Thursday, October 15, 2026

ਪ੍ਰਕਾਸ਼ ਸਿੰਘ ਬਾਦਲ ਈਦ-ਉਲ-ਅਜਹਾ ਮੌਕੇ ਮੁਬਾਰਕਬਾਦ ਦੇਣ ਲਈ ਮਾਲੇਰਕੋਟਲਾ ਆਉਣਗੇ

ਮਾਲੇਰਕੋਟਲਾ (ਸੰਦੌੜ), 12 ਸਤੰਬਰ (ਹਰਮਿੰਦਰ ਸਿੰਘ ਭੱਟ) – ਸਥਾਨਕ ਵਿਧਾਇਕਾ ਤੇ ਮੁੱਖ ਸੰਸਦੀ ਸਕੱਤਰ ਬੀਬੀ ਫਰਜ਼ਾਨਾ ਆਲਮ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪਦਮ ਸ਼੍ਰੀ ਇਜ਼ਹਾਰ ਆਲਮ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਈਦ-ਉਲ-ਅਜਹਾ ਦੇ ਤਿਉਹਾਰ ਦੇ ਮੌਕੇ ਤੇ ਸ.ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਤੇ ਸ.ਸੁਖਦੇਵ ਸਿੰਘ ਢੀਂਡਸਾ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਮੁਸਲਿਮ ਭਾਈਚਾਰੇ ਨੂੰ ਈਦ-ਉਲ-ਅਜਹਾ ਦੇ ਤਿਉਹਾਰ ਦੀ ਮੁਬਾਰਕਬਾਦ ਦੇਣ ਲਈ ਵੱਡੀ ਈਦਗਾਹ ਵਿਖੇ ਤਸ਼ਰੀਫ ਲਿਆ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਸ.ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਵੱਡੀ ਈਦਗਾਹ ਵਿੱਚ ਪਹੁੰਚੇ ਹਜ਼ਾਰਾਂ ਮੁਸਲਮਾਨਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਨਗੇ। ਉਨ੍ਹਾਂ ਦੱਸਿਆ ਕਿ ਇਸੇ ਦਿਨ ਲੁਧਿਆਣਾ ਰੋਡ ਤੇ ਸਥਿਤ ਹੀਨਾ ਹਵੇਲੀ ਵਿੱਚ ਸਥਾਨਕ ਅਕਾਲੀ ਦਲ ਵੱਲੋਂ ਮਨਾਏ ਜਾ ਰਹੇ ਈਦ ਮਿਲਨ ਸਮਾਗਮ ਵਿੱਚ ਮੁੱਖ ਮੰਤਰੀ ਸ.ਪ੍ਰਕਾਸ਼ ਸਿੰਘ ਬਾਦਲ ਅਤੇ ਸ.ਸੁਖਦੇਵ ਸਿੰਘ ਢੀਂਡਸਾ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨਗੇ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …

Leave a Reply