾਉਂਦੇ ਹੋਏ ਉਨ੍ਹਾਂ ਨੂੰ ਗੁਰਮੁੱਖੀ ਭਾਸ਼ਾ ਨੂੰ ਆਮ ਬੋਲਚਾਲ ਵਾਸਤੇ ਅਪਨਾਉਣ ਦੀ ਅਪੀਲਵੀ ਕੀਤੀ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਣਜੀਤ ਸਿੰਘ ਨੇਗੁਰਮੁੱਖੀ ਦਿਵਸ ਦੀ ਅਰਦਾਸ ਕਰਦੇ ਹੋਏ ਸੰਗਤਾਂ ਨੂੰ ਮਾਂ ਬੋਲੀ ਪੰਜਾਬੀ ਨੂੰ ਆਪਣੇ ਘਰਾਂਵਿਚ ਆਪਣੇ ਬੱਚਿਆਂ ਨਾਲ ਗੱਲ ਬਾਤ ਕਰਦੇ ਹੋਏ ਬੋਲਨ ਦਾ ਸੁਨੇਹਾ ਵੀ ਦਿੱਤਾ। ਦਿੱਲੀਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਵਿੰਦਰ ਸਿੰਘ ਖੁਰਾਨਾ ਤੇ ਮੁੱਖ ਸਲਾਹਕਾਰ ਕੁਲਮੋਹਨਸਿੰਘ ਮੌਜੂਦ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media