Friday, October 16, 2026

 ਮੁਹੰਮਦ ਅਸ਼ਰਫ ਨੰਦਨ ਜਿਲ੍ਹਾ ਪੁਲਿਸ ਐਡਵਾਇਜਰੀ ਕਮੇਟੀ ਦੇ ਮੈਂਬਰ ਨਿਯੁੱਕਤ

PPN1209201519

ਮਾਲੇਰਕੋਟਲਾ (ਸੰਦੌੜ), 12 ਸਤੰਬਰ (ਹਰਮਿੰਦਰ ਸਿੰਘ ਭੱਟ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਜਿਲ੍ਹਾ ਸਲਾਹਕਾਰ ਕਮੇਟੀਆਂ ਵਿੱਚ ਸੇਵਾਵਾਂ ਦੇਣ ਲਈ ਵੱਖੋ-ਵੱਖ ਆਗੂਆਂ ਨੂੰ ਲਿਆ ਗਿਆ ਹੈ, ਜਿਨ੍ਹਾਂ ਵਿੱਚ ਜਿਲ੍ਹਾ ਪੁਲਿਸ ਐਡਵਾਇਜਰੀ ਕਮੇਟੀ ਵਿੱਚ ਸਮਾਜ ਸੇਵੀ ਤੇ ਯੂਥ ਅਕਾਲੀ ਆਗੂ ਸ਼੍ਰੀ ਮੁਹੰਮਦ ਅਸ਼ਰਫ ਨੰਦਨ ਨੂੰ ਵੀ ਬਤੌਰ ਮੈਂਬਰ ਸ਼ਾਮਲ ਕੀਤਾ ਗਿਆ ਹੈ। ਸ਼੍ਰੀ ਨੰਦਨ ਸਮਾਜ ਸੇਵੀ ਕੰਮਾਂ ਲਈ ਸ਼ਹਿਰ ਵਿੱਚ ਕਾਫੀ ਪ੍ਰਸਿੱਧ ਹਨ, ਉਨ੍ਹਾਂ ਨੂੰ ਇਸ ਕਮੇਟੀ ਵਿੱਚ ਸ਼ਾਮਲ ਕਰਨ ਤੇ ਸਥਾਨਕ ਅਕਾਲੀ ਆਗੂਆਂ ਤੇ ਸ਼ਹਿਰ ਦੇ ਪਤਵੰਤੇ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਤੇ ਉਨ੍ਹਾਂ ਨੇ ਇਸ ਸਬੰਧੀ ਪੱਤਰਕਾਰਾਂ ਨੂੰ ਕਿਹਾ ਕਿ ਉਹ ਅਪਣੀ ਜਿੰਮੇਵਾਰੀ ਸਮਝਦੇ ਹੋਏ ਇਸ ਕਮੇਟੀ ਦੇ ਕੰਮਾਂ ਨੂੰ ਨਿਭਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …

Leave a Reply