Friday, October 16, 2026

ਟੀਮ ਯੂ.ਐਸ.ਏ ਟਰੱਸਟ ਵੱਲੋਂ ਫਗਵਾੜਾ ਵਿੱਚ ਵੱਖ-ਵੱਖ ਮੁਕਾਬਲਿਆਂ ਦਾ ਆਯੋਜਨ

PPN1209201520

ਮਾਲੇਰਕੋਟਲਾ (ਸੰਦੌੜ), 12 ਸਤੰਬਰ (ਹਰਮਿੰਦਰ ਸਿੰਘ ਭੱਟ) – ਫਗਵਾੜਾ ਵਿੱਚ ਟੀਮ ਯੂ.ਐਸ.ਏ ਟਰੱਸਟ ਵੱਲੋਂ ”ਹਮ ਏਕ ਹੈਂ” ਵਿਸ਼ੇ ਤਹਿਤ ਭਾਸ਼ਣ ਪ੍ਰਤੀਯੋਗਤਾ ਤੇ ਨਿਬੰਧ ਮੁਕਾਬਲਿਆਂ ਵਿੱਚ ਸਥਾਨਕ ਅਲ-ਫਲਾਹ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਵਧੀਆ ਪੁਜੀਸ਼ਨਾਂ ਪ੍ਰਾਪਤ ਕਰਕੇ ਸਕੂਲ ਤੇ ਸ਼ਹਿਰ ਦਾ ਨਾਮ ਰੋਸ਼ਨ ਕੀਤਾ।ਇਸ ਮੁਕਾਬਲੇ ਵਿੱਚ ਪੂਰੇ ਪੰਜਾਬ ਵਿੱਚੋਂ ਲਗਭਗ 15 ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ।ਵਿਦਿਆਰਥੀਆਂ ਨੇ ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲੈ ਕੇ ਪ੍ਰਬੰਧਕਾਂ ਤੇ ਸਰੋਤਿਆਂ ਨੂੰ ਬਹੁਤ ਪ੍ਰਭਾਵਿਤ ਕੀਤਾ।ਅਲ-ਫਲਾਹ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਪ੍ਰਿੰਸੀਪਲ ਰਿਹਾਨਾ ਨਕਵੀ ਨੇ ਉਕਤ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਾਸ਼ਣ ਮੁਕਾਬਲਿਆਂ ਵਿੱਚ ਸਾਡੇ ਸਕੂਲ ਦੀ ਵਿਦਿਆਰਥਣ ਤਸਨੀਮ ਪੁੱਤਰੀ ਮੁਹੰਮਦ ਯੂਨਸ ਨੋਵੀਂ ਜਮਾਤ ਨੇ ਪਹਿਲੀ ਪੁਜੀਸ਼ਨ ਪ੍ਰਾਪਤ ਕੀਤੀ ਤੇ ਨਾਲ ਹੀ ਸਰਟੀਫਿਕੇਟ ਤੇ 2100 ਰੁਪਏ ਦੀ ਨਕਦ ਰਾਸ਼ੀ ਪ੍ਰਾਪਤ ਕੀਤੀ। ਇਸੇ ਤਰ੍ਹਾਂ ਨਿਬੰਧ ਮੁਕਾਬਲੇ ਵਿੱਚ ਸੁਮੱਇਆ ਰਹੀਮ ਪੁੱਤਰੀ ਮੁਹੰਮਦ ਰਹੀਮ ਉਲਾ ਜਮਾਤ ਨੋਵੀਂ ਨੇ ਸਰਟੀਫਿਕੇਟ ਤੇ ਕਨਸੋਲੈਸ਼ਨ ਪ੍ਰਾਇਜ ਪ੍ਰਾਪਤ ਕਰਕੇ ਅਪਣੇ ਸਕੂਲ ਤੇ ਸ਼ਹਿਰ ਦਾ ਨਾਮ ਰੋਸ਼ਨ ਕੀਤਾ। ਪ੍ਰਿੰਸੀਪਲ ਰਿਹਾਨਾ ਨਕਵੀ ਨੇ ਸਕੂਲ ਦਾ ਨਾਮ ਰੋਸ਼ਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਸਕੂਲ ਵਿੱਚ ਵਿਦਿਅਕ, ਸੱਭਿਆਚਾਰਕ ਤੇ ਸਿੱਖਿਅਕ ਮੁਕਾਬਲਿਆਂ ਲਈ ਮਾਹੋਲ ਨੂੰ ਕਾਫੀ ਵਧੀਆ ਬਣਾਇਆ ਜਾ ਰਿਹਾ ਹੈ ਤੇ ਇਸ ਗੱਲ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਕਿ ਵਿਦਿਆਰਥੀਆਂ ਦੀ ਕਾਬਲਿਅਤ ਨੂੰ ਉਜਾਗਰ ਕੀਤਾ ਜਾਵੇ, ਤਾਂ ਕਿ ਉਹ ਹਰ ਖੇਤਰ ਵਿੱਚ ਸਫਲਤਾ ਦੀ ਮੰਜਲਾਂ ਨੂੰ ਛੂਹ ਸਕਣ ਅਤੇ ਭਵਿੱਖ ਦੇ ਜਿੰਮੇਵਾਰ ਸ਼ਹਿਰੀ ਬਣ ਸਕਣ। ਉਨ੍ਹਾਂ ਉਕਤ ਮੁਕਾਬਲੇ ਲਈ ਬੱਚਿਆਂ ਦੀ ਤਿਆਰੀ ਕਰਵਾਉਣ ਲਈ ਸ਼੍ਰੀ ਮੁਹੰਮਦ ਸ਼ਾਹਿਦ (ਅੰਗਰੇਜ਼ੀ ਅਧਿਆਪਕ) ਦੀ ਵੀ ਪ੍ਰਸ਼ੰਸਾ ਕੀਤੀ, ਜਿਨ੍ਹਾਂ ਦੀ ਕੋਸ਼ਿਸ਼ਾਂ ਸਦਕਾ ਇਨ੍ਹਾਂ ਵਿਦਿਆਰਥੀਆਂ ਨੇ ਇਹ ਸਥਾਨ ਪ੍ਰਾਪਤ ਕੀਤਾ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …

Leave a Reply